ਪੰਜਾਬਪਟਿਆਲਾ

ਸ਼੍ਰੋ. ਗੁ. ਪ੍ਰੰ. ਕਮੇਟੀ ਵੱਲੋਂ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੀਆਂ ਬਕਾਇਆ ਤਨਖਾਹਾਂ ਦੀ ਅਦਾਇਗੀ ਕੀਤੀ ਗਈ

ਜ਼ੀਰਕਪੁਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਦਸਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੀਆਂ ਬਕਾਇਆ ਤਨਖਾਹਾਂ ਦੀ ਅਦਾਇਗੀ ਗੁਰਦੁਆਰਾ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ, ਮੈਂਬਰ ਵਿੱਦਿਆ ਸ. ਗੁਰਮੀਤ ਸਿੰਘ ਬੂਹ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਵੱਲੋਂ ਕਾਲਜ ਪ੍ਰਿੰਸੀਪਲ ਡਾ. ਕਰਮਬੀਰ ਸਿੰਘ ਨੂੰ ਕੀਤੀ ਗਈ | ਡਾ. ਕਰਮਬੀਰ ਸਿੰਘ ਨੇ ਦੱਸਿਆ ਕਿ

ਇਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸਮੂਹ ਵਿਦਿਅਕ ਅਦਾਰਿਆਂ ਨੂੰ 14 ਕਰੋੜ 80 ਲੱਖ 77 ਹਜ਼ਾਰ 513 ਰੁਪਏ ਵੰਡੇ ਗਏ| ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋ. ਗੁ. ਪ੍ਰੰ. ਕਮੇਟੀ ਅਤੇ ਸੁਖਮਿੰਦਰ ਸਿੰਘ, ਸਕੱਤਰ ਵਿਦਿਆ ਨੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਦਸਮੇਸ਼ ਖ਼ਾਲਸਾ ਕਾਲਜ ਦੇ ਸਟਾਫ਼ ਦੀਆਂ ਤਨਖਾਹਾਂ ਦੀ ਸਾਰੀ ਬਕਾਇਆ ਰਾਸ਼ੀ ਅਦਾ ਕੀਤੀ ਹੈ | ਡਾ. ਕਰਮਬੀਰ ਸਿੰਘ ਨੇ ਇਸ ਮੌਕੇ ਪ੍ਰਧਾਨ ਸਾਹਿਬ ਅਤੇ ਸਕੱਤਰ ਵਿਦਿਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੇ ਸਮੂਹ ਸਟਾਫ਼ ਵੱਲੋਂ ਕਾਲਜ ਦੀ ਤਰੱਕੀ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਅਤੇ ਭਵਿੱਖ ਵਿਚ ਆਪਣੇ ਟੀਚੇ ਦੀ ਪੂਰਤੀ ਲਈ ਹੋਰ ਮਿਹਨਤ ਅਤੇ ਦ੍ਰਿੜਤਾ ਨਾਲ ਕਾਰਜ ਕੀਤੇ ਜਾਣਗੇ |

Leave a Reply

Your email address will not be published. Required fields are marked *