ਚੰਡੀਗੜ੍ਹਪੰਜਾਬਰੂਪਨਗਰ

ਸੀਨੀਅਰ ਲੀਡਰ ਬਿਕਰਮ ਸਿੰਘ ਸੋਢੀ ਸ਼ਰੋਮਣੀ ਅਕਾਲੀ ਵਿੱਚ ਸ਼ਾਮਿਲ

ਸੂਬੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ‘ਚ ਸ਼ਰੋਮਣੀ ਅਕਾਲੀ ਦਲ ਦੇ ਹੱਥ ਲੱਗੀ ਵੱਡੀ ਵੱਡੀ ਸਫ਼ਲਤਾ

ਸ੍ਰੀ ਆਨੰਦਪੁਰ ਸਾਹਿਬ (ਸੋਨੂੰ ਨਰੂਲਾ/ਮਧੂਸਾਰ ਬਿਊਰੋ) 28 ਮਈ, 2024, ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ 2019 ਦੀਆਂ ਪਾਰਲੀਮੈਂਟ ਚੋਣਾਂ ਲੜ੍ਹ ਚੁੱਕੇ ਬਸਪਾ ਆਗੂ ਬਿਕਰਮ ਸਿੰਘ ਸੋਢੀ ਆਪਣੇ ਸਾਥੀਆਂ ਸਮੇਤ ਸ਼ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ਼ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਦਿਆਂ ਸਵਾਗਤ ਕੀਤਾ। ਗੌਰਤਲਬ ਹੈ ਕਿ ਇਸ ਸਮੇਂ ਸ. ਬਿਕਰਮ ਸਿੰਘ ਸੋਢੀ ਆਮ ਆਦਮੀ ਪਾਰਟੀ ਦੇ ਜੁਆਇੰਟ ਸਕੱਤਰ ਅਤੇ ਪਾਰਟੀ ਦੇ ਮੁੱਖ ਬੁਲਾਰੇ ਸਨ। ਸ. ਸੋਢੀ ਦੇ ਜਾਣ ਨਾਲ ਜਿੱਥੇ ਆਪ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਉੱਥੇ ਹੀ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਅਕਾਲੀ ਦਲ ਦਾ ਆਧਾਰ ਮਜ਼ਬੂਤ ਹੋਵੇਗਾ।

ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਿਆ ਜਾਵੇਗਾ।
ਦੱਸਣਯੋਗ ਹੈ ਕਿ ਸ. ਬਿਕਰਮ ਸਿੰਘ ਸੋਢੀ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਾਜਨੀਤਿਕ ਤੌਰ ‘ਤੇ ਰਸੂਖਵਾਨ ਸਿਰਕੱਢ ਆਗੂ ਹਨ। ਉਨ੍ਹਾਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ 2019 ਵਿੱਚ ਬਹੁਜਨ ਸਮਾਜ ਪਾਰਟੀ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜ੍ਹਨ ਸਮੇਂ ਤਕਰੀਬਨ ਡੇਢ ਲੱਖ ਵੋਟ ਹਾਸਿਲ ਕਰਕੇ ਹਲਕੇ ਵਿੱਚ ਆਪਣੀ ਲੋਕਪ੍ਰਿਅਤਾ ਦਾ ਸਬੂਤ ਦਿੱਤਾ। ਇਸ ਮੌਕੇ ਬਿਕਰਮ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਸ਼ਰੋਮਣੀ ਅਕਾਲੀ ਦਲ ਸ਼ੰਘਰਸਾਂ ਵਿੱਚੋਂ ਨਿਕਲੀ ਦੇਸ਼ ਦੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ, ਜਿਸਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਅਤੇ ਐਂਮਰਜੈਸ਼ੀ ਦੌਰਾਨ ਸੂਬਿਆਂ ਦੇ ਵੱਧ ਅਧਿਕਾਰ ਦੀ ਲੜ੍ਹਾਈ ਲੜ੍ਹਦਿਆਂ ਕੇਂਦਰ ਨਾਲ ਟੱਕਰ ਲਈ, ਅਜਿਹੀ ਪਾਰਟੀ ਨਾਲ ਜੁੜਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਪ੍ਰਤੀ ਮਾਰੂ ਸੋਚ ਨੂੰ ਦੇਖਦਿਆਂ ਅਲਵਿਦਾ ਆਖਿਆ। ਉਨ੍ਹਾਂ ਆਖਿਆ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਵਲੋਂ ਲਗਾਈ ਚੋਣ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ

Leave a Reply

Your email address will not be published. Required fields are marked *