ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਸਿਆਣਾ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ
ਲੋਕ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਵਾਈਸ ਪ੍ਰਿੰਸੀਪਲ ਜਗਦੀਪ ਧਾਲੀਵਾਲ
ਪਟਿਆਲਾ 15 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਸਿਆਣਾ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ ( ਜਨ ਉਪਯੋਗਤਾ ਸੇਵਾਵਾਂ ) ਬਾਰੇ ਜਾਗਰੂਕ ਕੀਤਾ ਗਿਆ |
ਉੱਘੇ ਸਮਾਜ ਸੇਵੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਹਾਜ਼ਰੀਨ ਨੂੰ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ ਅਤੇ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਦੱਸਿਆ ਗਿਆ। ਇਸ ਪ੍ਰੋਗਰਾਮ ਦੌਰਾਨ ਜਗਦੀਪ ਧਾਲੀਵਾਲ ਵਾਈਸ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਸਿਆਣਾ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਵੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਰਾਲੀਗਲ ਵਲੰਟੀਅਰ ਨਰੇਸ਼ ਸ਼ਰਮਾ, ਹਰਬੰਸ ਬਾਂਸਲ ਬਰੇਟਾ,ਜਨਕ ਰਾਜ ਗੁਪਤਾ, ਗੁਰਪ੍ਰੀਤ ਪ੍ਰੀਤ ਪਟਿਆਲਵੀ, ਸਮੂੰਹ ਅਧਿਆਪਕ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

