ਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰਗਰੈਜੂਏਟ ਕੋਰਸਾਂ ਲਈ ਕੌਂਸਲਿੰਗ ਸ਼ੁਰੂ

ਪਹਿਲੇ ਦਿਨ ਵਿਦਿਆਰਥੀਆਂ ਵਿਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਪਟਿਆਲਾ, 12 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੰਡਰਗਰੈਜੂਏਟ ਕੋਰਸਾਂ ਲਈ ਕੌਂਸਲਿੰਗ ਸ਼ੁਰੂ ਹੋ ਗਈ ਹੈ। ਕੌਂਸਲਿੰਗ ਦੇ ਪਹਿਲੇ ਦਿਨ 12 ਜੂਨ ਨੂੰ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਚਲਦੇ ਵੱਖ-ਵੱਖ ਅੰਡਰ-ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਕੈਂਪਸ ਵਿਖੇ ਪੁੱਜੇ। ਕੇਂਦਰੀ ਦਾਖ਼ਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਇਸ ਵਾਰ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰਖਦਿਆਂ ਬਿਹਤਰ ਪ੍ਰਬੰਧ ਕੀਤੇ ਗਏ ਹਨ।

ਪਿਛਲੇ ਸਾਲਾਂ ਦੇ ਅਨੁਭਵ ਤੋਂ ਸਾਹਮਣੇ ਆਇਆ ਸੀ ਕਿ ਕੌਂਸਲਿੰਗ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਣ ਕਾਰਨ ਕਈ ਵਾਰ ਉਨ੍ਹਾਂ ਨੂੰ ਕੌਂਸਲਿੰਗ ਲਈ ਆਪਣੀ ਵਾਰੀ ਲਈ ਜ਼ਿਆਦਾ ਉਡੀਕ ਕਰਨੀ ਪੈਂਦੀ ਸੀ। ਇਸ ਵਾਰ ਵਿਦਿਆਰਥੀਆਂ ਨੂੰ ਦੋ ਸਮੂਹਾਂ ਵਿੱਚ ਵੰਡ ਕੇ 80 ਫ਼ੀਸਦੀ ਤੋਂ ਵਧੇਰੇ ਨੰਬਰ ਵਾਲ਼ੇ ਵਿਦਿਆਰਥੀਆਂ ਨੂੰ ਪਹਿਲੇ ਦਿਨ ਕੌਂਸਲਿੰਗ ਲਈ ਬੁਲਾਇਆ ਗਿਆ ਜਦੋਂ ਕਿ ਇਸ ਤੋਂ ਘੱਟ ਨੰਬਰ ਵਾਲ਼ੇ ਵਿਦਿਆਰਥੀ ਦੂਜੇ ਦਿਨ 13 ਜੂਨ ਨੂੰ ਬੁਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਫਿਰ ਵੀ ਜੇ ਕੋਈ ਵਿਦਿਆਰਥੀ ਕਿਸੇ ਮਜ਼ਬੂਰੀ ਕਾਰਨ ਪਹਿਲੇ ਦਿਨ ਨਹੀਂ ਆ ਸਕਿਆ ਤਾਂ ਦੂਜੇ ਦਿਨ ਵੀ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲਾ ਸੈੱਲ ਵੱਲੋਂ ਵਿਦਿਆਰਥੀਆਂ ਦੀ ਅਗਵਾਈ ਅਤੇ ਮਦਦ ਲਈ ‘ਹੈਲਪ ਡੈਸਕ’ ਵੀ ਲਗਾਇਆ ਗਿਆ ਹੈ ਤਾਂ ਕਿ ਵਿਦਿਆਰਥੀਆਂ ਨੂੰ ਨਵੇਂ ਹੋਣ ਕਾਰਨ ਕੈਂਪਸ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।

Leave a Reply

Your email address will not be published. Required fields are marked *