ਸਵੀਪ ਗਤੀਵਿਧੀਆ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ
ਰੂਪਨਗਰ, 01 ਮਈ:(ਮਧੂਸਾਰ ਬਿਊਰੋ) ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ. ਕਮ-ਸਹਾਇਕ ਚੋਣ ਅਫਸਰ ਸ਼੍ਰੀ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਵਿਖੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਗਈ।
ਇਸ ਪ੍ਰੋਗਰਾਮ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ, ਅਸਿਸਟੈਂਟ ਨੋਡਲ ਅਫਸਰ ਸ. ਵਰਿੰਦਰ ਸਿੰਘ ਅਤੇ ਸ਼੍ਰੀ ਪੁਨੀਤ ਲਾਲੀ ਵੱਲੋਂ ਸਕੂਲ ਦਾ ਦੌਰਾ ਕਰਦਿਆਂ ਵਿਦਿਅਰਥੀਆਂ ਦੀਆਂ ਸਵੀਪ ਸਬੰਧੀ ਗਤੀਵਿਧੀਆਂ ਕਰਵਾਈਆ। ਜਿਸ ਵਿੱਚ ਸਥਾਨਕ ਸਕੂਲ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਤ ਮੁਕਾਬਲੇ ਕਰਵਾਏ ਗਏ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਆਉਣ ਵਾਲੀ ਇੱਕ ਜੂਨ ਨੂੰ ਪਰਿਵਾਰ ਸਮੇਤ ਬਿਨਾਂ ਕਿਸੇ ਡਰ, ਲਾਲਚ, ਜਾਤ ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਮਤਦਾਨ ਕਰਨ ਦੀ ਅਪੀਲ ਕੀਤੀ।

