ਸੂਬਾ ਦਾ ਹਰ ਪੰਜਾਬੀ ਸ਼੍ਰੋਮਣੀ ਅਕਾਲੀ ਦਲ ਦੀ ਅਵਾਜ਼ ਬਣ ਕੇ ਅੱਗੇ ਆ ਰਿਹਾ:— ਬਿਕਰਮਜੀਤ ਖਾਲਸਾ, ਰਾਜੂ ਖੰਨਾ।
ਹਲਕਾ ਅਮਲੋਹ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ,ਵੱਡੀ ਗਿਣਤੀ ਲੋਕ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ।
ਅਮਲੋਹ,25 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸੂਬਾ ਦਾ ਹਰ ਪੰਜਾਬੀ ਕਾਂਗਰਸ,ਆਪ ਤੇ ਭਾਜਪਾ ਦਾ ਸਤਾਇਆ ਸ਼੍ਰੋਮਣੀ ਅਕਾਲੀ ਦਲ ਦੀ ਅਵਾਜ਼ ਬਣਕੇ ਅੱਗੇ ਆ ਰਿਹਾ। ਜਿਸ ਤਹਿਤ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚੋਂ ਵੱਡੀ ਗਿਣਤੀ ਲੋਕ ਵੱਖ ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ। ਜਿਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਡੀਆਂ ਆਸਾਂ ਤੇ ਉਮੀਦਾਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੇ ਇੱਕ ਦਰਜਨ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਹਨਾਂ ਮੀਟਿੰਗਾਂ ਨੂੰ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ,ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਜਰਨੈਲ ਸਿੰਘ ਮਾਜਰੀ,ਜਥੇਦਾਰ ਪਰਮਜੀਤ ਸਿੰਘ ਖਨਿਆਣ,
ਕੈਪਟਨ ਜਸਵੰਤ ਸਿੰਘ ਬਾਜਵਾ, ਜਤਿੰਦਰ ਸਿੰਘ ਧਾਲੀਵਾਲ,ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਸ਼ਰਧਾ ਸਿੰਘ ਛੰਨਾ,ਡਾ ਅਰਜੁਨ ਸਿੰਘ ਅਮਲੋਹ,ਜਥੇਦਾਰ ਹਰਿੰਦਰ ਸਿੰਘ ਦੀਵਾ, ਡਾ ਜਸਵੰਤ ਸਿੰਘ ਅਲਾਦਾਦਪੁਰ,ਐਸ ਓ ਆਈ ਦੇ ਜੋਨਲ ਪ੍ਰਧਾਨ ਗੁਰਕੀਰਤ ਸਿੰਘ ਪਨਾਗ,ਜਥੇਦਾਰ ਅਮਰਜੀਤ ਸਿੰਘ ਮੁੱਢੜੀਆ, ਕੇਵਲ ਖਾ ਧਰਮਗੜ,ਗੁਰਦੀਪ ਸਿੰਘ ਮੰਡੋਫਲ , ਹਰਵਿੰਦਰ ਸਿੰਘ ਬਿੰਦਾ ਮਾਜਰੀ , ਗੁਰਮੀਤ ਸਿੰਘ ਭੱਟੋ,ਪਰਮਿੰਦਰ ਸਿੰਘ ਨੀਟਾ ਸੰਧੂ, ਆਦਿ ਨੇ ਜਿਥੇ ਸੰਬੋਧਨ ਕੀਤਾ। ਉਥੇ ਵੱਖ ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਲੋਕਾਂ ਨੇ ਕਾਂਗਰਸ ਤੇ ਆਪ ਨੂੰ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਵੀ ਕੀਤੀ। ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਬਿਕਰਮਜੀਤ ਸਿੰਘ ਖਾਲਸਾ ਤੇ ਰਾਜੂ ਖੰਨਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਨੂੰ ਦੇਖਦੇ ਹੋਏ ਸਾਨੂੰ ਸਾਰਿਆਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਲੋਕ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਾ ਚਾਹੀਦਾ ਹੈ।ਤਾ ਜੋ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ । ਅੱਜ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਪਿੰਡ ਬਡਾਲੀ,ਰੰਘੇੜਾ ਖੁਰਦ, ਗੁਰਧਨਪੁਰ, ਭਗਵਾਨਪੁਰਾ ਬਸਤੀ, ਨੂਰਪੁਰਾ,ਭੱਟੋ,ਰਾਈਏਵਾਲ, ਅਲਾਦਾਦਪੁਰ,ਮਾਜਰੀ ਕਿਸ਼ਨੇ ਵਾਲੀ,ਖੁੰਮਣਾ,ਸਲਾਣਾ ਦੂਲਾ ਸਿੰਘ ਤੇ ਕੋਟਲਾ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਹਲਕਾ ਅਮਲੋਹ ਦੇ ਵਰਕਰ, ਆਗੂ ਤੇ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੀਆਂ।

