ਖ਼ਾਲਸਾ ਕਾਲਜ ਪਟਿਆਲਾ ਦੇ ਸਟਾਫ ਤੇ ਵਿਦਿਆਰਥੀਆਂ ਨੇ ਕੀਤੇ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਅਤੇ ਸੇਵਾ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ 80 ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਮੈਨੇਜਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਰਤਸਰ ਸਾਹਿਬ ਅਤੇ ਸਕੱਤਰ ਵਿੱਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਵਲੰਟੀਅਰ ਵਜੋਂ ਰੁਟੀਨ ਸੇਵਾ ਵਿੱਚ ਸ਼ਿਰਕਤ ਕੀਤੀ ਗਈ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ। ਇਹਨਾਂ ਸੇਵਾ ਵਲੰਟੀਅਰਾਂ ਵਿੱਚ 50 ਸਟਾਫ ਮੈਂਬਰਾਂ ਅਤੇ 30 ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਦੇ ਵੱਖ-ਵੱਖ ਕਾਰਜਾਂ ਵਿੱਚ ਭਾਗ ਲਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਮੈਨੇਜਮੈਂਟ ਅਧੀਨ ਚੱਲ ਰਹੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਪਹੁੰਚਣ ਅਤੇ ਦਰਸ਼ਨ ਦੀਦਾਰੇ ਕਰਨ ਲਈ ਸੱਦਾ ਦਿੱਤਾ ਗਿਆ ਹੈ।
ਉਹਨਾਂ ਇਹ ਵੀ ਦੱਸਿਆ ਕਿ ਸਾਡਾ ਮਕਸਦ ਜਿੱਥੇ ਆਪਣੇ ਸਟਾਫ ਅਤੇ ਵਿਦਿਆਰਥੀਆਂ ਵਿੱਚ ਸੇਵਾ ਦੀ ਭਾਵਨਾ ਨੂੰ ਦਿ੍ਰੜ ਕਰਨਾ ਹੈ ਉੱਥੇ ਨਾਲ ਦੀ ਨਾਲ ਸਿੱਖੀ ਦੀਆਂ ਉੱਚ ਕਦਰਾਂ-ਕੀਮਤਾਂ ਤੋਂ ਵੀ ਜਾਣੂ ਕਰਵਾਉਣਾ ਹੈ। ਉਹਨਾਂ ਖ਼ਾਲਸਾ ਕਾਲਜ ਪਟਿਆਲਾ ਤੋਂ ਸੇਵਾ ਲਈ ਪਹੁੰਚੀ ਹੋਈ ਸੰਗਤ ਦਾ ਵਿਸ਼ੇਸ਼ ਤੌਰ ‘ਤੇ ਵਰਨਣ ਕਰਦੇ ਹੋਏ ਕਿਹਾ ਕਿ ਸੰਗਤ ਵੱਲੋਂ ਕੀਤੀ ਸੇਵਾ ਜਿੱਥੇ ਉਨਾਂ ਦੇ ਲੋਕ ਅਤੇ ਪਰਲੋਕ ਨੂੰ ਸਵਾਰਦੀ ਹੈ ਉਥੇ ਨਾਲ ਦੀ ਨਾਲ ਉਹਨਾਂ ਦੇ ਜੀਵਨ ਨੂੰ ਵੀ ਖੇੜਾ ਬਖਸ਼ਦੀ ਹੈ। ਸੇਵਾ ਵਿੱਚ ਸ਼ਾਮਿਲ ਹੋਏ ਖ਼ਾਲਸਾ ਕਾਲਜ ਪਟਿਆਲਾ ਦੇ ਵਲੰਟੀਅਰਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸਲਾਗਾਯੋਗ ਹੈ। ਇਸ ਨਾਲ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਇਆ । ਉੱਥੇ ਸੇਵਾ ਕਰਕੇ ਮਨ ਨੂੰ ਵੀ ਬਹੁਤ ਸਕੂਨ ਹਾਸਿਲ ਹੋਇਆ ਹੈ। ਉਨ੍ਹਾਂ ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ ਜਿਨਾਂ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸੇਵਾ ਵਿੱਚ ਭਾਗ ਲੈਣਾ ਸੰਭਵ ਹੋਇਆ।

