ਕਿਸ਼ੋਰ ਅਵਸਥਾ ਦੌਰਾਨ ਆਉਣ ਵਾਲੇ ਸਰੀਰਕ ਬਦਲਾਅ ਬਾਰੇ ਜਾਣਕਾਰੀ ਜ਼ਰੂਰੀ,
ਆਓ ਮਾਹਵਾਰੀ ਦੌਰਾਨ ਸਿਹਤਮੰਦ ਅਤੇ ਸਹੀ ਸੰਭਾਲ ਰੱਖਣਾ ਸਿੱਖੀਏ: ਸਿਵਲ ਸਰਜਨ
ਪਟਿਆਲਾ 28 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਹੁਕਮਾਂ ਅਨੁਸਾਰ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਲੜਕੀਆਂ ਨੂੰ ਮਾਹਵਾਰੀ ਦੋਰਾਣ ਸ਼ਰੀਰਿਕ ਸਾਫ ਸਫਾਈ ਦਾ ਧਿਆਨ ਰੱਖਣ ਅਤੇ ਦਿਵਸ ਦੀ ਮਹਤਤਾ ਬਾਰੇ ਜਾਗਰੂਕ ਕਰਨ ਲਈ ਵਿਸ਼ਵ ਮਾਹਵਾਰੀ ਸਫਾਈ ਦਿਵਸ ਦਾ ਆਯੋਜਨ ਸੀਨੀਅਰ ਮੈਡੀਕਲ ਅਫਸਰ ਡਾ. ਕਿਰਨਜੋਤ ਦੀ ਨਿਗਰਾਨੀ ਵਿੱਚ ਸੀ ਐਚ ਸੀ ਤ੍ਰਿਪੜੀ ਵਿਖੇ ਕੀਤਾ ਗਿਆ। ਜਿਸ ਵਿੱਚ ਡਾ. ਅਸ਼ੀਸ਼ ਸਰਮਾਂ, ਡਾ. ਰਿਚਾ ਪਾਂਡਵ, ਡਾ. ਆਰਤੀ, ਡਾ. ਹਰਪ੍ਰੀਤ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਹਰਪ੍ਰੀਤ ਕੌਰ , ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਤੇ ਜਸਜੀਤ ਕੋਰ , ਰਾਜਦੀਪ ਕੋਰ, ਆਰ.ਬੀ. ਐਸ.ਕੇ.ਟੀਮ ਦਾ ਸਟਾਫ ਆਦਿ ਹਾਜਰ ਸਨ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕਿਰਨਜੋਤ ਨੇ ਦੱਸਿਆ ਕਿ ਮਾਹਵਾਰੀ ਸਫਾਈ ਦਿਵਸ ਦਾ ਮਕਸਦ ਔਰਤਾਂ/ ਲੜਕੀਆਂ ਖਾਸ ਕਰਕੇ ਕਿਸ਼ੋਰ ਅਵਸਥਾ ਵਾਲੀਆ ਬੱਚੀਆਂ ਨੂੰ ਮਾਹਵਾਰੀ ਦੌਰਾਨ ਸਫਾਈ ਦੇ ਮਹੱਤਵ ਨੂੰ ਸਮਝਾਉਣਾ ਹੈ।
ਇਸ ਦਿਨ ਅਜਿਹਾ ਮਾਹੌਲ ਬਣਾਉਣ ਦੀ ਕੋਸ਼ਿਸ ਕੀਤੀ ਜਾਂਦੀ ਹੈ ਕਿ ਲੋਕਾਂ ਨੂੰ ਦੱਸਿਆ ਜਾ ਸਕੇ ਕਿ ਮਾਹਵਾਰੀ ਕੋਈ ਅਪਰਾਧ ਨਹੀਂ ਹੈ, ਸਗੋਂ ਇਹ ਇਕ ਆਮ ਸਰੀਰਕ ਪ੍ਰਕਿਰਿਆ ਹੈ। ਉਹਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿਣ ਵਾਲੀਆਂ ਲੱਖਾਂ ਔਰਤਾਂ ਮੈਨਸਟੂਰਅਲ ਹਾਈਜੀਨ ਹੈਲਥ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਤੋਂ ਅਜੇ ਵੀ ਅਣਜਾਣ ਹਨ ਅਤੇ ਉਨਾਂ ਨੂੰ ਇਹ ਵੀ ਨਹੀਂ ਪਤਾ ਕਿ ਉਨਾਂ ਦੀ ਮਾਮੂਲੀ ਜਿਹੀ ਲਾਪਰਵਾਹੀ ਉਨਾਂ ਲਈ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ, ਯੋਨੀ ਦੀ ਲਾਗ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ। ਜਨਾਨੇ ਰੋਗਾਂ ਦੀ ਮਾਹਿਰ ਡਾ. ਅਮੀਸ਼ਾ ਸਰਮਾਂ ਨੇ ਦੱਸਿਆ ਕਿ ਸਮਾਜ ਵਿਚ ਅਜੇ ਵੀ ਬਹੁਤ ਔਰਤਾਂ/ ਲੜਕੀਆਂ ਇਸ ਤੇ ਖੁੱਲ੍ਹ ਕੇ ਗੱਲ ਨਹੀਂ ਕਰ ਪਾਉਂਦੀਆਂ ਕਿ ਪੀਰੀਅਡਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਹਨਾਂ ਵੱਲੋਂ ਮਾਹਵਾਰੀ ਚੱਕਰ ਨੂੰ ਵਿਸਥਾਰ ਪੂਰਵਕ ਦੱਸਣ ਦੇ ਨਾਲ-ਨਾਲ ਸੇਨੇਟਰੀ ਪੈਡ ਦੀ ਵਰਤੋਂ ਅਤੇ ਵਰਤੋਂ ਹੋਏ ਸੈਨਟਰੀ ਨੈਪਕਿਨ ਦੇ ਸਹੀ ਨਿਪਟਾਰੇ ਦੇ ਤਰੀਕੇ ਬਾਰੇ ਵੀ ਦੱਸਿਆ। ਇਸ ਮੌਕੇ ਟੇ੍ਰਨਿੰਗ ਪ੍ਰਾਪਤ ਕਰ ਰਹੀਆਂ ਬੀ ਐਸ ਸੀ ਨਰਸਿੰਗ ਤੀਸਰੇ ਸਾਲ ਦੀਆਂ ਵਿਦਿਆਰਥਣਾਂ ਅਨੁ ਅਤੇ ਰਾਜਵਿੰਦਰ ਵੱਲੋਂ ਵੀ ਵਿਚਾਰ ਪੇਸ਼ ਕੀਤੇ ਗਏ।ਅੱਜ ਵਿਸ਼ਵ ਮਾਹਵਾਰੀ ਸਫਾਈ ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਸਮੂਹ ਜਿਲਾ ਸਿਹਤ ਪ੍ਰੋਗਰਾਮ ਅਫਸਰਾਂ ਦੀ ਹਾਜਰੀ ਵਿੱਚ ਪੋਸਟਰ ਵੀ ਰਲੀਜ਼ ਕੀਤੇ ਗਏ।

