ਚੰਡੀਗੜ੍ਹਪੰਜਾਬ

ਕੁਲਵੰਤ ਸਿੰਘ ਨੇ ਮੋਹਾਲੀ ਦੇ ਵਿਕਾਸ ਵਿਚ ਠੱਲ ਪਾਈ ਹੈ: ਜੀਤੀ ਸਿੱਧੂ

ਮੋਹਾਲੀ, 13 ਮਈ -(ਮਧੂਸਾਰ ਬਿਊਰੋ) ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਹੋ ਰਹੇ ਲਾਮਿਸਾਲ ਵਿਕਾਸ ਵਿਚ ਖੜੋਤ ਪਾ ਦਿੱਤੀ ਹੈ ਕਿਉਂਕਿ ਪਿਛਲੇ ਢਾਈ ਸਾਲਾਂ ਵਿਚ ਉਸ ਨੇ ਇਲਾਕੇ ਲਈ ਕੋਈ ਨਵਾਂ ਵਿਕਾਸ ਪ੍ਰੋਜੈਕਟ ਨਹੀਂ ਲਿਆਂਦਾ। ਉਹਨਾਂ ਕਿਹਾ ਕਿ ਇਲਾਕੇ ਦੇ ਵਿਕਾਸ ਦਾ ਸਾਰਾ ਸਿਹਰਾ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਵਿਉੰਤਬੰਦੀ ਨੂੰ ਜਾਂਦਾ ਹੈ।

ਮੇਅਰ ਜੀਤੀ ਸਿੱਧੂ ਨੇ ਮੁਹਾਲੀ ਇਲੲਕੇ ਦੇ ਕਈ ਪਿੰਡਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਲਾਮਿਸਾਲ ਫਰਕ ਨਾਲ ਜਿੱਤੇਗੀ। ਉਹਨਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ਦੇ ਕਾਰਜਕਾਲ ਦੌਰਾਨ ਕਿਸੇ ਵਿਕਾਸ ਪ੍ਰਾਜੈਕਟ ਜਾਂ ਜਨਤਕ ਕੰਮ ਵਿਚ ਕੋਈ ਰੋਕ ਜਾਂ ਅੜਿਕਾ ਨਹੀਂ ਸੀ ਪੈਂਦਾ ਜਦੋਂ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਕੰਮ ਹੁੰਦਾ ਹੀ ਨਹੀਂ ਹੈ।

ੳਹਨਾਂ ਗਮਾਡਾ ਵੱਲੋਂ ਵਧਾਈਆਂ ਗਈਆਂ ਫੀਸਾਂ ਵਿੱਚ ਕੋਈ ਰਾਹਤ ਨਾ ਦੇਣ ਲਈ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪ੍ਰਭਾਵਿਤ ਲੋਕਾਂ ਨੂੰ ਕੋਈ ਰਾਹਤ ਦਿਵਾਉਣ ਦੀ ਥਾਂ ਇਸ ਗੰਭੀਰ ਮਾਮਲੇ ‘ਤੇ ਚੁੱਪ ਧਾਰੀ ਰੱਖੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁਹਾਲੀ ਦੇਸ਼ ਦੇ ਚੋਟੀ ਦੇ 10 ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣਨ ਦੀ ਸਮਰੱਥਾ ਰੱਖਦਾ ਹੈ, ਬਸ਼ਰਤੇ ਇਸ ਕੋਲ ਸਹੀ ਸਿਆਸੀ ਅਗਵਾਈ ਹੋਵੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ੁਰੂਆਤੀ ਪੜਾਅ ਦੀ ਵੋਟਿੰਗ ਦੇ ਰੁਝਾਨ ਦਰਸਾ ਰਹੇ ਹਨ ਕਿ ਕੇਂਦਰ ਵਿੱਚ ਕਾਂਗਰਸ ਸਰਕਾਰ ਬਣਨ ਦਾ ਰਾਹ ਸਾਫ਼ ਹੋ ਗਿਆ ਹੈ

ਸਿੱਧੂ ਨੇ ਕਿਹਾ ਕਿ ਭਾਜਪਾ ਵਾਂਗ ‘ਆਪ’ ਪਾਰਟੀ ਵੀ ਪੰਜਾਬ ਦੀ ਸਿਹਤ ਲਈ ਖਤਰਨਾਕ ਹੈ ਇਸ ਲਈ ਪੰਜਾਬ ਦੇ ਲੋਕਾਂ ਨੂੰ ਪੰਜਾਬ ਨੂੰ ਮੁੜ ਪੈਰਾਂ ਉਤੇ ਖੜ੍ਹਾ ਕਰਨ ਲਈ ਸਾਰੀਆਂ ਲੋਕ ਸਭਾ ਸੀਟਾਂ ਕਾਂਗਰਸ ਦੀ ਝੋਲੀ ਵਿਚ ਪਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਥਿਤੀ ਉਥਲ-ਪੁਥਲ ਹੋ ਗਈ ਹੈ ਅਤੇ ਲੋਕਾਂ ਦਾ ਪਾਰਟੀ ‘ਚੋਂ ਵਿਸ਼ਵਾਸ ਖਤਮ ਹੋ ਚੁੱਕਾ ਹੈ, ਜਿਸ ਦੀ ਪੁਸ਼ਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੋ ਜਾਵੇਗੀ।

Leave a Reply

Your email address will not be published. Required fields are marked *