ਅੰਮ੍ਰਿਤਸਰਚੰਡੀਗੜ੍ਹਪੰਜਾਬ

ਸੰਧੂ ਸਮੁੰਦਰੀ ਪ੍ਰੈਸ ਕਾਨਫਰੰਸ ਵਿੱਚ ਭਵਿੱਖ ਦੀ ਕਾਰਜਪ੍ਰਣਾਲੀ ਪੇਸ਼ ਕਰਨਗੇ-ਸਰਚਾਂਦ ਸਿੰਘ।

ਅੰਮ੍ਰਿਤਸਰ 22 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਮੀਡੀਆ ਸਲਾਹਕਾਰ ਅਤੇ ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਸੰਧੂ ਸਮੁੰਦਰੀ ਇੱਕ ਪ੍ਰੈਸ ਕਾਨਫਰੰਸ ਵਿੱਚ ਅੰਮ੍ਰਿਤਸਰ ਦੇ ਵਿਕਾਸ ਲਈ ਆਪਣੀ ਦ੍ਰਿਸ਼ਟੀ ਅਤੇ ਭਵਿੱਖ ਦੀ ਕਾਰਜਪ੍ਰਣਾਲੀ ਪੇਸ਼ ਕਰਨਗੇ। ਉਨ੍ਹਾਂ ਅੰਮ੍ਰਿਤਸਰ ਦੇ ਉੱਜਵਲ ਭਵਿੱਖ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੰਮ੍ਰਿਤਸਰ ਨੂੰ ਨਵੀਨਤਾ ਅਤੇ ਵਿਕਾਸ ਦਾ ਕੇਂਦਰ ਬਣਾਉਣ ਲਈ ਵਿਕਾਸ ਅੰਮ੍ਰਿਤਸਰ ਲਹਿਰ ਨਾਲ ਜੁੜਨ ਦੀ ਲੋਕਾਂ ਨੂੰ ਅਪੀਲ ਕੀਤੀ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਸੰਧੂ ਸਮੁੰਦਰੀ ਸੰਸਦ ਮੈਂਬਰ ਚੁਣੇ ਜਾਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਲਈ ਬਹੁਤ ਕੁਝ ਕਰ ਰਹੇ ਹਨ। ਉਹਨਾਂ ਦੇ ਉੱਦਮਾਂ ਸਦਕਾ ਅਮਰੀਕਨ ਭਾਰਤੀ ਡਾਇਸਪੋਰਾ ਭਾਈਚਾਰੇ ਦੁਆਰਾ ਵਿਕਸਤ ਅੰਮ੍ਰਿਤਸਰ ਸਟਾਰਟਅਪ ਫੰਡਿੰਗ ਸਕੀਮ, ਹੁਣ ਸ਼ੁਰੂ ਹੋ ਗਈ ਹੈ। ਜਿਸ ਤਹਿਤ ਜ਼ਿਲ੍ਹੇ ਦੇ ਨੌਜਵਾਨ ਉੱਦਮੀਆਂ ਨੂੰ ਊਰਜਾ ਪ੍ਰਦਾਨ ਕਰਕੇ ਅੰਮ੍ਰਿਤਸਰ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਵਿੱਚ ਯੋਗਦਾਨ ਪਾਉਣਾ ਹੈ। ਵਿਕਸਿਤ ਅੰਮ੍ਰਿਤਸਰ ਨਿਵੇਸ਼ ਯੋਜਨਾ ਵਿੱਚ ਨਸ਼ਾ ਮੁਕਤ ਅੰਮ੍ਰਿਤਸਰ ਅਤੇ ਸਵੱਛ ਅੰਮ੍ਰਿਤਸਰ ਮੁਹਿੰਮਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਵੀਂ ਵਿਕਸਤ ਅੰਮ੍ਰਿਤਸਰ ਸਟਾਰਟਅਪ ਫੰਡਿੰਗ ਸਕੀਮ ਦੀ ਸ਼ੁਰੂਆਤ ਦਾ ਉਦੇਸ਼ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਸਾਡੇ ਭਾਈਚਾਰੇ ਦੇ ਵਿਕਾਸ ਵਿੱਚ ਸਹਾਇਤਾ ਕਰਨਾ ਹੈ। ‘

ਨਵੀਨਤਾਕਾਰੀ ਵਿਚਾਰਾਂ ਅਤੇ ਸੋਚ ਵਾਲੇ ਵਿਅਕਤੀਆਂ ਨੂੰ ਇਸ ਸਕੀਮ ਤਹਿਤ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਲਈ ਸਾਰੇ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣੇ ਹਨ। ਇਸ ਦੇ ਨਾਲ, ਉੱਦਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਤਕਨੀਕੀ ਸਹਾਇਤਾ ਵੀ ਉਪਲਬਧ ਹੋਵੇਗੀ। ਇਸ ਸਕੀਮ ਤਹਿਤ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਵੀ ਪ੍ਰਮੁੱਖਤਾ ਨਾਲ ਰੱਖਿਆ ਗਿਆ ਹੈ। ਸਥਾਨਕ ਡਾਕਟਰਾਂ ਦੇ ਨਾਲ ਸਾਂਝੇਦਾਰੀ ਵਿੱਚ, ਯੂ.ਐੱਸ.-ਅਧਾਰਤ ਕੰਪਨੀਆਂ ਤੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਨਸ਼ਾ ਛੁਡਾਊ ਥੈਰੇਪੀਆਂ ਦੀ ਵਰਤੋਂ ਕੀਤੀ ਜਾਵੇਗੀ। ਸਵੱਛ ਅੰਮ੍ਰਿਤਸਰ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੀ ਹਰ ਸੜਕ ਦੇ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਵੱਲੋਂ ਅੰਮ੍ਰਿਤਸਰ ਵਿਕਸਤ ਸਟਾਰਟ-ਅੱਪਜ਼ ਨੂੰ ਫੰਡ ਮੁਹੱਈਆ ਕਰਵਾਏ ਜਾਣਗੇ। ਇਹ ਪਹਿਲੀ ਵਾਰ ਹੈ ਸੰਧੂ ਸਮੁੰਦਰੀ ਦੇ ਉਪਰਾਲਿਆਂ ਸਦਕਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਟਾਰਟਅੱਪ ਲਈ ਫੰਡ ਉਪਲਬਧ ਹੋਣਗੇ। ਪਹਿਲਾਂ ਇਹ ਸਹੂਲਤ ਵੱਡੇ ਸ਼ਹਿਰਾਂ ਜਿਵੇਂ ਕਿ ਬੈਂਗਲੁਰੂ, ਦਿੱਲੀ, ਚੇਨਈ, ਅਹਿਮਦਾਬਾਦ, ਮੁੰਬਈ, ਗੁਰੂਗ੍ਰਾਮ ਅਤੇ ਨੋਇਡਾ ਵਿੱਚ ਉਪਲਬਧ ਸੀ। ਪ੍ਰੋ. ਸਰਚਾਂਦ ਸਿੰਘ ਨੇ ਕਾਂਗਰਸੀ ਉਮੀਦਵਾਰ ਅਤੇ ਸੰਸਦ ਮੈਂਬਰ ਔਜਲਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਿੰਡ ਦੇ ਪ੍ਰਾਇਮਰੀ ਸਕੂਲ ਨੂੰ ਅਪਗ੍ਰੇਡ ਕਰਕੇ ਮਿਡਲ ਸਕੂਲ ਬਣਾਉਣ ਲਈ ਨਿੱਜੀ ਫੰਡਾਂ ਦੀ ਵਰਤੋਂ ਕਰਨ ਦੇ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ 375 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਦਾਅਵਾ ਬੇਬੁਨਿਆਦ ਤੇ ਖੋਖਲਾ ਸੀ। ਉਨ੍ਹਾਂ ਕਿਹਾ ਕਿ ਔਜਲੇ ਨੂੰ ’’ਮਾਲ ਮਾਲਕਾਂ ਦਾ ਮਸ਼ਹੂਰੀ ਕੰਪਨੀ ਦੀ ’’ ਤੋਂ ਬਚਣਾ ਚਾਹੀਦਾ ਸੀ। ਕੇਂਦਰ ਦੀ ਮੋਦੀ ਸਰਕਾਰ ਦੇ ਕੰਮਾਂ ਦਾ ਸਿਹਰਾ ਖੁਦ ਲੈਣਾ ਵੀ ਕੋਈ ਸਿਆਣਪ ਨਹੀਂ ਹੈ।

Leave a Reply

Your email address will not be published. Required fields are marked *