ਪਟਿਆਲਾ

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਨੇ ਡੀ.ਟੀ.ਓ. ਪਟਿਆਲਾ ਨਾਲ ਕੀਤੀ ਮੁਲਾਕਾਤ

ਪਟਿਆਲਾ 12 ਅਗਸਤ (ਮਧੂਸਾਰ ਬਿਊਰੋ
ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਮੁੱਖ ਪਵਨ ਕੁਮਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਇੱਕ ਟੀਮ ਵੱਲੋਂ ਡੀ.ਟੀ.ਓ. ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼ਿਵ ਸੈਨਾ ਆਗੂਆਂ ਵੱਲੋਂ ਲੋਕਾਂ ਨੂੰ ਲਾਇਸੰਸ ਬਣਵਾਉਣ ਸਮੇਂ ਪੇਸ਼ ਆ ਰਹੀ ਦਿੱਕਤਾਂ ਬਾਰੇ ਜਾਣੂੰ ਕਰਵਾਇਆ ਗਿਆ।

ਜਿਸ ਚ ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਬਣਵਾਉਣ ਲਈ ਜਿਸ ਟਰੈਕ ਤੇ ਸਕੂਟਰ, ਮੋਟਰਸਾਈਕਲ ਚਲਵਾ ਕੇ ਵੇਖਿਆ ਜਾਂਦਾ ਹੈ ਉਸ ਦੀ ਹਾਲਤ ਕਾਫ਼ੀ ਖ਼ਰਾਬ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕੰਮ ਕਰਵਾਏ ਜਾਣ ਬਾਰੇ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸ਼ਿਵ ਸੈਨਾ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ ਨੇ ਕਿਹਾ ਕਿ ਸ਼ਿਵ ਸੈਨਾ ਪ੍ਰਮੁੱਖ ਸ੍ਰੀ ਪਵਨ ਕੁਮਾਰ ਗੁਪਤਾ ਕੋਲ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਲਾਇਸੰਸ ਬਣਵਾਉਣ ਸਬੰਧੀ ਦਿੱਕਤਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਜਿਸ ਦੇ ਆਦੇਸ਼ਾਂ ਸਦਕਾ ਅੱਜ ਉਨ੍ਹਾਂ ਵੱਲੋਂ ਡੀ.ਟੀ.ਓ. ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ।
ਜਿਸ ਤੇ ਡੀ.ਟੀ.ਓ. ਗੁਰਪ੍ਰੀਤ ਸਿੰਘ ਥਿੰਦ ਨੇ ਉਨ੍ਹਾਂ ਦੀ ਗੱਲ ਬਾਤ ਸੁਣਨ ਤੋਂ ਬਾਅਦ ਲੋਕਾਂ ਨੂੰ ਪੇਸ਼ ਆ ਰਹੀ ਇੰਨਾ ਸਮੱਸਿਆਵਾਂ ਨੂੰ ਜਲਦ ਹੀ ਹੱਲ ਕਰਵਾਉਣ ਦੀ ਅਸ਼ਵਾਸਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਟਰੈਕ ਚ ਪੇਸ਼ ਆ ਰਹੀ ਕਮੀਆਂ ਨੂੰ ਉਨ੍ਹਾਂ ਵੱਲੋਂ ਜਲਦ ਹੀ ਹੱਲ ਕਰਵਾਇਆ ਜਾਵੇਗਾ ਤਾਂ ਜੋ ਵਾਹਨ ਦੇ ਟੈੱਸਟ ਦੇਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਵਿਅਕਤੀ ਉਨ੍ਹਾਂ ਤੋਂ ਕਿਸੇ ਢੰਗ ਨਾਲ ਰੁਪਏ ਮੰਗਦਾ ਹੈ ਤਾਂ ਉਹ ਉਸ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਕਰਨ ਜਿਸ ਤੇ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ਼ਿਵ ਸੈਨਾ ਦੇ ਉੱਤਰੀ ਭਾਰਤ ਦੇ ਵਿਦਿਆਰਥੀ ਸੈਨਾ ਦੇ ਪ੍ਰਧਾਨ ਰਾਜੇਸ਼ ਕੋਸ਼ਿਸ਼, ਸੂਬਾ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਗਲਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਅਟਵਾਲ, ਵਿਸ਼ਾਲ ਕੰਬੋਜ, ਮਾਲਵਾ ਜ਼ੋਨ ਦੇ ਪ੍ਰਧਾਨ ਪਰਵੀਤ ਕਥੂਰੀਆ, ਸੰਗਠਨ ਮੰਤਰੀ ਪੰਜਾਬ ਵਿਕਾਸ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸ਼ਮਾਕਾਂਤ ਪਾਂਡੇ ਤੇ ਹੋਰ ਵੀ ਮੈਂਬਰ ਹਾਜ਼ਰ ਸੀ।

Leave a Reply

Your email address will not be published. Required fields are marked *