ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਖੜਗੇ, ਰਾਹੁਲ ਨੇ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਨਾਲ ਕੀਤੀ ਬੈਠਕ, ਕਿਹਾ

ਨਵੀਂ ਦਿੱਲੀ (ਮਧੂਸਾਰ ਬਿਊਰੋ) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸ ਜ਼ਰੀਏ ਲੋਕ ਸਭਾ ਚੋਣਾਂ ਦੇ ਪਾਰਟੀ ਉਮੀਦਵਾਰਾਂ, ਵਿਧਾਇਕ ਦਲ ਦੇ ਨੇਤਾਵਾਂ ਅਤੇ ਪਾਰਟੀ ਦੀਆਂ ਸੂਬਾ ਇਕਾਈਆਂ ਦੇ ਮੁਖੀਆਂ ਨਾਲ ਬੈਠਕ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਚੌਕਸ ਰਹਿਣ ਅਤੇ ਧਾਂਦਲੀ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਰੋਕਣ ਲਈ ਜ਼ਰੂਰ ਕਦਮ ਚੁੱਕਣ ਲਈ ਕਿਹਾ। ਖੜਗੇ, ਗਾਂਧੀ, ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਅਤੇ ਕੇ.ਸੀ. ਵੇਣੂਗੋਪਾਲ ਸਮੇਤ ਸੀਨੀਅਰ ਕਾਂਗਰਸ ਨੇਤਾਵਾਂ ਨੇ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਨਾਲ ਗੱਲਬਾਤ ਕੀਤੀ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ‘ਐਗਜ਼ਿਟ ਪੋਲ’ (ਚੋਣਾਂ ਤੋਂ ਬਾਅਦ ਦੇ ਸਰਵੇਖਣ) ਨੇ ਇਕ ਦਿਨ ਪਹਿਲਾਂ ਭਵਿੱਖਬਾਣੀ ਕੀਤੀ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਸੱਤਾ ਸੰਭਾਲਣਗੇ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨਡੀਏ) ਨੂੰ ਲੋਕ ਸਭਾ ਚੋਣਾਂ ਵਿਚ ਭਾਰੀ ਬਹੁਮਤ ਮਿਲਣ ਦੀ ਸੰਭਾਵਨਾ ਹੈ।

ਰਮੇਸ਼ ਨੇ ਕਿਹਾ ਕਿ ਐਗਜ਼ਿਟ ਪੋਲ ‘ਪੂਰੀ ਤਰ੍ਹਾਂ ਫਰਜ਼ੀ’ ਹਨ ਅਤੇ ਇਸ ਦਾ ਮਾਸਟਰਮਾਈਂਡ ਉਹ ਵਿਅਕਤੀ ਹੈ, ਜਿਸ ਦਾ 4 ਜੂਨ ਨੂੰ ਐਗਜ਼ਿਟ (ਸੱਤਾ ਤੋਂ ਬਾਹਰ ਹੋਣਾ) ਤੈਅ ਹੈ। ਉਨ੍ਹਾਂ ਕਿਹਾ,“ਇਹ ਸਭ ਸਾਬਕਾ ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਅਤੇ ਸਾਬਕਾ ਗ੍ਰਹਿ ਮੰਤਰੀ (ਅਮਿਤ ਸ਼ਾਹ) ਵਲੋਂ ਖੇਡੀਆਂ ਜਾ ਰਹੀਆਂ ਮਨੋਵਿਗਿਆਨਕ ਖੇਡਾਂ ਦਾ ਹਿੱਸਾ ਹੈ। ਸਾਬਕਾ ਗ੍ਰਹਿ ਮੰਤਰੀ ਨੇ ਕੱਲ੍ਹ 150 ਜ਼ਿਲ੍ਹਾ ਮੈਜਿਸਟਰੇਟਾਂ ਅਤੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਬੁਲਾਇਆ ਸੀ। ‘ਐਗਜ਼ਿਟ ਪੋਲ’ ਦੇ ਨਤੀਜਿਆਂ ਦਾ ਅਸਲੀਅਤ ਨਾਲ ਕੋਈ ਸਬੰਧ ਨਹੀਂ ਹੈ।” ‘ਇੰਡੀਆ’ ਗਠਜੋੜ ਪਾਰਟੀਆਂ ਦੇ ਕਈ ਨੇਤਾਵਾਂ ਨੇ ਸ਼ਨੀਵਾਰ ਨੂੰ ਇੱਥੇ ਬੈਠਕ ਕੀਤੀ ਸੀ ਅਤੇ 4 ਜੂਨ ਹੋਣ ਵਾਲੀ ਲੋਕ ਸਭਾ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਵਿਰੋਧੀ ਧਿਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ 295 ਤੋਂ ਵੱਧ ਸੀਟਾਂ ਮਿਲਣਗੀਆਂ, ਜੋ ਅਗਲੀ ਸਰਕਾਰ ਬਣਾਉਣ ਲਈ ਕਾਫ਼ੀ ਹਨ।

Leave a Reply

Your email address will not be published. Required fields are marked *