ਚੰਡੀਗੜ੍ਹਪੰਜਾਬਪਟਿਆਲਾ

ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਦਸਵੀਂ ਦੇ ਨਤੀਜੇ ਰਹੇ ਸ਼ਾਨਦਾਰ

ਸਮਾਣਾ:-13 ਮਈ :- (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੀ. ਬੀ. ਐਸ.ਈ. ਵੱਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ‘ਚੋਂ’ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਦੀ ਅਗਵਾਈ ਹੇਠ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਦੇ ਵਿਦਿਆਰਥੀਆਂ ਨੇ ਖੂਬ ਨਾਮ ਚਮਕਾਇਆ। ਸਕੂਲ ਦੇ ਚੀਫ਼ ਪੈਟਰਨ “ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਦੇ ਕਮੇਟੀ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਕਮੇਟੀ ਪ੍ਰਬੰਧਕ ਸ਼੍ਰੀਮਤੀ ਪਰਮਿੰਦਰਜੀਤ ਕੌਰ ਬਰਾੜ, ਡਾਇਰੈਕਟਰ ਆਫ਼ ਐਜੂਕੇਸ਼ਨ ਤੇ ਅਡਵਾਇਜ਼ਰ ਸ. ਕਰਨਰਾਜਬੀਰ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਇਸ ਖੁਸ਼ੀ ਦੇ ਮੌਕੇ ’ਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਸਕੂਲ ਦੇ 112 ਬੱਚਿਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਸਕੂਲ ਦਾ ਰਿਜਲਟ ਸੌਂ ਪ੍ਰਤੀਸ਼ਤ ਰਿਹਾ। ਜਿਸ ਵਿੱਚੋਂ 09 ਬੱਚਿਆਂ ਨੇ 90% ਤੋਂ ਵੀ ਵੱਧ, 24 ਬੱਚਿਆਂ ਨੇ 80% ਤੋਂ ਵੀ ਵੱਧ ਅਤੇ 43 ਬੱਚਿਆਂ ਨੇ 70%ਤੋਂ ਵੀ ਵੱਧ ਅੰਕ ਹਾਸਲ ਕੀਤੇ। ਪਹਿਲਾ ਸਥਾਨ ਹਾਰਦਿਕ ਸਿੰਗਲਾ (96.8%)ਅਤੇ ਤਰਨਜੀਤ ਕੌਰ (96.8%), ਦੂਜਾ ਸਥਾਨ ਮਾਨਵਿਤਾ ਕੌਰ (95.4%) ਅਤੇ ਤੀਜਾ ਸਥਾਨ ਅਰਪਨਪ੍ਰੀਤ ਕੌਰ (95%) ਅੰਕ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ।

Leave a Reply

Your email address will not be published. Required fields are marked *