ਪਟਿਆਲਾ

ਜਿਲ੍ਹੇ ਨੂੰ ਮੋਤੀਆ ਬੈਕਲਾਗ ਮੁਕਤ ਕਰਵਾਏ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ : ਸਿਵਲ ਸਰਜਨ ਡਾ. ਸੰਜੇ ਗੋਇਲ

ਪਟਿਆਲਾ 6 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਰਾਸ਼ਟਰੀ ਨੇਤਰ ਜਯੌਤੀ ਅਭਿਆਨ ਤਹਿਤ ਜਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ ਰਾਸ਼ਟਰੀ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਡਾ. ਐਸ.ਜੇ. ਸਿੰਘ ਵੱਲੋਂ ਜਿਲ੍ਹੇ ਦੇ ਅਪਥਾਲਮਿਕ ਅਫਸਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਸਿਹਤ ਸੰਸਥਾਂਵਾਂ ਤੋਂ ਆਏ ਅਪਥਾਲਮਿਕ ਅਫਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਕਰਦੇ ਹੋਏੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਦਾ ਜੋ ਅਭਿਆਨ ਚਲ ਰਿਹਾ ਹੈ, ਉਸ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਵਿਅਕਤੀਆਂ ਦੀ ਮੋਤੀਆਬਿੰਦ ਸਬੰਧੀ ਸਕਰੀਨਿੰਗ ਕੀਤੀ ਜਾ ਰਹੀ

ਅਤੇ ਮੋਤੀਆਬਿੰਦ ਦੇ ਅਪਰੇਸ਼ਨ ਕੈਂਪ ਲਗਾ ਕੇ ਮੱੁਫਤ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੀ.ਐਚ.ਸੀ ਭਾਦਸੋਂ ਅਤੇ ਦੱੁਧਣ ਸਾਧਾਂ ਨੂੰ ਮੋਤੀਆ ਮੁੱੁਕਤ ਕੀਤਾ ਜਾ ਚੱੁਕਾ ਹੈ ਅਤੇ ਜਿਲ੍ਹੇ ਦੇ ਬਾਕੀ ਰਹਿੰਦੇ ਸਿਹਤ ਬਲਾਕਾਂ ਨੂੰ ਵੀ ਜਲਦੀ ਹੀ ਮੋਤੀਆ ਬੈਕਲਾਗ ਮੁਕਤ ਕਰਵਾਏ ਜਾਣ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਡਾ. ਐਸ.ਜੇ. ਸਿੰਘ ਵੱਲੋਂ ਬਾਕੀ ਦੇ ਸਿਹਤ ਬਲਾਕਾਂ ਦੇ ਸਬੰਧਤ ਅਪਥਾਲਮਿਕ ਅਫਸਰਾਂ ਨੂੰ 50 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਦੇ ਮੋਤੀਆਬਿੰਦ ਦੇ ਅਪਰੇਸ਼ਨ ਕਰਵਾਉਣੇ ਯਕੀਨੀ ਬਣਾਉਣ ਅਤੇ ਨੇੜੇ ਦੀ ਬਹੁਤ ਘੱਟ ਨਿਗਾਹ ਵਾਲੇ ਮਰੀਜ਼ਾਂ ਦੀ ਲਿਸਟ ਭੇਜਣ ਲਈ ਕਿਹਾ, ਤਾਂ ਜੋ ਮੁੱਫਤ ਨਜਦੀਕ ਦੀਆਂ ਐਨਕਾਂ ਮੁਹੱਈਆ ਕਰਵਾਈਆਂ ਜਾ ਸਕਣ। ਉਹਨਾਂ ਸਾਰੇ ਅਪਥਾਲਮਿਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਸਕੂਲਾਂ ਦੇ ਬੱਚਿਆਂ ਦੀ ਨਿਗਾਹ ਚੈਕ ਕਰਕੇ ਘੱਟ ਨਿਗਾਹ ਵਾਲੇ ਸਾਰੇ ਬੱਚਿਆਂ ਨੂੰ ਐਨਕਾਂ ਦੀ ਵੰਡ ਯਕੀਨੀ ਬਣਾਈ ਜਾਵੇ ਅਤੇ ਇਸ ਪ੍ਰੋਗਰਾਮ ਵਿੱਚ ਸਾਰੀਆਂ ਐਨ.ਜੀ.ਓਜ਼, ਆਸ਼ਾ, ਏ.ਐਨ.ਐਮਜ਼ ਦੀ ਸ਼ਮੂਲੀਅਤ ਵੀ ਕਰਵਾਈ ਜਾਵੇ ।

Leave a Reply

Your email address will not be published. Required fields are marked *