ਭਾਜਪਾ ਆਗੂ ਗੁਰਤੇਜ ਢਿੱਲੋਂ ਵਲੋਂ 800 ਕਰੋੜੀ ਐਲੀਵੇਟਿਡ ਫਲਾਈਓਵਰ ਪ੍ਰੋਜੈਕਟ ਸਬੰਧੀ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ
ਭਾਜਪਾ ਆਗੂ ਢਿੱਲੋਂ ਨੇ ਆਪਣਾ ‘ਸੁਪਨਾ’ ਕਹਿ ਕੇ ਕੇਂਦਰ ਤੋਂ ਪੂਰਾ ਕਰਨ ਦੀ ਕੀਤੀ ਮੰਗ
ਕੇਂਦਰੀ ਮੰਤਰੀ ਵਲੋਂ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰਕੇ ਪਟਿਆਲਵੀਆਂ ਨੂੰ ਵੱਡਾ ‘ਤੋਫ਼ਹਾ’ ਦੇਣ ਦਾ ਭਰੋਸਾ
ਪਟਿਆਲਵੀਆਂ ਨੂੰ ਟ੍ਰੈਫਿਕ ਤੋਂ ਨਿਜਾਤ ਦਿਵਾਉਣ ਲਈ ਪ੍ਰੋਜੈਕਟ ਸਬੰਧੀ ਪੰਜਾਬ ਸਰਕਾਰ ਜਲਦ ਮਨਜ਼ੂਰੀ ਕੇਂਦਰ ਕੋਲ ਭੇਜੇ : ਗੁਰਤੇਜ ਢਿੱਲੋਂ
ਪਟਿਆਲਾ, 15 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) : ਪਟਿਆਲਾ ਦੇ ਵਿਕਾਸ ਕਾਰਜਾਂ ਲਈ ਇਕ ਹੋਰ ਪੁਲਾਂਘ ਪੁਟਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਸ. ਗੁਰਤੇਜ ਸਿੰਘ ਢਿੱਲੋਂ ਵਲੋੰਂ ਬੀਤੇ ਦਿਨੀਂ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ•ਾਂ ਜਾਣਕਾਰੀ ਦਿੰਦਿਆਂ ਆਖਿਆ ਕਿ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਮੀਟਿੰਗ ਦੋਰਾਨ ਜਿਥੇ ਸ੍ਰੀ ਮਨੋਹਰ ਲਾਲ ਨੂੰ ਕੇਂਦਰੀ ਕੈਬਨਿਟ ਵਿਚ ਵੱਕਾਰੀ ਅਹੁਦਾ ਮਿਲਣ ‘ਤੇ ਵਧਾਈ ਦਿੱਤੀ ਗਈ ਗਈ ਉਥੇ ਹੀ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਉਲੀਕੇ 800 ਕਰੋੜੀ ਐਲੀਵੇਟਿਡ ਫਲਾਈਓਵਰ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ. ਢਿੱਲੋਂ ਨੇ ਆਖਿਆ ਕਿ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਇਸ ਬਹੁਕਰੋੜੀ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਪਹਿਲਾਂ ਕਿਥੇ ਕਿਥੇ ਇਸ ਪ੍ਰੋਜੈਕਟ ਸਬੰਧੀ ਫਾਇਲਾਂ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਕੋਲ ਰੋਕੀਆਂ ਗਈਆਂ, ਬਾਰੇ ਜਾਣਕਾਰੀ ਦਿੱਤੀ। ਉਨ•ਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਪਟਿਆਲਾ ਸ਼ਹਿਰ ਅੰਦਰ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਇਹ ਪ੍ਰੋਜੈਕਟ ਮੁਕੰਮਲ ਕਰਨਾ ਸਮੇਂ ਦੀ ਮੰਗ ਵੀ ਹੈ ਅਤੇ ਮੇਰਾ ਸੁਫਨਾ ਵੀ।
ਇਸ ਪ੍ਰੋਜੈਕਟ ਸਬੰਧੀ ਸੌਂਪੇ ਪੱਤਰਾਂ ਨੂੰ ਧਿਆਨ ਨਾਲ ਪੜ•ਦਿਆਂ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ. ਢਿੱਲੋਂ ਨੂੰ ਭਰੋਸਾ ਦਿਵਾਇਆ ਕਿ ਉਨ•ਾਂ ਦਾ ਸੁਫਨਾ ਟੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਕੇਂਦਰ ਸਰਕਾਰ ਆਪਣੇ ਹਿੱਸੇ ਦੀ ਬਣਦੀ ਪ੍ਰੋਜੈਕਟ ਕੀਮਤ ਦਾ 75 ਫ਼ੀਸਦੀ ਪੈਸੇ ਅਤੇ ਪੰਜਾਬ ਸਰਕਾਰ ਦੇ 25 ਫ਼ੀਸਦੀ ਹਿੱਸੇ ਨਾਲ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਕੇ ਪਟਿਆਲਾ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਵੇਗੀ। ਉਨ•ਾਂ ਹੋਰ ਵੀ ਵਿਸ਼ਵਾਸ਼ ਦਿਵਾਇਆ ਕਿ ਕੇਂਦਰ ਸਰਕਾਰ ਸਭ ਨੂੰ ਨਾਲ ਲੈ ਕੇ ਅਤੇ ਸਾਰੇ ਸੂਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬਿਨਾਂ ਭੇਦਭਾਵ ਹੋਣ ਵਾਲੇ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਕੀਤੇ ਜਾਣਗੇ। ਜਿਕਰਯੋਗ ਹੈ ਕਿ ਭਾਜਪਾ ਆਗੂ ਢਿੱਲੋਂ ਵਲੋਂ ਕੁਝ ਕੁ ਦਿਨ ਪਹਿਲਾਂ ਹੀ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਟਿਆਲਾ ਜ਼ਿਲ•ੇ ਲਈ ਵੱਖ ਵੱਖ ਪ੍ਰੋਜੈਕਟ ਮੁਕੰਮਲ ਕਰਵਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਜਲਦ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਆਪਣੇ ਵਾਅਦੇ ਮੁਤਾਬਿਕ ਉਨ•ਾਂ ਵਿਕਾਸ ਕਾਰਜਾਂ ਸਬੰਧੀ ਕੇਂਦਰ ਤੱਕ ਪਹੁੰਚ ਕਰਨੀ ਸ਼ੁਰੂ ਵੀ ਕਰ ਦਿੱਤੀ ਹੈ। ਅਖ਼ੀਰ ਵਿਚ ਭਾਜਪਾ ਆਗੂ ਸ. ਗੁਰਤੇਜ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਬਹੁਕਰੋੜੀ ਵਿਕਾਸ ਪ੍ਰੋਜੈਕਟ ਵਿਚ ਰੋੜਾ ਨਾ ਬਣਨ ਅਤੇ ਮੁੱਖ ਮੰਤਰੀ ਤੁਰੰਤ ਆਪਣੇ ਅਧਿਕਾਰੀਆਂ ਨੂੰ ਕਹਿ ਕੇ ਇਸ ਪ੍ਰੋਜੈਕਟ ਦੀ ਪੰਜਾਬ ਸਰਕਾਰ ਵਲੋਂ ਮਨਜ਼ੂਰੀ ਤਿਆਰ ਕਰਕੇ ਭੇਜਣ ਤਾਂਕਿ ਕੇਂਦਰ ਅਤੇ ਪੰਜਾਬ ਦੇ ਅਧਿਕਾਰੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰ ਸਕਣ।

