ਅੰਮ੍ਰਿਤਸਰਚੰਡੀਗੜ੍ਹਪੰਜਾਬ

ਬੁੱਢਾ ਦਲ ਦੇ 12ਵੇਂ ਜਥੇਦਾਰ ਬਾਬਾ ਚੇਤ ਸਿੰਘ ‘ਤੇ 13ਵੇਂ ਜਥੇਦਾਰ ਬਾਬਾ ਸੰਤਾ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਅਰੰਭ

ਦਮਦਮਾ ਸਾਹਿਬ (ਤਲਵੰਡੀ ਸਾਬੋ):- 7 ਮਈ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 12 ਵੇਂ ਮੁਖੀ ਸੱਚਖੰਡਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 56 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ, ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣ ਦੇ ਨਾਲ ਹੀ ਆਰੰਭ ਹੋ ਗਏ ਜਦੋਂਕਿ ਮੁੱਖ ਸਮਾਗਮ 9 ਮਈ ਨੂੰ ਹੋਣਗੇ। ਅੱਜ ਗੁ: ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਪ੍ਰਕਾਸ਼ ਹੋਏ ਆਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਮੌਕੇ ਬੁੱਢਾ ਦਲ ਦੇ ਹੈੱਡ ਗ੍ਰੰਥੀ ਗਿਆਨੀ ਮੱਘਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂਕਿ ਆਰੰਭਤਾ ਦੀ ਅਰਦਾਸ ਬਾਬਾ ਬੂਟਾ ਸਿੰਘ ਲੰਬਵਾਲੀ ਵੱਲੋਂ ਕੀਤੀ ਗਈ।

ਮੁੱਖ ਸਮਾਗਮ 9 ਮਈ ਨੂੰ ਹੋਣਗੇ ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਤਖਤਾਂ ਦੇ ਜਥੇਦਾਰ ਸਾਹਿਬਾਨ, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਸ਼ਮੂਲੀਅਤ ਕਰਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਗੀ ਗੁਰਪ੍ਰੀਤ ਸਿੰਘ ਅਤੇ ਹੋਰ ਪੰਥ ਦੇ ਪ੍ਰਸਿੱਧ ਰਾਗੀ ਸਾਹਿਬਾਨ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕਰਨਗੇ। ਪੰਥ ਪ੍ਰਸਿੱਧ ਢਾਡੀ ਬੁੱਢਾ ਦਲ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸਮਾਗਮਾਂ ਨੂੰ ਲੈ ਕੇ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦਮਦਮਾ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ ਜਿੰਨ੍ਹਾਂ ਦੀ ਰਿਹਾਇਸ਼ ਤੇ ਲੰਗਰਾਂ ਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ 9 ਮਈ ਨੂੰ ਜਿੱਥੇ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਵੀ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਅੱਜ ਆਰੰਭਤਾ ਸਮਾਗਮਾਂ ਮੌਕੇ ਬਾਬਾ ਸਤਨਾਮ ਸਿੰਘ, ਭਾਈ ਮੇਜਰ ਸਿੰਘ ਮੁਖਤਿਆਰਏਆਮ ਬੁੱਢਾ ਦਲ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਬਾਬਾ ਇੰਦਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਸੁਖਵਿੰਦਰ ਸਿੰਘ ਟਿੱਬੀ ਸਾਹਿਬ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਜਰਨੈਲ ਸਿੰਘ ਮਾਨਸਾ, ਬਾਬਾ ਸ਼ੇਰ ਸਿੰਘ ਜੱਸੀ ਬਾਗ਼, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਗਗਨਦੀਪ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *