ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸੋਨੀਆ ਗਾਂਧੀ ਮੁੜ ਚੁਣੀ ਗਈ ਕਾਂਗਰਸ ਸੰਸਦੀ ਦਲ ਦੀ ਮੁਖੀ

ਨਵੀਂ ਦਿੱਲੀ- (ਮਧੂਸਾਰ ਬਿਊਰੋ) ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਪਾਰਟੀ ਸੰਸਦੀ ਦਲ ਦੀ ਮੁਖੀ ਚੁਣਿਆ ਗਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੰਵਿਧਾਨ ਸਦਨ (ਪੁਰਾਣੀ ਸੰਸਦ) ਦੇ ਕੇਂਦਰੀ ਰੂਮ ‘ਚ ਹੋਈ ਕਾਂਗਰਸ ਸੰਸਦੀ ਦਲ ਦੀ ਬੈਠਕ ‘ਚ ਪਾਰਟੀ ਪ੍ਰਧਾਨ ਮਲਿੱਕਾਰਜੁਨ ਖੜਗੇ ਨੇ ਸੋਨੀਆ ਗਾਂਧੀ ਨੂੰ ਸੀ.ਪੀ.ਸੀ. ਮੁਖੀ ਨਿਯੁਕਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ

ਜਿਸ ਨੂੰ ਪਾਰਟੀ ਦੇ ਦੇ ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ। ਸੋਨੀਆ ਗਾਂਧੀ ਨੂੰ ਸੀ.ਪੀ.ਸੀ. ਮੁਖੀ ਚੁਣਨ ਤੋਂ ਪਹਿਲਾਂ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ, ਜਿਸ ਵਿੱਚ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਬੇਨਤੀ ਕੀਤੀ ਗਈ ਸੀ। ਇਸ ਲੋਕ ਸਭਾ ਚੋਣ ਵਿੱਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ।

Leave a Reply

Your email address will not be published. Required fields are marked *