ਪਟਿਆਲਾ

;ਆਓ ਸਾਂਝੀਵਾਲਤਾ ਨਾਲ , ਡੇਂਗੂ ਨੂੰ ਕੰਟਰੋਲ ਕਰੀਏ" ਵਿਸ਼ੇ ਤਹਿਤ ਮਨਾਇਆ ਨੈਸ਼ਨਲ ਡੇਂਗੂ ਦਿਵਸ,

ਡੇਂਗੂ ਬਿਮਾਰੀ ਦੇ ਕੰਟਰੋਲ ਲਈ ਲੋਕਾਂ ਦੀ ਸਮੂਲੀਅਤ ਜ਼ਰੂਰੀ : ਸਿਵਲ ਸਰਜਨ ਡਾ. ਸੰਜੇ ਗੋਇਲ

ਪਟਿਆਲਾ 16 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡੇਂਗੂ ਬੁਖਾਰ ਤੋਂ ਬਚਾਓ ਤੇ ਜਾਗਰੂਕਤਾ ਸਬੰਧੀ ਜਿਲ੍ਹਾ ਸਿਹਤ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਵਿੱਚ ਥੀਮ ” ਆਓ ਭਾਈਚਾਰੇ ਨਾਲ ਜੁੜਕੇ, ਡੇਂਗੂ ਨੂੰ ਕੰਟਰੋਲ ਕਰੀਏ ਤਹਿਤ ਰਾਸ਼ਟਰੀ ਡੇਂਗੂ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇਸ ਮੋਕੇ ਉਹਨਾਂ ਨਾਲ ਜਿਲ੍ਹਾ ਐਪੀਡਮੋਲੋਜਿਸਟ ਡਾ. ਸੁਮੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ਼ ਗੁਰਪ੍ਰੀਤ ਨਾਗਰਾ ਅਤੇ ਡਾ. ਦਿਵਜੋਤ ਸਿੰਘ ਵੀ ਸਨ।ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਬਣਦਾ ਹੈ ਕਿ ਡੇਂਗੂ ਦੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਦੇ ਯਤਨ ਕਰੀਏ ਅਤੇ ਸਿਹਤ ਵਿਭਾਗ ਵੱਲੋਂ ਉਲੀਕੀ ਗਈ ਹਰ ਸ਼ੁੱਕਰਵਾਰ ਖੁਸ਼ਕ ਦਿਵਸ ਮੁਹਿੰਮ ਨੂੰ ਸਫਲ ਬਣਾਈਏ।ਉਨ੍ਹਾਂ ਕਿਹਾ ਕਿ ਡੇਂਗੂ ਵਰਗੀ ਬਿਮਾਰੀ ਦਾ ਖਾਤਮਾ ਸਭਨਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਹਨਾਂ ਕਿਹਾ ਕਿ ਭਾਵੇਂ ਜਿਲ੍ਹੇ ਵਿੱਚ ਹੁਣ ਤੱਕ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ, ਪ੍ਰੰਤੂ ਫਿਰ ਵੀ ਅਜਿਹੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਅਗਾਊਂ ਸਾਵਧਾਨੀਆਂ ਜਿਵੇਂ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਸਾਫ ਕਰਨਾ, ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰਾਂ ਬੰਦ ਕਰਕੇ ਰੱਖਣਾਂ,

ਟੁੱਟੇ ਡਰਮਾਂ, ਬਰਤਨਾਂ ਅਤੇ ਟਾਇਰਾਂ ਨੂੰ ਖੁਲੇ ਵਿੱਚ ਨਾ ਰੱਖਣਾ ਆਦਿ ਵਰਗੀਆਂ ਸਾਵਧਾਨੀਆਂ ਵਰਤਣੀਆਂ ਜਰੂਰੀ ਹਨ।ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਬਿੱਲਕੁਲ ਮੁਫਤ ਕੀਤਾ ਜਾਂਦਾ ਹੈ ।ਉਹਨਾਂ ਦੱਸਿਆ ਕਿ ਅੱਜ ਨੈਸ਼ਨਲ ਡੇਂਗੂ ਦਿਵਸ ਤੇ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਜਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵੱਲੋਂ ਕਰਵਾਈਆਂ ਜਾ ਰਹੀਆਂ ਹਨ। ਜਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਡੇਂਗੂ ਦੇ ਲੱਛਣਾਂ,ਇਲਾਜ਼ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ । ਉਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਨੂੰ ਨੋਟੀਫਾਈਏਬਲ ਬਿਮਾਰੀ ਘੋਸ਼ਿਤ ਕੀਤਾ ਗਿਆ ਹੈ । ਸਾਰੇ ਪ੍ਰਾਈਵੇਟ ਡਾਕਟਰਾਂ ਲਈ ਡੇਂਗੂ ਦੇ ਮਰੀਜ਼ਾਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇਣੀ ਲਾਜਮੀ ਬਣਾਈ ਗਈ ਹੈ ਤਾਂ ਜ਼ੋ ਉਨ੍ਹਾਂ ਤੋਂ ਅੱਗੇ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸੀਨੀਅਰ ਮੈਡੀਕਲ ਅਫਸਰ ਡਾ਼ ਗੁਰਪ੍ਰੀਤ ਨਾਗਰਾ ਵੱਲੋਂ ਵਾਟਰ ਬੌਰਨ ਡਜੀਜ਼ਜ ਸੰਬੰਧੀ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਵੱਲੋਂ ਵਿਦਿਅਰਥੀਆਂ ਨੂੰ ਜਿਲ੍ਹਾ ਸਿਹਤ ਵਿਭਾਗ ਦੇ ਡਾਕਟਰਾਂ ਵੱਲੋਂ ਡੇਂਗੂ ਪ੍ਰਤੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਡਾਕਟਰਾਂ ਅਨੁਸਾਰ ਕਹੀਆਂ ਗੱਲਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਕਿਹਾ।ਇਸ ਮੋਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ । ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ ।ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਲਨ ਭਾਗ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਵੱਲੋਂ ਕੀਤਾ ਗਿਆ ।ਇਸ ਮੌਕੇ ਡਾ਼ ਅਨੀਸ਼ ਕੌਸ਼ਿਸ਼, ਸਾਇੰਸ ਲੈਕਚਰਾਰ ਜਸਵਿੰਦਰ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਸ਼ਮਾਂ, ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ, ਐਸ ਆਈ ਰਣ ਸਿੰਘ ਤੇ ਜਸਵਿੰਦਰ ਸਿੰਘ, ਐਲ ਐਚ ਵੀ ਮਲਕੀਤ ਕੌਰ, ਜਿਲਾ ਬੀ ਸੀ ਸੀ ਕੁਆਰਡੀਨੇਟਰ ਜਸਵੀਰ ਕੌਰ, ਫੈਕਲਟੀ ਸਟਾਫ ਸੀ ਐਚ ਓ ਸੁੱਖਵਿੰਦਰ ਕੌਰ, ਏ ਐਨ ਐਮ ਬਲਵਿੰਦਰ ਕੌਰ, ਐਮ ਪੀ ਡਬਲਿਯੂ ਰਾਕੇਸ਼ ਕੁਮਾਰ, ਆਸ਼ਾ ਵਰਕਰ ਅਤੇ ਸਕੂਲ ਦੇ 140 ਦੇ ਕਰੀਬ ਵਿਦਿਆਰਥੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *