ਕੇਜਰੀਵਾਲ ਪੰਜਾਬ ਨੂੰ ਦਿੱਲੀ ਤੋਂ ਰਿਮੋਟ ਨਾਲ ਚਲਾਉਣਾ ਚਾਹੁੰਦੇ ਪਰ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ-ਪ੍ਰੋ. ਚੰਦੂਮਾਜਰਾ
ਸਨਅਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ‘ਚ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਬਣਿਆ-ਰੱਖੜਾ
ਇੰਡਸਟਰੀਅਲ ਫੋਕਲ ਪੁਆਇੰਟ ‘ਚ ਗਰਿੱਡ ਦੀ ਸਮਰੱਥਾ ਦੁਗਣੀ ਕੀਤੀ
ਬਿਜਲੀ ਦੇ ਬਿੱਲ ਭਰਨ ਵਾਲੀ ਮਸ਼ੀਨ ਦਾ ਵੀ ਉਦਘਾਟਨ
ਪਟਿਆਲਾ, 6 ਅਗਸ (ਕੰਵਰ ਬੇਦੀ)
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਦਿੱਲੀ ਤੋਂ ਰਿਮੋਟ ਨਾਲ ਚਲਾਉਣਾ ਚਾਹੁੰਦੇ ਹਨ ਜੋ ਕਿ ਪੰਜਾਬ ਵਾਸੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਟਿਕਟਾਂ ਦੀ ਵੰਡ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੇ ਇਸ ਪਾਰਟੀ ਦੀਆਂ ਨੀਤੀਆਂ ਦਾ ਅਸਲ ਚਿਹਰਾ ਬੇਨਕਾਬ ਕਰ ਦਿੱਤਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਇੰਡਸਟਰੀਅਲ ਫੋਕਲ ਪੁਆਇੰਟ ਵਿਖੇ ਬਿਜਲੀ ਦੇ ਬਿੱਲ ਭਰਨ ਵਾਲੀ ਮਸ਼ੀਨ ਦਾ ਉਦਘਾਟਨ ਕਰਨ ਉਪਰੰਤ ਸਨਅਤਕਾਰਾਂ ਦੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਫੈਸਲੇ ਦਿੱਲੀ ਤੋਂ ਹੁੰਦੇ ਹਨ ਅਤੇ ਇਹ ਪਾਰਟੀ ਪੰਜਾਬ ਦੀ ਅਸਲ ਸਥਿਤੀ ਤੋਂ ਅਨਜਾਣ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਖੇਤੀਬਾੜੀ, ਇੰਡਸਟਰੀ ਅਤੇ ਪਬਲਿਕ ਸੈਕਟਰ ਵਿੱਚ ਵਾਧੂ ਬਿਜਲੀ ਵਾਲਾ ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਬਣ ਗਿਆ ਹੈ, ਅਜਿਹਾ ਪੰਜਾਬ ਦੀ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੀਆਂ ਉਸਾਰੂ ਨੀਤੀਆਂ ਸਦਕਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਸਿਖਿਆ, ਸਿਹਤ, ਖੇਤੀਬਾੜੀ, ਇੰਡਸਟਰੀ ਅਤੇ ਬੁਨਿਆਦੀ ਢਾਂਚੇ ਵਿੱਚ ਇਨਕਲਾਬੀ ਵਿਕਾਸ ਕੀਤਾ ਹੈ। ਉਹਨਾਂ ਕਿਹਾ ਕਿ ਜੀ.ਐਸ.ਟੀ ਦੇ ਲਾਗੂ ਹੋਣ ਨਾਲ ਆਰਥਿਕ ਵਿਕਾਸ ਦਰ ਵਿੱਚ ਭਾਰੀ ਵਾਧਾ ਹੋਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੇ ਲੋਕ ਸਭਾ ਵਿੱਚ ਇਹ ਮੁੱਦਾ ਉਠਾਇਆ ਹੈ ਕਿ ਹਿਮਾਚਲ ਵਾਂਗ ਪੰਜਾਬ ਦੀਆਂ ਸਨਅਤਾਂ ਨੂੰ ਵੀ ਵਿਸ਼ੇਸ਼ ਛੋਟਾਂ ਦਿੱਤੀਆਂ ਜਾਣ ਅਤੇ ਪੰਜਾਬ ਨੂੰ ਵੀ ਹਿਮਾਚਲ ਵਾਂਗ ਏ ਸ਼੍ਰੇਣੀ ਵਿੱਚ ਰੱਖਿਆ ਜਾਵੇ ਕਿਉਂਕਿ ਏ ਸ਼੍ਰੇਣੀ ਵਿੱਚ ਸਨਅਤੀ ਵਿਕਾਸ ਲਈ 90 ਫੀਸਦੀ ਹਿੱਸਾ ਕੇਂਦਰ ਵੱਲੋਂ ਦਿੱਤਾ ਜਾਂਦਾ ਹੈ ਅਤੇ 10 ਫੀਸਦੀ ਹਿੱਸਾ ਰਾਜ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਐਲਾਨ ਕੀਤਾ ਕਿ ਪਟਿਆਲਾ ਦੇ ਇੰਡਸਟਰੀ ਏਰੀਆਂ ਫੋਕਲ ਪੁਆਇੰਟ ਦੀਆਂ ਸੜਕਾਂ ਦੀ ਮੁਰੰਮਤ, ਨਵਾਂ ਫਾਇਰ ਬ੍ਰਗੇਡ ਅਤੇ ਹੋਰ ਵਿਕਾਸ ਕਾਰਜਾਂ ਤੇ ਕਰੀਬ ਸਾਢੇ ਤਿੰਨ ਕਰੋੜ ਰੁਪਏ ਖਰਚੇ ਜਾਣਗੇ।
ਇਸ ਮੌਕੇ ਇੰਡਸਟਰੀਅਲ ਫੋਕਲ ਪੁਆਇੰਟ ਦੇ ਬਿਜਲੀ ਦੇ ਗਰਿੱਡ ਦੀ ਸਮਰੱਥਾ ਦੁਗਣੀ ਕਰਨ ਦੇ ਉਦਘਾਟਨ ਉਪਰੰਤ ਪੰਜਾਬ ਦੇ ਉਚੇਰੀ ਸਿਖਿਆ ਤੇ ਭਾਸ਼ਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਨਅਤਕਾਰਾ ਨੂੰ ਸਸਤੀ ਬਿਜਲੀ ਮੁਹੱਈਆ ਕਰਾਉਣ ਵਾਲਾ ਦੇਸ਼ ਦਾ ਪਹਿਲਾਂ ਸੂਬਾ ਬਣ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਕਿਸਾਨਾਂ ਅਤੇ ਦਲਿਤਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਉਥੇ ਸਨਅਤਕਾਰਾਂ ਨੂੰ ਵੀ ਦੇਸ਼ ਵਿੱਚ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਕੇ ਚੋਣਾਂ ਵੇਲੇ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਸਨਅਤਕਾਰਾਂ, ਮੁਲਾਜਮਾਂ ਤੇ ਮਜਦੂਰਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾਂ ਲਾਗੂ ਕੀਤੀ ਗਈ ਹੈ। ਇਲਾਜ ਕਰਾਉਣ ਲਈ ਇਹ ਸਕੀਮ ਇਹਨਾਂ ਵਰਗਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਦੇ ਇੰਚਾਰਜ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਰੇ ਇਨਕਲਾਬ ਤੋਂ ਬਾਅਦ ਹੁਣ ਪੰਜਾਬ ਵਿੱਚ ਬਿਜਲੀ ਦੇ ਖੇਤਰ ਵਿੱਚ ਇਨਕਲਾਬ ਆਇਆ ਹੈ। ਉਹਨਾਂ ਕਿਹਾ ਕਿ ਕੋਲੇ ਅਤੇ ਪਾਣੀ ਤੋਂ ਰਿਕਾਰਡ ਤੋੜ ਬਿਜਲੀ ਪੈਦਾ ਕਰਨ ਤੋਂ ਬਾਅਦ ਹੁਣ ਪੰਜਾਬ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਕਰਨ ਦੇ ਖੇਤਰ ਵਿੱਚ ਵੀ ਕਾਫੀ ਅੱਗੇ ਲੰਘ ਗਿਆ ਹੈ। ਇਸ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦੇ ਇੰਡਸਟਰੀਅਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜ. ਗੁਰਵਿੰਦਰ ਸਿੰਘ ਸ਼ਕਤੀਮਾਨ ਅਤੇ ਇੰਡਸਟਰੀਅਲ ਫੋਕਲ ਪੁਆਇੰਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਜੇਸ਼ ਸਿੰਗਲਾ ਵੱਲੋਂ ਫੋਕਲ ਪੁਆਇੰਟ ਦੇ ਗਰਿੱਡ ਸਮਰੱਥਾ ਨੂੰ ਦੁਗਣੀ ਕਰਨ , ਬਿਜਲੀ ਦੇ ਬਿੱਲ ਭਰਨ ਦੀ ਮਸ਼ੀਨ ਲਗਾਉਣ ਅਤੇ ਇੰਡਸਟਰੀਅਲ ਫੋਕਲ ਪੁਆਇੰਟ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਹਾਂਟਾਂ ਜਾਰੀ ਕਰਨ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ. ਸੁਰਜੀਤ ਸਿੰਘ ਰੱਖੜਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਹਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ । ਸਮਾਗਮ ਮੌਕੇ ਐਸ਼ਸ਼ੀਏਸ਼ਨ ਵੱਲੋਂ ਸ਼੍ਰੀ ਸਤੀਸ਼ ਢਾਂਡਾ, ਵਾਈਸ ਚੇਅਰਮੈਨ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਪੰਜਾਬ, ਸ. ਇੰਦਰਮੋਹਨ ਸਿੰਘ ਬਜਾਜ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਪਟਿਆਲਾ ਸ਼ਹਿਰੀ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਚਾਰਜ ਸਨੌਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸ. ਰਣਧੀਰ ਸਿੰਘ ਰੱਖੜਾ, ਸ. ਸੁਰਜੀਤ ਸਿੰਘ ਅਬਲੋਵਾਲ ਅਤੇ ਸ਼੍ਰੀ ਛੱਜੂਰਾਮ ਸੋਫਤ ਨੂੰ ਵੀ ਸਨਮਾਨਤ ਕੀਤਾ ਗਿਆ। ਸਮਾਗਮ ਮੌਕੇ ਸ. ਹਰਵਿੰਦਰ ਸਿੰਘ ਹਰਪਾਲਪੁਰ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ, ਪ੍ਰੋ. ਚੰਦੂਮਾਜਰਾ ਦੇ ਰਾਜਸੀ ਸਕੱਤਰ ਸ. ਜਗਜੀਤ ਸਿੰਘ ਕੋਹਲੀ, ਸ. ਜਤਿੰਦਰ ਸਿੰਘ ਐਮ.ਡੀ. ਜੀ.ਐਸ. ਅੋਲਾਏ, ਸ਼੍ਰੋਮਣੀ ਅਕਾਲੀ ਦੇ ਇੰਡਸਟਰੀਅਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜ. ਗੁਰਵਿੰਦਰ ਸਿੰਘ ਸ਼ਕਤੀਮਾਨ, ਇੰਡਸਟਰੀਅਲ ਫੋਕਲ ਪੁਆਇੰਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਜੇਸ਼ ਸਿੰਗਲਾ, ਚੇਅਰਮੈਨ ਸ਼੍ਰੀ ਵਿਨੋਦ ਮਿੱਤਲ, ਜਨਰਲ ਸਕੱਤਰ ਸ਼੍ਰੀ ਅਮਨਪ੍ਰੀਤ ਸਿੰਘ, ਮੀਤ ਪ੍ਰਧਾਨ ਸ਼੍ਰੀ ਜਸਵੀਰ ਸਿੰਘ ਢਿੱਲੋਂ ਅਤੇ ਸ. ਅਵਤਾਰ ਸਿੰਘ ਢੀਡਸਾ, ਸ਼੍ਰੀ ਬਲਵੀਰ ਸਿੰਘ ਸ਼ਾਹੀ, ਸ਼੍ਰੀ ਦੇਵਾ ਨੰਦ , ਸ. ਗੁਰਦੀਪ ਸਿੰਘ ਸ਼ੇਖਪੁਰਾ, ਸ਼੍ਰੀ ਕੁਲਦੀਪ ਸਿੰਘ ਹਰਪਾਲਪੁਰ, ਅਮਰੀਕ ਸਿੰਘ ਹਸਨਪੁਰ, ਐਮ.ਸੀ. ਸੁਖਬੀਰ ਸਿੰਘ ਅਬਲੋਵਾਲ, ਐਮ.ਸੀ. ਰਾਜਿੰਦਰ ਸਿੰਘ ਵਿਰਕ, ਐਮ.ਸੀ. ਗੁਰਵਿੰਦਰ ਸਿੰਘ ਧੀਮਾਨ, ਜਸਵੀਰ ਸਿੰਘ ਸਨੌਰ, ਸਰਪੰਚ ਸ਼੍ਰੀ ਵਿਜੈ, ਸ਼੍ਰੀ ਦਿਨੇਸ਼ ਅਤੇ ਵੱਡੀ ਗਿਣਤੀ ਵਿੱਚ ਸਨਅਤਕਾਰ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ।

