ਦੁਕਾਨਦਾਰਾਂ ਵੱਲੋਂ ਖਾਦ ਪਦਾਰਥਾਂ ਦਾ ਉਤਪਾਦ ਕਰਨ ਅਤੇ ਵਿਕਰੀ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ : ਸਿਵਲ ਸਰਜਨ
ਪਟਿਆਲਾ, 7 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜਿਲਾ ਸਿਹਤ ਵਿਭਾਗ ਪਟਿਆਲਾ ਵਲੋ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰਾ ਖਾਧ ਪਦਾਰਥ ਮੁਹਈਆ ਕਰਵਾਉਣ ਦੇ ਤਹਿਤ ਵਿਸ਼ਵ ਖਾਧ ਸੁਰੱਖਿਆ ਦਿਵਸ 2024 ਥੀਮ, “ਭੋਜਨ ਸੁਰੱਖਿਆ: ਅਚਨਚੇਤ ਲਈ ਤਿਆਰ” ਸਬੰਧੀ ਸੁਨੇਹਾ ਦਿੰਦੇ ਹੋਏ । ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਭੋਜਨ ਸੁਰੱਖਿਆ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭੋਜਨ ਪੈਦਾ ਹੋਣ ਵਾਲੇ ਜੋਖਮਾਂ ਨੂੰ ਰੋਕਣ, ਖੋਜਣ ਅਤੇ ਪ੍ਰਬੰਧਨ ਲਈ ਕਾਰਵਾਈਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 7 ਜੂਨ ਨੂੰ ਵਿਸ਼ਵ ਭੋਜਨ ਸੁਰੱਖਿਆ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਉਸ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਾ ਹੈ ਜੋ ਭੋਜਨ ਸੁਰੱਖਿਆ ਇਹ ਯਕੀਨੀ ਬਣਾਉਦੀ ਹੈ ਕਿ ਹਰ ਕਿਸੇ ਦੀ ਸੁਰੱਖਿਅਤ, ਪੌਸ਼ਟਿਕ ਅਤੇ ਲੋੜੀਂਦੇ ਭੋਜਨ ਤੱਕ ਪਹੁੰਚ ਹੋਵੇ। ਡਾ. ਸੰਜੇ ਗੋਇਲ ਵਲੋ ਸਮੂਹ ਖਾਧ ਪਦਾਰਥ ਉਤਪਾਦਕ ਅਤੇ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਦੀਆਂ ਵਿਵਸਥਾਂਵਾ ਸਬੰਧੀ ਸੁੱਰਖਿਆ, ਗੁਣਵੱਤਤਾ ਮਾਪਦੰਡ, ਵਿਅਕਤੀਗਤ ਸਵੱਛਤਾ ਤੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਉੱਚ ਅਧਿਕਾਰੀਆ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਂਵਾ ਦੀ ਸਾਫ ਸਫਾਈ ਅਤੇ ਖਾਦ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਖਾਧ ਪਦਾਰਥ ਉਤਪਾਦਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਜਿਲ੍ਹੇ ਅਧੀਨ ਆਉਂਦੇ ਸਾਰੇ ਮਿਠਾਈਆਂ, ਬੇਕਰੀ, ਹੋਟਲ, ਢਾਬੇ ਵਾਲਿਆਂ ਆਦਿ ਖਾਧ ਪਦਾਰਥਾਂ ਦਾ ਉਤਪਾਦ ਅਤੇ ਵਿਕਰੀ ਕਰਨ ਵਾਲਿਆਂ ਨੂੰ ਆਪਣੀ ਰਜਿਸ਼ਟਰੇਸ਼ਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਰਵਾਉਣ ਦੀ ਅਪੀਲ ਵੀ ਕੀਤੀ। ਸਾਰੇ ਜਿਲ੍ਹਾ ਨਿਵਾਸੀਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਸਾਰੇ ਦੁਕਾਨਦਾਰਾਂ ਵੱਲੋਂ ਖਾਦ ਪਦਾਰਥਾਂ ਦਾ ਉਤਪਾਦ ਕਰਨ ਅਤੇ ਵਿਕਰੀ ਸਮੇਂ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਉਹਨਾ ਨਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਜਸਵਿੰਦਰ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ ਗੁਰਪ੍ਰੀਤ ਕੋਰ, ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ, ਜਿਲ੍ਹਾ ਟੀ.ਬੀ ਅਫਸਰ ਡਾ ਗੁਰਪ੍ਰੀਤ ਨਾਗਰਾ, ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਡਿਪਟੀ ਮਾਸ ਮੀਡਿਆ ਅਫਸਰ ਭਾਗ ਸਿੰਘ, ਜਸਜੀਤ ਕੋਰ , ਪੀ.ਏ ਜ਼ਸਪਾਲ ਕੌਰ ਅਤੇ ਜਿਲ੍ਹਾ ਬੀ.ਸੀ.ਸੀ ਕੋਆਡੀਨੇਟਰ ਜਸਵੀਰ ਕੋਰ ਅਤੇ ਬਿੱਟੂ ਕੁਮਾਰ ਤੋ ਇਲਾਵਾ ਹੋਰ ਸਿਹਤ ਸਟਾਫ ਵੀ ਮੌਜੂਦ ਸੀ।

