ਵਿਜੈ ਕੂਕਾ ਬਣੇ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ
ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਵੰਡੇ ਨਿਯੁਕਤੀ ਪੱਤਰ
ਪਟਿਆਲਾ, 5 ਅਗਸਤ (ਮਧੂਸਾਰ ਬਿਊਰੋ)
ਪਟਿਆਲਾ ਸ਼ਹਿਰੀ ਤੋਂ ਵਿਧਾਇਕਾ ਪ੍ਰਨੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਪ੍ਰੇਮ ਕ੍ਰਿਸ਼ਨ ਪੁਰੀ ਵੱਲੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਵਿਜੈ ਕੁਮਾਰ ਕੂਕਾ ਨੂੰ ਦੂਜੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦਾ ਜਨਰਲ ਸਕੱਤਰ ਅਤੇ ਉਨ੍ਹਾਂ ਦੀ ਧਰਮ ਪਤਨੀ ਸੋਨੀਆ ਗਰਗ ਨੂੰ ਜ਼ਿਲ੍ਹਾ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਨਿਯੁਕਤੀ ਪੱਤਰ ਦੇਣ ਦੀ ਰਸਮ ਜ਼ਿਲ੍ਹਾ ਪ੍ਰਧਾਨ ਪ੍ਰੇਮ ਕ੍ਰਿਸ਼ਨ ਪੁਰੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਸਾਂਝੇ ਤੌਰ ‘ਤੇ ਅਦਾ ਕੀਤੀ। ਇਸ ਮੌਕੇ ਵਿਜੈ ਕੂਕਾ ਅਤੇ ਸੋਨੀਆ ਗਰਗ ਨੇ ਕਿਹਾ ਕਿ ਉਹ ਮਿਲੀ ਹੋਈ ਇਸ ਅਹਿਮ ਜ਼ਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਮਿਸ਼ਨ 2017 ਦੇ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜ ਕੇ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣਨ ਵਾਲੀ ਕਾਂਗਰਸ ਦੀ ਸਰਕਾਰ ਲਈ ਆਪਣਾ ਅਹਿਮ ਰੋਲ ਅਦਾ ਕਰਨਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜ ਕੇ ਪਾਰਟੀ ਦੇ ਹੱਥ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੁਰਿੰਦਰਜੀਤ ਸਿੰਘ ਵਾਲੀਆ, ਭੁਪਿੰਦਰ ਸਿੰਘ, ਲਾਲ ਚੰਦ, ਪੀ. ਕੇ. ਦੀਵਾਨ ਆਦਿ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਮੌਕੇ ‘ਤੇ ਹਾਜ਼ਰ ਸਨ।

