ਪਟਿਆਲਾ

ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਿਆਸੀ ਲੋਕ ਗੰਭੀਰ ਨਹੀਂ : ਵਰੁਣ ਗਰਗ

ਵਿਦਿਆਰਥੀ ਆਪਣੀ ਵੋਟ ਦੇਖ ਪਰਖ ਕੇ ਪਾਉਣਗੇ
ਪਟਿਆਲਾ : 9 ਅਗਸਤ (ਕੰਵਰ ਬੇਦੀ)
ਵਿਦਿਆਰਥੀ ਆਗੂ ਵਰੁਣ ਗਰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਗਾਮੀ ਚੋਣਾਂ ‘ਚ ਵਿਦਿਆਰਥੀ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਵੱਲੋਂ ਵਿਦਿਆਰਥੀਆਂ ਦੀਆਂ ਮੁਸਕਲਾਂ ਵੱਲ ਉਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਾਲੇ ਕਾਲਜਾਂ ‘ਚ ਦਾਖਲੇ ਸਮੇਂ ਵਿਦਿਆਰਥੀਆਂ ਨੂੰ ਅਨੇਕਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਲੋਕ ਵੋਟਾਂ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਕਈ ਸੁਪਨੇ ਵਿਖਾਕੇ ਵੋਟ ਹਾਸਲ ਕਰ ਲੈਂਦੇ ਹਨ ਅਤੇ ਸੱਤਾ ਦਾ ਸੁੱਖ ਮਾਨਣ ਤੋਂ ਬਾਅਦ ਕੋਈ ਵੀ ਸਿਆਸੀ ਵਿਅਕਤੀ ਵਿਦਿਆਰਥੀਆਂ ਪ੍ਰਤੀ ਗੰਭੀਰ ਨਹੀਂ ਹੁੰਦਾ।
ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ‘ਚ ਵਿਦਿਆਰਥੀਆਂ ਦੀ ਵੋਟ ਵੀ ਅਹਿਮ ਹੋਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਸਹੀ ਮਾਅਨੇ ‘ਚ ਉਨ੍ਹਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਵੇਗੀ ਉਸੇ ਪਾਰਟੀ ਨੂੰ ਹੀ ਵੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਦੇ ਕਿਰਦਾਰ ਬਾਰੇ ਵੀ ਵਿਦਿਆਰਥੀਆਂ ‘ਚ ਕਾਫੀ ਚਰਚਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀ ਵੋਟ ਉਸ ਚੰਗੇ ਵਿਅਕਤੀ ਨੂੰ ਦੇਣਗੇ, ਜੋ ਸਮਾਜ ਨੂੰ ਚੰਗੀ ਦਿਸ਼ਾ ਵੱਲ ਲੈ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਸਹੀ ਨੁਮਾਇੰਦੇ ਦੀ ਚੋਣ ਕਰਕੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

Leave a Reply

Your email address will not be published. Required fields are marked *