ਅੰਮ੍ਰਿਤਸਰਪੰਜਾਬ

ਇਸ ਵਾਰ ਦੀ ਵੋਟ ਅੰਮ੍ਰਿਤਸਰ ਦੇ ਵਿਕਾਸ ਲਈ ਹੋਵੇ : ਸੰਧੂ ਸਮੁੰਦਰੀ।

ਅੰਮ੍ਰਿਤਸਰ, 1 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਹਲਕੇ ਤੋਂ ਉਮੀਦਵਾਰ ਸਾਬਕਾ ਕੂਟਨੀਤਕ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਗਰੀਨ ਐਵੀਨਿਊ ਸਥਿਤ ਸ਼ਹਿਜ਼ਾਦਾ ਨੰਦ ਕਾਲਜ ਦੇ ਬੂਥ ਨੰਬਰ 17 ਵਿਖੇ ਆਪਣੀ ਵੋਟ ਪਾਈ। ਇਸ ਤੋਂ ਪਹਿਲਾਂ ਸੰਧੂ ਸਮੁੰਦਰੀ ਨੇ ਰਣਜੀਤ ਐਵੀਨਿਊ ਸਥਿਤ ਗੁਰਦੁਆਰਾ ਛੱਤੀ ਪਾਤਸ਼ਾਹੀ ਅਤੇ ਫਿਰ ਗ੍ਰੀਨ ਐਵੀਨਿਊ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਮੱਥਾ ਟੇਕਿਆ। ਵੋਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧੂ ਸਮੁੰਦਰੀ ਨੇ ਕਿਹਾ ਕਿ ਅੱਜ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਕਵਾਇਦ ਹੋ ਰਹੀ ਹੈ। ਅੱਜ ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ‘ਤੇ ਟਿਕੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਖਾਸ ਕਰਕੇ ਮੈਂ ਅੰਮ੍ਰਿਤਸਰ ਵਾਸੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਸ ਵਾਰ ਅੰਮ੍ਰਿਤਸਰ ਵਿੱਚ ਵੋਟ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ਅਤੇ ਅੰਮ੍ਰਿਤਸਰ ਦੇ ਵਿਕਾਸ ਅਤੇ ਤਰੱਕੀ ਲਈ ਹੋਣੀ ਚਾਹੀਦੀ ਹੈ।

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਇਸ ਵਾਰ ਲੋਕ ਜਾਗਰੂਕ ਹੋ ਗਏ ਹਨ ਅਤੇ ਭਾਜਪਾ ਨੂੰ ਭਾਰੀ ਸਮਰਥਨ ਦਿੱਤਾ ਹੈ। ਮੇਰੀ ਚੋਣ ਮੁਹਿੰਮ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਵੱਲ ਸੇਧਿਤ ਸੀ। ਲੋਕਾਂ ਨੇ ਇਸ ‘ਤੇ ਭਰੋਸਾ ਪ੍ਰਗਟਾਇਆ ਹੈ। ਇਸ ਵਾਰ ਜਾਗਰੂਕ ਲੋਕਾਂ ਨੇ ਬਹੁਤ ਸੋਚ ਸਮਝ ਕੇ ਵੋਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਤੁਸੀਂ ਅੰਮ੍ਰਿਤਸਰ ਦੇ ਹਾਲਾਤ ਜਾਣਦੇ ਹੋ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ। ਇਸ ਵਾਰ ਵੋਟ ਅੰਮ੍ਰਿਤਸਰ ਦੀ ਤਰੱਕੀ ਅਤੇ ਵਿਕਾਸ ਲਈ ਹੋਣੀ ਚਾਹੀਦੀ ਹੈ। ਅੰਮ੍ਰਿਤਸਰ ਲਈ ਬਹੁਤ ਕੁਝ ਕਰਨ ਦੀ ਲੋੜ ਹੈ। ਅੰਮ੍ਰਿਤਸਰ 10 ਸਾਲ ਪਿੱਛੇ ਜਾ ਰਿਹਾ ਹੈ। ਅਸੀਂ ਸਾਰਿਆਂ ਨੇ ਮਿਲ ਕੇ ਅੰਮ੍ਰਿਤਸਰ ਦਾ ਵਿਕਾਸ ਕਰਨਾ ਹੈ। ਮੈਨੂੰ ਯਕੀਨ ਹੈ ਕਿ ਲੋਕਾਂ ਇਸ ਵਾਰ ਸ਼ਹਿਰ ਦੀ ਤਰੱਕੀ ਲਈ ਵੋਟ ਦਾ ਸਹੀ ਇਸਤੇਮਾਲ ਕਰਨਗੇ । ਉਸ ਉਮੀਦਵਾਰ ਨੂੰ ਵੋਟ ਦਿਓ ਜੋ ਸ਼ਹਿਰ ਲਈ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੋਵੇ। ਮੌਜੂਦਾ ਸੰਸਦ ਮੈਂਬਰ ਜਿਸ ਨੇ ਨਾ ਤਾਂ ਜ਼ਿੰਮੇਵਾਰੀ ਲਈ ਅਤੇ ਨਾ ਹੀ ਜਵਾਬਦੇਹੀ। ਅੱਜ ਸ਼ਹਿਰ ਦੇ ਹਰ ਕੋਨੇ ਤੋਂ ਭਾਜਪਾ ਲਈ ਚੰਗੇ ਸੰਦੇਸ਼ ਆ ਰਹੇ ਹਨ। ਤੁਸੀਂ ਅੰਮ੍ਰਿਤਸਰ ਵਿੱਚ ਵਿਕਾਸ ਦੇਖੋਗੇ। ਸੰਧੂ ਸਮੁੰਦਰੀ ਨੇ ਅੱਜ ਅੰਮ੍ਰਿਤਸਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਅਤੇ ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਵੋਟਿੰਗ ਸਬੰਧੀ ਪੂਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਰਕਰਾਂ ਦਾ ਹੌਸਲਾ ਵਧਾਇਆ ਅਤੇ ਫੋਟੋਆਂ ਖਿਚਵਾਈਆਂ। ਉਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਅੰਦਰ ਜਾ ਕੇ ਆਮ ਵੋਟਰਾਂ ਦਾ ਧੰਨਵਾਦ ਵੀ ਕੀਤਾ। ਵੋਟਾਂ ਪਾਉਣ ਲਈ ਲੱਗੀਆਂ ਲੰਮੀਆਂ ਕਤਾਰਾਂ ਨੂੰ ਦੇਖਦਿਆਂ ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੀ ਖ਼ੂਬਸੂਰਤੀ ਹੈ ਕਿ ਕੜਾਕੇ ਦੀ ਗਰਮੀ ਦੇ ਬਾਵਜੂਦ ਲੋਕ ਲੋਕਤੰਤਰ ਦੀ ਇਸ ਕਵਾਇਦ ਵਿੱਚ ਹਿੱਸਾ ਲੈਂਦੇ ਹਨ ਅਤੇ ਇਸ ਨੂੰ ਮਜ਼ਬੂਤ ਕਰਦੇ ਹਨ।

Leave a Reply

Your email address will not be published. Required fields are marked *