ਪਟਿਆਲਾ

ਸਵੀਪ ਗਤੀਵਿਧੀਆਂ ਤਹਿਤ ਵੋਟ ਪਾਉਣ ਸਬੰਧੀ ਕੀਤਾ ਜਾਵੇ ਜਾਗਰੂਕ।

ਵੋਟ ਪਾਉਣ ਜਾਣਾ ਹੈ,ਆਪਣਾ ਫਰਜ਼ ਨਿਭਾਉਣਾ ਹੈ।

ਪਟਿਆਲਾ 2 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਸਿਵਲ ਸਰਜਨ ਦਫਤਰ ਪਟਿਆਲਾ ਦੇ ਆਈ.ਡੀ.ਐਸ.ਪੀ. ਵਿੰਗ ਵਿਖੇ ਵੱਖ-ਵੱਖ ਬਲਾਕਾਂ / ਸਿਹਤ ਸੰਸਥਾਵਾਂ ਤੋਂ ਮਹੀਨਾਵਾਰ ਮੀਟਿੰਗ ਸਬੰਧੀ ਆਏ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰਜ ਨੂੰ ਜਿਲਾ ਐਪੀਡਿਮਾਲੋਜਿਸਟ ਡਾ਼ ਸੁਮੀਤ ਸਿੰਘ ਵੱਲੋਂ ਆਉਣ ਵਾਲੇ ਸਮੇਂ ਵਿੱਚ ਡੇਂਗੂ ਤੇ ਮਲੇਰੀਆ ਤੋਂ ਬਚਾਅ ਅਤੇ ਹੀਟ ਵੇਵ ਤੇ ਰੇਬੀਜ਼ ਸਬੰਧੀ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਮੁੱਖ ਚੋਣ ਅਫਸਰ ਪੰਜਾਬ ਅਤੇ ਜਿਲਾ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਜਿਸ ਵਿੱਚ ਜਿਲਾ ਨੋਡਲ ਅਫਸਰ ਚੋਣਾਂ ਸਿਹਤ ਵਿਭਾਗ ਡਾ਼ ਦਿਵਜੋਤ ਸਿੰਘ ਵੱਲੋਂ ਕਿਹਾ ਗਿਆ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਅਤੇ ਸਿਹਤ ਵਿਭਾਗ ਦੀਆਂ ਹੋਰ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਨੂੰ ਸਵੀਪ ਪ੍ਰੋਗਰਾਮ ਤਹਿਤ ਵੋਟਰ ਹੈਲਪਲਾਈਨ ਅਤੇ ਟੋਲ ਫਰੀ ਨੰਬਰ 1950 ਬਾਰੇ, ਨਵੀਂ ਵੋਟਰ ਰਜਿਸਟਰੇਸ਼ਨ , ਵੋਟ ਮਿਟਾਉਣ, ਰਿਹਾਇਸ਼ ਦੀ ਤਬਦੀਲੀ, ਮੌਜੂਦਾ ਵੋਟਰ ਸੂਚੀ ਵਿੱਚ ਐਂਟਰੀਆਂ ਦੀ ਸੋਧ, ਐਪਿਕ ਦੀ ਬਦਲੀ, ਪੀ ਡਬਲਯੂ ਡੀ ਵੋਟਰਾਂ ਨੂੰ ਦਿੱਤੇ ਜਾਣ ਵਾਲੀ ਸੁਵਿਧਾ ਬਾਰੇ ਵੀ ਦੱਸਿਆ ਜਾਵੇ।

ਸਿਵਲ ਸਰਜਨ ਦਫਤਰ ਦੇ ਵੋਟਰ ਅਵੇਅਰਨੈਸ ਫੋਰਮ ਦੇ ਨੋਡਲ ਅਫਸਰ ਭਾਗ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਵੱਲੋਂ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ 100 ਭਾਗੇਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ, ਉਹਨਾਂ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ।ਜਿਸ ਵਿੱਚ ਹਰ ਵੋਟਰ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਉਮੀਦਵਾਰ ਚੁਣ ਕੇ ਸਰਕਾਰ ਬਣਾਉਣ ਦਾ ਅਧਿਕਾਰ ਹੈ, ਸਾਰੇ ਵੋਟਰਾਂ ਨੂੰ ਆਪਣਾ ਵੋਟ ਪਾਉਣ ਦਾ ਫਰਜ਼ ਜਰੂਰ ਨਿਭਾਉਣਾ ਚਾਹੀਦਾ ਹੈ , ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ ਦੇ , ਜਾਤ ਪਾਤ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ । ਉਹਨਾਂ ਕਿਹਾ ਕਿ ਇਸ ਵਾਰ ਵੋਟ ਪੋਲ ਪ੍ਰਤੀਸ਼ਤ ਨੂੰ 70 ਤੋਂ ਪਾਰ ਕਰਨ ਲਈ ਸਮੂਹ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਰਾਹੀਂ ਘਰ-ਘਰ ਤੱਕ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾਵੇ। fੲਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਤੇ ਗੁਰਜੰਟ ਸਿੰਘ, ਐਸ ਆਈ ਰਣ ਸਿੰਘ ਤੇ ਅਨਿਲ ਕੁਮਾਰ ਅਤੇ ਵੱਖ-ਵੱਖ ਬਲਾਕਾਂ / ਸਿਹਤ ਸੰਸਥਾਵਾਂ ਤੋਂ ਆਏ ਮਲਟੀ ਪਰਪਜ਼ ਹੈਲਥ ਸੁਪਰਵਾਈਜ਼ਰਜ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *