ਪੰਜਾਬਪਟਿਆਲਾ

1 ਜੂਨ ਨੂੰ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ:– ਬਿਕਰਮਜੀਤ ਖਾਲਸਾ, ਰਾਜੂ ਖੰਨਾ।

ਸਰਕਲ ਬੁੱਗਾ ਕਲਾਂ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ।

ਅਮਲੋਹ,16 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਲੋਕ ਸਭਾ ਦੀਆਂ ਹੋ ਰਹੀਆਂ ਇਹਨਾਂ ਚੋਣਾਂ ਵਿੱਚ 1 ਜੂਨ ਨੂੰ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਅੱਜ ਸਰਕਲ ਬੁੱਗਾ ਕਲਾਂ ਦਿਹਾਤੀ ਦੇ ਇੱਕ ਦਰਜਨ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਹਨਾਂ ਮੀਟਿੰਗਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ,ਸਰਕਲ ਪ੍ਰਧਾਨ ਜਥੇਦਾਰ ਹਰਿੰਦਰ ਸਿੰਘ ਦੀਵਾ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ,ਜਥੇਦਾਰ ਪਰਮਜੀਤ ਸਿੰਘ ਖਨਿਆਣ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਹਰਵਿੰਦਰ ਸਿੰਘ ਬਿੰਦਾ ਮਾਜਰੀ,ਡਾ ਅਰਜੁਨ ਸਿੰਘ, ਕਮਲਜੀਤ ਸਿੰਘ ਗਿੱਲ, ਜਤਿੰਦਰ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਕੁੰਜਾਰੀ,ਭਿੰਦਰ ਸਿੰਘ ਮੰਡੀ, ਜਥੇਦਾਰ ਬਲਵੰਤ ਸਿੰਘ ਘੁੱਲੂਮਾਜਰਾ, ਰਣਜੀਤ ਸਿੰਘ ਘੋਲਾ ਰੁੜਕੀ,ਐਸ ਓ ਆਈ ਪ੍ਰਧਾਨ ਗੁਰਕੀਰਤ ਸਿੰਘ ਸਲਾਣਾ, ਕਸ਼ਮੀਰਾ ਸਿੰਘ ਸੋਨੀ ਕਲਾਲਮਾਜਰਾ, ਯਾਦਵਿੰਦਰ ਸਿੰਘ ਸਲਾਣਾ, ਗੁਰਦੀਪ ਸਿੰਘ ਮੰਡੋਫਲ ਆਦਿ ਜਿਥੇ ਸੰਬੋਧਨ ਕੀਤਾ

ਉਥੇ ਪਿੰਡ ਦੀਵਾ ਗੰਢੂਆਂ,ਲੱਲੋ ਖੁਰਦ, ਤੰਗਰਾਲਾ, ਫੈਜੁੱਲਾਪੁਰ,ਘੁਟੀਡ, ਕੌਲਗੜ੍ਹ, ਸਮਸ਼ਪੁਰ, ਲਾਡਪੁਰ,ਉੱਚੀ ਰੁੜਕੀ,ਮਛਰਾਏ ਕਲਾ,ਮਾਲੋਵਾਲ, ਪਹੇੜੀ, ਤੇ ਤੰਦਾਬੱਧਾ ਖੁਰਦ ਵਿਖੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਭਰਵਾਂ ਸਵਾਗਤ ਕਰਦੇ ਹੋਏ ਪਿੰਡਾ ਦੇ ਵਾਸੀਆਂ ਵੱਲੋਂ ਵੱਡੀ ਜਿੱਤ ਦਰਜ਼ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਖਾਲਸਾ ਤੇ ਰਾਜੂ ਖੰਨਾ ਨੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋਕ ਹੈ ਪੰਜਾਬ ਨੂੰ ਬਚਾਉਣ ਦੀ। ਤੇ ਤੁਹਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਪਣੀ ਇੱਕ ਇੱਕ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਦੇ ਕਿ ਇਹਨਾਂ ਪੰਜਾਬ ਵਿਰੋਧੀ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਜੜੋਂ ਪੁੱਟ ਕਿ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ। ਇਹਨਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਹਰਚੰਦ ਸਿੰਘ ਕਪੂਰਗੜ, ਕਰਮਜੀਤ ਸਿੰਘ ਭਰਪੂਰਗੜ, ਜਸਮੇਲ ਸਿੰਘ ਸਾਬਕਾ ਬੀ ਡੀ ਪੀ ਓ, ਸੁਦਾਗਰ ਸਿੰਘ ਦੀਵਾ, ਮਨਜੀਤ ਸਿੰਘ ਦੀਵਾ, ਪਰਮਜੀਤ ਸਿੰਘ ਸਾਬਕਾ ਸਰਪੰਚ ਸਮਸ਼ਪੁਰ, ਸ਼ਿੰਗਾਰਾ ਸਿੰਘ ਮਾਲੋਵਾਲ,ਗਿਆਨ ਸਿੰਘ ਲੱਲੋ,ਸੰਤ ਸਿੰਘ ਲੱਲੋ, ਗੁਰਪ੍ਰੀਤ ਸਿੰਘ,ਬੌਬੀ ਸਾਬਕਾ ਸਰਪੰਚ ਲੱਲੋ, ਹੁਸ਼ਿਆਰ ਸਿੰਘ, ਗੁਰਪ੍ਰੀਤ ਸਿੰਘ ਮਾਲੋਵਾਲ,ਹਰਜਿੰਦਰ ਸਿੰਘ ਜਿੰਦੂ,ਕਰਮ ਸਿੰਘ ਘੁਟੀਡ, ਜਸਵਿੰਦਰ ਸਿੰਘ ਗਰੇਵਾਲ, ਜਗਤਾਰ ਸਿੰਘ ਜੱਗੀ ਬੁੱਗਾ,ਰਾਜਿੰਦਰ ਸਿੰਘ ਬਿੱਟੂ, ਅਵਤਾਰ ਸਿੰਘ ਤੰਗਰਾਲਾ, ਰਣਜੀਤ ਸਿੰਘ ਪਹੇੜੀ, ਹਰਜੀਤ ਸਿੰਘ ਨੀਟਾ,ਮਹਿੰਦਰ ਸਿੰਘ, ਪ੍ਰਦੀਪ ਸਿੰਘ ਸੋਨੀ ਕੌਲਗੜ੍ਹ, ਕਰਨੈਲ ਸਿੰਘ ਭੋਲਾ ਫੈਜੁੱਲਾਪੁਰ,ਮੁਕੰਦ ਸਿੰਘ ਜੜੀਆਂ, ਬਚਿੱਤਰ ਸਿੰਘ, ਹਰਪਾਲ ਸਿੰਘ ਪਾਲੀ, ਇੰਦਰਜੀਤ ਸਿੰਘ ਜੀਤੀ, ਕੁਲਵੀਰ ਸਿੰਘ, ਕੁਲਵਿੰਦਰ ਸਿੰਘ ਕਾਲਾ ਲਾਡਪੁਰ, ਨਿਰਭੈ ਸਿੰਘ,ਕਾਲਾ ਗੋਸਲ, ਚਮਕੌਰ ਸਿੰਘ ਤੰਦਾਬੱਧਾ, ਭਿੰਦਰ ਸਿੰਘ,ਪ੍ਰਦੀਪ ਕੁਮਾਰ ਲੱਕੀ,ਦਿਲਮਨਪ੍ਰੀਤ ਸਿੰਘ,ਗੁਰਪ੍ਰੀਤ ਸਿੰਘ ਰੁੜਕੀ, ਮਲਕੀਤ ਸਿੰਘ ਸਾਬਕਾ ਸਰਪੰਚ, ਬਚਿੱਤਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਰੁੜਕੀ,ਅਮਨ ਰੁੜਕੀ, ਹਰਕੰਵਲ ਸਿੰਘ, ਮਾਲਵਿੰਦਰ ਸਿੰਘ ਪਹੇੜੀ, ਛੱਜੂ ਸਿੰਘ, ਕਰਮਜੀਤ ਸਿੰਘ ਤੰਦਾਬੱਧਾ, ਮਨਪ੍ਰੀਤ ਸਿੰਘ,ਸੱਜਣ ਸਿੰਘ ਤੰਦਾਬੱਧਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।

Leave a Reply

Your email address will not be published. Required fields are marked *