ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਸਾਹਿਬ ਦੀ ਦੀਵਾਨ ਹਾਲ ’ਚ ਹੋਵੇਗਾ ਧਾਰਮਕ ਸਮਾਗਮ
ਪਟਿਆਲਾ 8 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਦੇ ਦੀਵਾਨ ਹਾਲ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਰਮਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਪਾਠੀ ਸਿੰਘ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਗੁਰੂ ਘਰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ
10 ਜੂਨ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਹੋਵੇਗਾ ਅਤੇ ਸਵੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਵਰਿੰਦਰ ਸੰਿਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਜਸਵਿੰਦਰ ਸਿੰਘ ਬਿੱਲਾ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਆਦਿ ਹਾਰਰ ਸਨ।

