ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ 70ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ

ਪਟਿਆਲਾ 12 ਅਗਸਤ (ਮਧੂਸਾਰ ਬਿਊਰੋ
ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ਼ ਕਾਮਰਸ ਐਂਡ ਮੈਂਨੇਜਮੈਂਟ ਵਿਭਾਗ ਵਲੋਂ ਦੇਸ਼ ਦਾ 70ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਅੰਤਰ-ਕਲਾਸ ਭਾਸ਼ਣ, ਕਵਿਤਾ, ਰੋਲ ਪਲੇ, ਰੰਗੋਲੀ ਅਤੇ ਦੇਸ਼ ਭਗਤੀ ਗੀਤਾਂ ਦੇ ਮੁਕਾਬਲੇ ਕਰਵਾਏ ਗਏ।

ਸਥਾਨਕ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜ਼ਾਦੀ ਦਵਾਉਣ ਵਾਲੇ ਸੁਤੰਤਰਤਾ ਸਰਗਰਮੀਆਂ ਨੂੰ ਯਾਦ ਕਰਦਿਆਂ ਹੋਇਆਂ ਉਹਨਾਂ ਦੇ ਸੰਦੇਸ਼ ਨੂੰ ਅਮਲੀ ਜੀਵਨ ਵਿਚ ਅਪਣਾਉਣ ਚਾਹੀਦਾ ਹੈ। ਡਾ. ਉੱਭਾ ਨੇ ਇਹ ਵੀ ਕਿਹਾ ਕਿ ਸਾਨੂੰ ਅਜ਼ਾਦੀ ਦੀ ਭਾਵਨਾ ਨੂੰ ਆਪਣੇ ਹਿਰਦਿਆਂ ਵਿਚ ਵਸਾ ਕੇ ਰੱਖਣਾ ਚਾਹੀਦਾ ਹੈ। ਉਹਨਾਂ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਜੀਵਨ ਵਿਚ ਦੇਸ਼ ਭਗਤੀ ਦਾ ਜ਼ਜਬਾ ਆਪਣਾਉਣ ਅਤੇ ਸਹੀ ਮਾਰਗ ਉਤੇ ਚਲਣ ਲਈ ਪ੍ਰੇਰਿਆ।
ਇਸ ਸ਼ੁਭ ਅਵਸਰ ਦੌਰਾਨ ਵਿਭਾਗ ਦੇ ਮੁਖੀ ਅਤੇ ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ ਨੇ ਵੀ ਵਿਦਿਆਰਥੀਆਂ ਨੂੰ ਅਜ਼ਾਦੀ ਦਿਵਸ ਦੀਆਂ ਅਤੇ ਵੱਖ ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਦੀਆਂ ਵਧਾਈਆਂ ਦਿੱਤੀਆਂ।

Leave a Reply

Your email address will not be published. Required fields are marked *