ਅੰਮ੍ਰਿਤਸਰਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਪਾਕਿ ’ਚ ਬੈਠੇ ਅੱਤਵਾਦੀ ਰਿੰਦਾ ਦੇ 2 ਸਾਥੀ ਗ੍ਰਿਫ਼ਤਾਰ, ਪਿਸਤੌਲ ਤੇ 13 ਜ਼ਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ (ਮਧੂਸਾਰ ਬਿਊਰੋ) ਪਾਕਿਸਤਾਨ ’ਚ ਬੈਠੇ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਬੀਤੇ ਦਿਨ ਕਮਿਸ਼ਨਰੇਟ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ’ਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਕਬਜ਼ੇ ਵਿਚੋਂ 30 ਬੋਰ ਦੀ ਇਕ ਪਿਸਤੌਲ ਤੇ 13 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਉਧਰ ਰਿੰਦਾ ਦੇ ਇਸ਼ਾਰੇ ’ਤੇ ਸੂਬੇ ਵਿਚ ਸ਼ਰਾਬ ਕਾਰੋਬਾਰੀਆਂ ਕੋਲੋਂ ਜ਼ਬਰਨ ਵਸੂਲੀ ਕਰਨ ਵਾਲੇ ਕਰਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਦੋਵੇਂ ਮੁਲਜ਼ਮ ਰਿੰਦਾ ਦੇ ਇਸ਼ਾਰੇ ’ਤੇ ਪੰਜਾਬ ’ਚ ਅੱਤਵਾਦੀ ਨੈੱਟਵਰਕ ਚਲਾ ਰਹੇ ਸਨ। ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਤਬੀਰ ਸਿੰਘ ਪਿਛਲੇ 10 ਦਿਨਾਂ ਵਿਚ ਸਰਹੱਦ ਪਾਰੋਂ 4 ਪਿਸਤੌਲਾਂ ਦੀ ਸਮੱਗਲਿੰਗ ਕਰ ਚੁੱਕਾ ਹੈ। ਹਾਲ ਹੀ ਵਿਚ ਉਸ ਨੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਵੀ ਅਗਵਾ ਕੀਤਾ ਸੀ, ਦੂਜੇ ਪਾਸੇ ਇਹ ਗੱਲ ਸਾਹਮਣੇ ਆਈ ਹੈ ਕਿ ਕਰਨਦੀਪ ਸਿੰਘ ਸੂਬੇ ਵਿਚ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਕੋਲੋਂ ਜ਼ਬਰਨ ਵਸੂਲੀ ਕਰਦਾ ਸੀ ਅਤੇ ਰਿੰਦਾ ਦੇ ਇਸ਼ਾਰੇ ’ਤੇ ਪੈਸੇ ਨਾ ਦੇਣ ’ਤੇ ਠੇਕੇ ਨੂੰ ਅੱਗ ਲਗਾ ਦਿੰਦਾ ਸੀ। ਪੁਲਸ ਨੇ ਦੋਵਾਂ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਹੈ ਅਤੇ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *