ਪੁਲਿਸ ਡੀਏਵੀ ਪਟਿਆਲਾ ਵਿੱਚ ਧੂਮਧਾਮ ਨਾਲ ਮਨਾਇਆ ਗਿਆ ‘ਰੈੱਡ ਡੇ’
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪਟਿਆਲਾ ਵਿੱਚ ਅੱਜ ਰੈੱਡ ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿੱਚ ਨਰਸਰੀ ਤੋਂ ਲੈ ਕੇ ਯੂਕੇਜੀ ਤੱਕ ਦੇ ਬੱਚਿਆਂ ਨੇ ਭਾਗ ਲਿਆ। ਲਾਲ ਰੰਗ ਦੇ ਕੱਪੜੇ ਪਹਿਨੇ ਬੱਚੇ ਬਹੁਤ ਹੀ ਮਨਮੋਹਕ ਲੱਗ ਰਹੇ ਸਨ। ਇਸ ਮੌਕੇ ਬੱਚਿਆਂ ਨੇ ਰੰਗ ਲਾਲ ਨਾਲ ਸਬੰਧਤ ਕਈ ਕਵਿਤਾਵਾਂ ਦਾ ਗਾਇਨ ਕੀਤਾ। ਇਹ ਦਿਨ ਬੱਚਿਆਂ ਨੂੰ ਲਾਲ ਰੰਗ ਬਾਰੇ ਜਾਣਕਾਰੀ ਦੇਣ ਲਈ ਮਨਾਇਆ ਜਾਂਦਾ ਹੈ। ਤਾਂ ਜੋ ਬੱਚਿਆਂ ਨੂੰ ਵੱਖ-ਵੱਖ ਰੰਗਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਧਨਖੜ ਜੀ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਕਰਵਾਉਣ ‘ਤੇ ਜ਼ੋਰ ਦਿੱਤਾ।

