ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੇ ਲੋਕ ਭਰੋਸਾ ਪ੍ਰਗਟ ਕਰਦੇ ਹੋਏ ਵੱਡੇ ਗਿਣਤੀ ਵਿੱਚ ਸ਼ਾਮਿਲ ਹੋ ਰਹੇ ਹਨ:— ਰਾਜੂ ਖੰਨਾ।
ਪਿੰਡ ਘੁੱਲੂਮਾਜਰਾ ਦੇ ਵੱਡੀ ਗਿਣਤੀ ਨੌਜਵਾਨ ਆਪ ਤੇ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ।
ਅਮਲੋਹ,21 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਹਲਕਾ ਅਮਲੋਹ ਦੇ ਪਿੰਡ ਘੁੱਲੂਮਾਜਰਾ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਯੂਥ ਆਗੂ ਸੁਖਦੀਪ ਸਿੰਘ ਦੀਪਾ ਅਪਣੇ ਵੱਡੀ ਗਿਣਤੀ ਨੌਜਵਾਨ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਤੇ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼ਾਮਲ ਹੋਏ। ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।ਜਿਸ ਤਹਿਤ ਅੱਜ ਪਿੰਡ ਘੁੱਲੂਮਾਜਰਾ ਵਿੱਚ ਵੱਡੀ ਗਿਣਤੀ ਨੌਜਵਾਨਾਂ ਸ਼ਾਮਿਲ ਹੋਏ ਹਨ। ਜਿਹਨਾਂ ਦੇ ਪਾਰਟੀ ਵਿੱਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਤਾਕਤ ਮਿਲੀ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।ਕਿ ਇਹ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਝੂਠੇ ਵਾਅਦਿਆਂ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਸਵਾਰ ਸਕਦੀਆਂ।
ਜਿਸ ਲਈ ਹਰ ਪੰਜਾਬੀ ਦੇ ਮਨ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲਗਾਓ ਪੈਦਾ ਹੋ ਚੁੱਕਾ ਹੈ। ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਅੰਦਰ ਹੋ ਰਹੇ ਵੱਡੇ ਵੱਡੇ ਇਕੱਠ ਇਸ ਗੱਲ ਦੀ ਗਵਾਹੀ ਭਰਦੇ ਹਨ। ਰਾਜੂ ਖੰਨਾ ਨੇ ਜਥੇਦਾਰ ਬਲਵੰਤ ਸਿੰਘ ਘੁੱਲੂਮਾਜਰਾ ਤੇ ਯੂਥ ਆਗੂ ਸੁਖਦੀਪ ਸਿੰਘ ਦੀਪਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਦੇ ਯਤਨਾਂ ਸਦਕਾ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵਿੱਚ ਵੱਡਾ ਵਾਧਾ ਹੋਇਆ ਹੈ। ਅੱਜ ਦੀ ਇਸ ਮੀਟਿੰਗ ਵਿੱਚ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ,ਡਾ ਅਰਜੁਨ ਸਿੰਘ ਪ੍ਰਧਾਨ,ਜਰਨਲ ਕੌਂਸਲ ਮੈਂਬਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜ਼ਿਲ੍ਹਾ ਯੂਥ ਪ੍ਰਧਾਨ ਅੰਮ੍ਰਿਤਪਾਲ ਸਿੰਘ ਲੰਗ, ਗੁਰਦੀਪ ਸਿੰਘ ਬੱਬੀ ਅਮਲੋਹ,ਯੂਥ ਆਗੂ ਸੁਖਜੀਤ ਸਿੰਘ ਘੁੱਲੂਮਾਜਰਾ,ਸੂਬਾ ਮੀਤ ਪ੍ਰਧਾਨ ਯੂਥ ਵਿੰਗ ਮਨਪ੍ਰੀਤ ਸਿੰਘ ਮਾਜਰੀ ਤੇ ਸੀਨੀਅਰ ਆਗੂ ਹਰਬੰਸ ਸਿੰਘ ਕਾਲੂ ਦਾ ਜਿਥੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਉਥੇ ਕਾਂਗਰਸ ਤੇ ਆਪ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਜਸਪਾਲ ਸਿੰਘ, ਸੁਖਦੀਪ ਸਿੰਘ ਦੀਪਾ, ਨਿਰਭੈ ਸਿੰਘ,ਭਜਨ ਸਿੰਘ,ਯਸ ਸਿੰਘ,ਹਰਮਨ ਸਿੰਘ,ਅਮਰੀਕ ਸਿੰਘ, ਬਲਜੀਤ ਸਿੰਘ,ਜੱਸਾ ਸਿੰਘ,ਲਾਡੀ ਸਿੰਘ, ਸਤਵੀਰ ਸਿੰਘ,ਇਮਾਨਜੀਤ ਸਿੰਘ,ਸੱਜੂ ਸਿੰਘ, ਜਸਵੰਤ ਸਿੰਘ, ਸਿਮਰਨਜੀਤ ਸਿੰਘ,ਜੱਗਪ੍ਰੀਤ ਸਿੰਘ, ਖੁਸ਼ੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਪ੍ਰਮੁੱਖ ਹਨ।

