ਅੰਮ੍ਰਿਤਸਰਚੰਡੀਗੜ੍ਹਪੰਜਾਬ

ਬੁੱਢਾ ਦਲ ਦੇ ਮੁਖੀ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਦੀ ਬਰਸੀ ਸਬੰਧੀ ਮੁਖ ਸਮਾਗਮ ਅੱਜ

ਦਮਦਮਾ ਸਾਹਿਬ (ਤਲਵੰਡੀ ਸਾਬੋ) 8 ਮਈ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ 12 ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 56 ਵੀਂ ਅਤੇ 13ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ 16ਵੀਂ ਬਰਸੀ ਸਬੰਧੀ ਮੁੱਖ ਧਾਰਮਿਕ ਸਮਾਗਮ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸੁਯੋਗ ਅਗਵਾਈ ਨਿਰਦੇਸ਼ਨਾ ਤਹਿਤ, ਸ਼੍ਰੋਮਣੀ ਪੰਥ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ, ਛਾਉਣੀ ਨਿਹੰਗ ਸਿੰਘਾਂ ਵਿਖੇ ਪਰਸੋਂ ਰੋਜ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਅੱਜ ਪਵੇਗਾ।

ਉਪਰੰਤ ਧਾਰਮਿਕ ਸਮਾਗਮ ਹੋਣਗੇ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਬਾਕੀ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਸ਼ਮੂਲੀਅਤ ਕਰਨਗੇ ਉੱਥੇ ਪੰਥ ਪ੍ਰਸਿੱਧ ਰਾਗੀ, ਪ੍ਰਚਾਰਕ ਸਾਹਿਬਾਨ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕਰਨਗੇ। ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਸੰਤ ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ ਵਾਲੇ ਆਪਣੇ ਮਨੋਹਰ ਬਚਨਾਂ ਨਾਲ ਸੰਗਤਾਂ ਨੂੰ ਬੁੱਢਾ ਦਲ ਦੇ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਉਨਾਂ ਦਸਿਆ ਅੰਮ੍ਰਿਤ ਸੰਚਾਰ ਹੋਵੇਗਾ ਉੱਥੇ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ।

Leave a Reply

Your email address will not be published. Required fields are marked *