ਅੰਮ੍ਰਿਤਸਰਪੰਜਾਬ

ਸੰਧੂ ਸਮੁੰਦਰੀ ਨੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਮੱਥਾ ਟੇਕਿਆ ।

ਜੋੜਾ ਘਰ ਵਿਚ ਸੰਗਤਾਂ ਦੇ ਜੋੜਿਆਂ ਦੀ ਪੂਰੀ ਸ਼ਰਧਾ ਨਾਲ ਕੀਤੀ ਸੇਵਾ।

ਗੁਰੂ ਸਾਹਿਬ ਬਖ਼ਸ਼ਿਸ਼ ਕਰਨ ਮੈਂ ਸੇਵਾ ਦੀ ਪਰਿਵਾਰਕ ਪਰੰਪਰਾ ਨੂੰ ਜਾਰੀ ਰੱਖ ਸਕਾਂ – ਸੰਧੂ ਸਮੁੰਦਰੀ।

ਅੰਮ੍ਰਿਤਸਰ 31 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਗੁਰਦੁਆਰਾ ਸ਼ਹੀਦਾਂ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ, ਤਰੱਕੀ ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ। ਇਸ ਮੌਕੇ ਕੁਝ ਸਮਾਂ ਉਨ੍ਹਾਂ ਪੂਰੀ ਸ਼ਰਧਾ ਨਾਲ ਜੋੜਾ ਘਰ ਵਿਚ ਸੰਗਤਾਂ ਦੇ ਜੋੜਿਆਂ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਦਾ ਓਟ ਆਸਰਾ ਲੈਣ ਆਏ ਹਨ। ਗੁਰੂ ਸਾਹਿਬ ਜੀ ਦੇ ਚਰਨਾਂ ’ਚ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਜਿਸ ਵੀ ਮੁਕਾਮ ’ਤੇ ਹਾਂ ਗੁਰੂ ਸਾਹਿਬ ਦੀ ਕਿਰਪਾ ਸਦਕਾ ਹਾਂ ਅਤੇ ਹਮੇਸ਼ਾਂ ਗੁਰੂ ਦਾ ਸ਼ੁਕਰਾਨਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੇਰੇ ਦਾਦਾ ਜੀ ਸਰਦਾਰ ਤੇਜਾ ਸਿੰਘ ਸਮੁੰਦਰੀ ਨੇ ਦੇਸ਼ ਧਰਮ ਅਤੇ ਪੰਥ ਲਈ ਕੁਰਬਾਨੀ ਕੀਤੀ ਸੀ। ਮੇਰੇ ਪਿਤਾ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਜੀ ਨੇ ਸ੍ਰੀ ਅੰਮ੍ਰਿਤਸਰ ’ਚ ਵਿੱਦਿਆ ਦੇ ਖੇਤਰ ’ਚ ਸੇਵਾ ਨਿਭਾਈ ਅਤੇ ਮਾਤਾ ਜਗਜੀਤ ਕੌਰ ਨੇ ਇਸਤਰੀ ਵਰਗ ਨੂੰ ਐਜੂਕੇਟ ਕਰਦਿਆਂ ਸ੍ਰੀ ਅੰਮ੍ਰਿਤਸਰ ਦੀ ਸੇਵਾ ਕੀਤੀ। ਇਹ ਮੇਰੇ ਲਈ ਪ੍ਰੇਰਣਾ ਸਰੋਤ ਹਨ। ਮੈਂ ਪਰਿਵਾਰ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਅੰਮ੍ਰਿਤਸਰ ਦੀ ਸੇਵਾ ਨੂੰ ਸਮਰਪਿਤ ਹਾਂ। ਮੈਂ ਸੇਵਾ ਦੀ ਇਸ ਪਰਿਵਾਰਕ ਪਰੰਪਰਾ ਨੂੰ ਜਾਰੀ ਰੱਖ ਸਕਾਂ, ਗੁਰੂ ਸਾਹਿਬ ਬਲ ਅਤੇ ਸਮਰੱਥਾ ਬਖ਼ਸ਼ਿਸ਼ ਕਰਨ ਮੈਂ ਇਹੀ ਸਵੇਰੇ ਸ਼ਾਮ ਯਾਚਨਾ ਕਰਦਾ ਹਾਂ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰਤਾਪ ਸਿੰਘ ਟਿੱਕਾ ਵੀ ਮੌਜੂਦ ਸਨ।

Leave a Reply

Your email address will not be published. Required fields are marked *