ਪਟਿਆਲਾ

ਸਵੀਪ ਗਤੀਵਿਧੀਆਂ ਤਹਿਤ ਵੋਟ ਪਾਉਣ ਸਬੰਧੀ ਕੀਤਾ ਜਾਗਰੂਕ।

ਵੋਟ ਪਾਉਣ ਜਾਣਾ ਹੈ,ਆਪਣਾ ਫਰਜ਼ ਨਿਭਾਉਣਾ ਹੈ: ਰੁਪਿੰਦਰਜੀਤ ਸਿੰਘ

ਪਟਿਆਲਾ 20 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਸਿਵਲ ਸਰਜਨ ਦਫਤਰ ਪਟਿਆਲਾ ਵੱਲੋਂ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਮੁੱਖ ਚੋਣ ਅਫਸਰ ਪੰਜਾਬ ਅਤੇ ਜਿਲਾ ਚੋਣ ਅਫਸਰ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਟਿਆਲਾ ਸ਼ਹਿਰ ਦੇ ਸਵੀਪ ਨੋਡਲ ਅਫਸਰ ਰੁਪਿੰਦਰਜੀਤ ਸਿੰਘ ਵੱਲੋਂ ਨਰਸਿੰਗ ਵਿਦਿਆਰਥਣਾਂ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ 100 ਭਾਗੇਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ, ਉਹਨਾਂ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ। ਜਿਸ ਵਿੱਚ ਹਰ ਵੋਟਰ ਨੂੰ ਵੋਟ ਪਾ ਕੇ ਆਪਣੀ ਪਸੰਦ ਦਾ ਉਮੀਦਵਾਰ ਚੁਣ ਕੇ ਸਰਕਾਰ ਬਣਾਉਣ ਦਾ ਅਧਿਕਾਰ ਹੈ। ਸਾਰੇ ਵੋਟਰਾਂ ਨੂੰ ਆਪਣਾ ਵੋਟ ਪਾਉਣ ਦਾ ਫਰਜ਼ ਜ਼ਰੂਰ ਨਿਭਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਵਾਰ ਵੋਟ ਪੋਲ ਪ੍ਰਤੀਸ਼ਤ ਨੂੰ 70 ਤੋਂ ਪਾਰ ਕਰਨ ਲਈ ਜਿਥੇ ਆਪਣੀ ਵੋਟ ਪਾਉਣੀ ਯਕੀਨੀ ਬਣਾਈ ਜਾਵੇ, ਉਥੇ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਆਲੇ-ਦੁਆਲੇ ਵਸਦੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਇਸ ਮੌਕੇ ਉਹਨਾਂ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਐਪਸ ਵੋਟਰ ਹੈਲਪ ਲਾਈਨ, ਸੀ ਵਿਜਲ, ਸ਼ੱਕਸਮ ਅਤੇ ਕੇ ਵਾਈ ਸੀ ਸਬੰਧੀ ਜਾਣਕਾਰੀ ਵੀ ਦਿੱਤੀ। ਜਿਲਾ ਨੋਡਲ ਅਫਸਰ ਚੋਣਾਂ, ਸਿਹਤ ਵਿਭਾਗ ਡਾ਼ ਦਿਵਜੋਤ ਸਿੰਘ ਵੱਲੋਂ ਚੋਣਾਂ ਸਮੇਂ ਹੀਟ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ । ਅਸਿਸਟੈਂਟ ਨੋਡਲ ਅਫਸਰ ਸ਼ਹਿਰ ਪਟਿਆਲਾ ਇੰਦਰਪ੍ਰੀਤ ਸਿੰਘ ਵੱਲੋਂ ਸਹੁੰ ਚੁੱਕਾਉਂਦੇ ਹੋਏ ਕਿਹਾ ਗਿਆ ਕਿ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਦੇ ਹੋਏ ਬਿਨਾਂ ਕਿਸੇ ਲਾਲਚ ਦੇ , ਜਾਤ ਪਾਤ, ਧਰਮ, ਭਾਸ਼ਾ, ਵਰਗ ਜਾਂ ਭੇਦ ਭਾਵ ਤੋਂ ਉੱਪਰ ਉੱਠ ਕੇ ਕੀਤੀ ਜਾਵੇ ।ਇਸ ਮੌਕੇ ਸਿਵਲ ਸਰਜਨ ਦਫਤਰ ਦੇ ਵੋਟਰ ਅਵੇਅਰਨੈਸ ਫੋਰਮ ਦੇ ਨੋਡਲ ਅਫਸਰ ਭਾਗ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਵੱਲੋਂ ਆਪਣੇ ਵਿਚਾਰ ਪੇਸ਼ ਕਰਦੇ ਹੋਏ ਵਿਦਿਆਰਥਣਾਂ ਨੂੰ ਵੋਟਰ ਜਾਗਰੂਕਤਾ ਪ੍ਰੋਗਰਾਮ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਣ ਲਈ ਕਿਹਾ ਤਾਂ ਜਿਲ੍ਹੇ ਦੇ 70 ਤੋਂ ਪਾਰ ਦੇ ਟੀਚੇ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕੇ।fੲਸ ਮੌਕੇ ਪ੍ਰਿੰਸੀਪਲ ਨਰਸਿੰਗ ਸਕੂਲ ਮੈਡਮ ਰਾਜਵਿੰਦਰ ਕੌਰ, ਮੈਡਮ ਸ਼ਲਵਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੌਰ, ਜਿਲਾ ਬੀ ਸੀ ਸੀ ਕੁਆਰਡੀਨੇਟਰ ਜ਼ਸਵੀਰ ਕੌਰ , ਬਿੱਟੂ ਕੁਮਾਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *