ਪੰਜਾਬਪਟਿਆਲਾ

ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਪ੍ਰੋ. ਬਡੂੰਗਰ ਨੇ ਪੁਸਤਕਾਂ ਕੀਤੀਆਂ ਭੇਂਟ

ਅਜੌਕੀ ਪੀੜ੍ਹੀ ਲਈ ਪੁਸਤਕਾਂ ਗਿਆਨ ਦਾ ਸੋਮਾ : ਪ੍ਰੋ. ਬਡੂੰਗਰ

ਪਟਿਆਲਾ 17 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਧਾਰਮਕ ਪੁਸਤਕਾਂ ਤੋਂ ਇਲਾਵਾ ਵੱਖ ਵੱਖ ਪ੍ਰਸਿੱਧ ਲੇਖਕਾਂ, ਰਚਨਾਕਾਰਾਂ ਦੀਆਂ ਪੁਸਤਕਾਂ ਭੇਂਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਪ੍ਰੋ. ਬਡੂੰਗਰ ਵੱਲੋਂ ਖਾਲਸਾ ਕਾਲਜ ਪਟਿਆਲਾ ਦੀ ਲਾਇਬ੍ਰੇਰੀ, ਬੀਐਨਖਾਲਸਾ ਸੀਨੀ. ਸੈਕੰਡਰੀ ਸਕੂਲ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਥੇਦਾਰ ਅਕਾਲੀ ਕੌਰ ਸਿੰਘ ਲਈ 3000 ਦੇ ਕਰੀਬ ਪੁਸਤਕਾਂ ਭੇਂਟ ਕੀਤੀਆਂ ਜਾ ਚੁੱਕੀਆਂ।

ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੂੰ ਧਾਰਮਕ ਪੁਸਤਕਾਂ ਭੇਂਟ ਕਰਨ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਜੌਕੀ ਪੀੜ੍ਹੀ ਲਈ ਪੁਸਤਕਾਂ ਗਿਆਨ ਦਾ ਸੋਮਾ ਹਨ, ਜੋ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਰਹਿਣ ਦੇ ਨਾਲ ਨਾਲ ਮਾਰਗ ਦਰਸ਼ਨ ਵੀ ਕਰਦੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਅਜੌਕੀ ਪੀੜ੍ਹੀ ਮੋਬਾਇਲ ਕਲਚਰ ਦਾ ਸ਼ਿਕਾਰ ਹੋ ਚੁੱਕੀ ਹੈ, ਜਿਸ ਨਾਲ ਪੁਸਤਕਾਂ ਦੇ ਗਿਆਨ ਤੋਂ ਵਾਂਝੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੁਸਤਕਾਂ ਦੇ ਸ਼ਬਦਦਿਕ ਗਿਆਨ ਨਾਲ ਜੁੜਨਾ ਅੱਜ ਸਭ ਤੋਂ ਵੱਡੀ ਲੋੜ ਹੈ ਅਤੇ ਅਜੌਕੀ ਪੀੜੀ ਨੂੰ ਪੁਸਤਕ ਗਿਆਨ ਦੀ ਜੋਤ ਨਾਲ ਆਪਣੇ ਭਵਿੱਖ ਨੂੰ ਰੌਸ਼ਨਮਈ ਬਣਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ। ਭਾਈ ਭੁਪਿੰਦਰਪਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *