ਗੰਬੂਜੀਆ ਮੱਛੀਆ ਦੀ ਫੋਜ, ਹੁਣ ਨਹੀਂ ਕਰਨ ਦੇਵੇਗੀ ਮੱਛਰਾਂ ਨੂੰ ਮੋਜ।
ਡੇਂਗੂ, ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਲਈ ਛੱਪੜਾਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ।
ਪਟਿਆਲਾ 14 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡੇਂਗੂ , ਮਲੇਰੀਆ ਬਿਮਾਰੀ ਫੈਲ਼ਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਦੀ ਸ਼ੂਰੂਆਤ ਨਾਭਾ ਦੇ ਨੇੜਲੇ ਪਿੰਡ ਰਾਮਗੜ ਤੋਂ ਕੀਤੀ ਗਈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਕਿਹਾ ਕਿ ਐਂਟੀ ਮਲੇਰੀਆ ਮੰਥ ਦੀਆਂ ਗਤੀਵਿਧੀਆਂ ਅਧੀਨ ਆਉਣ ਵਾਲੇ ਸਮੇਂ ਵਿਚ ਮਲੇਰੀਏ ਅਤੇ ਡੇਂਗੂ ਦੇ ਸੀਜਨ ਨੂੰ ਮੁੱਖ ਰਖਦੇ ਹੋਏ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਿਲੇ ਭਰ ਦੇ ਸਾਰੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 650 ਦੇ ਲਗਭਗ ਅਜਿਹੇ ਛੋਟੇ ਵੱਡੇ ਛੱਪੜਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਹਨਾਂ ਵਿਚ ਅਗਲੇ ਦੋ ਮਹੀਨੇ ਦੇ ਅੰਦਰ-ਅੰਦਰ ਮੁੜ ਤੋਂ ਇਹ ਮੱਛੀਆਂ ਛੱਡੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸਮੂਹ ਸੀਨੀਅਰ ਮੈਡੀਕਲ ਅਫਸਰਾ ਨੂੰ ਅਧੀਨ ਆਉਂਦੇ ਏਰੀਏ ਦੇ ਸਾਰੇ ਛੱਪੜਾ ਵਿੱਚ ਇਹ ਮੱਛੀ ਪਵਾਉਣ ਲਈ ਕਿਹਾ ਗਿਆ ਹੈ। ਸਿਹਤ ਕੇਂਦਰ ਸੂਲਰ ਵਿਖੇ ਪੁੰਗ ਤੋਂ ਗੰਬੂਜੀਆਂ ਮੱਛੀ ਤਿਆਰ ਕਰਨ ਸਬੰਧੀ ਹੈਚਰੀ ਬਣੀ ਹੋਈ ਹੈ ਜਿਥੇ ਇਹਨਾਂ ਗੰਬੂਜੀਆ ਮੱਛੀਆਂ ਦੀ ਪੈਦਾਇਸ਼ ਨੂੰ ਵਧਾਇਆ ਜਾਂਦਾ ਹੈ ਅਤੇ ਇਹਨਾਂ ਮੱਛੀਆਂ ਨੂੰ ਟੋਭੇ,ਤਲਾਬਾਂ ਵਿਚ ਛੱਡਿਆ ਜਾਂਦਾ ਹੈ।
ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਗੰਬੂਜੀਆਂ ਇਕ ਛੋਟੀ ਜਿਹੀ ਮੱਛੀ ਹੈ ਜੋ ਕਿ ਮੱਛਰਾਂ ਦੇ ਲਾਰਵੇ ਨੂੰ ਖਾਂਦੀ ਹੈ, ਇਹ ਪੁੰਗ ਤੋ ਛੇ ਮਹੀਨੇ ਵਿਚ ਮੱਛਲੀ ਬਣ ਕੇ ਤਿਆਰ ਹੋ ਕੇ ਲਾਰਵੇ ਨੂੰ ਖਾਣ ਦੇ ਯੋਗ ਹੋ ਜਾਂਦੀ ਹੈ। ਇਸ ਮੱਛਲੀ ਦਾ ਅਕਾਰ ਪੰਜ ਤੋ ਸੱਤ ਸੈਂਟੀ ਮੀਟਰ ਹੁੰਦਾ ਹੈ ਅਤੇ ਇਕ ਪੂਰੀ ਤਿਆਰ ਮੱਛਲੀ ਇਕ ਦਿਨ ਵਿਚ 100 ਤੋ 300 ਤੱਕ ਮੱਛਰਾ ਦਾ ਲਾਰਵਾ ਖਾ ਜਾਂਦੀ ਹੈ। ਇੱਕ ਮਾਦਾ ਮੱਛੀ ਆਪਣੀ ਪੂਰੀ ਜਿੰਦਗੀ ਵਿਚ 900 ਤੋ 1200 ਤੱਕ ਬੱਚੇ ਪੈਦਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਕਿਓਕਿ ਇਹਨਾਂ ਛੱਪੜਾ ਵਿੱਚੋ ਪਸ਼ੁ ਪੰਛੀ ਵੀ ਪਾਣੀ ਪੀਂਦੇ ਹਨ। ਇਸ ਲਈ ਮੱਛਰਾਂ ਦੇ ਖਾਤਮੇ ਲਈ ਇਹ ਇੱਕ ਵਾਤਾਵਰਣ ਅਨੁਕੂਲ ਤਰੀਕਾ ਹੈ ਅਤੇ ਕਿਸੇ ਪ੍ਰਕਾਰ ਦੀ ਕੈਮੀਕਲ ਜਾਂ ਇਨਸੈਕਟੀਸਾਇਡ ਦਵਾਈ ਦੀ ਲੋੜ ਨਹੀ ਪੈਂਦੀ। ਅੱਜ ਫਰਾਈਡੇ-ਡਰਾਈਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ 25143 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 56 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਮਲੇਰੀਆ ਮੰਥ ਦੀਆਂ ਗਤੀਵਿਧੀਆਂ ਅਧੀਨ ਭੱਠਿਆਂ, ਫੈਕਟਰੀਆਂ, ਖੇਤੀ ਲੇਬਰ ਆਦਿ ਮਾਈਗਰੇਟਰੀ ਆਬਾਦੀ ਵਿੱਚ ਮਲੇਰੀਆ ਜਾਂਚ ਲਈ ਫੀਵਰ ਸਰਵੇ ਕਰਵਾਇਆ ਗਿਆ।

