ਪੰਜਾਬਪਟਿਆਲਾ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪਟਿਆਲਾ 7 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੋਤਿ ਪਾਤਸ਼ਾਹੀ ਦੂਸਰੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 9 ਤਾਰੀਕ ਨੂੰ ਸਵੇਰੇ ਗੁਰੂ ਘਰ ਵਿਚ ਧਾਰਮਕ ਸਮਾਗਮ ਦੌਰਾਨ ਪਾਏ ਜਾਣਗੇ।

ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਧਾਰਮਕ ਸਮਾਗਮ ਕਰਵਾਇਆ ਜਾਵੇਗਾ,ਜਿਸ ਵਿਚ ਹਜੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਭਾਈ ਗੁਲਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *