ਹਰਿਆਣਾਚੰਡੀਗੜ੍ਹਪੰਜਾਬ

ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਨੇ ਸਰਪੰਚਾਂ ਨੂੰ 21 ਲੱਖ ਰੁਪਏ ਤਕ ਦੇ ਵਿਕਾਸ ਕੰਮਾਂ ਦੀ ਸੀਮਾ ਵਧਾਉਣ ‘ਤੇ ਮੁੱਖ ਮੰਤਰੀ ਨਾਇਬ ਸਿੰਘ ਦਾ ਪ੍ਰਗਟਾਇਆ ਧੰਨਵਾਦ

ਸਾਡੀ ਸਰਕਾਰ ਲਗਾਤਾਰ ਗ੍ਰਾਮੀਣ ਵਿਕਾਸ ਨੂੰ ਦੇ ਰਹੀ ਪ੍ਰੋਤਸਾਹਨ – ਮਹੀਪਾਲ ਢਾਂਡਾ

ਚੰਡੀਗੜ੍ਹ, 3 ਜੁਲਾਈ (ਮਧੂਸਾਰ ਬਿਊਰੋ) – ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਸਰਪੰਚਾਂ ਨੂੰ ਬਿਨ੍ਹਾਂ ਟੈਂਡਰ ਦੇ 21 ਲੱਖ ਰੁਪਏ ਤਕ ਦੇ ਵਿਕਾਸ ਕੰਮ ਕਰਵਾਉਣ ਦੀ ਮੰਜੂਰੀ ਪ੍ਰਦਾਨ ਕਰਨ ਦੀ ਸੀਮਾ ਵਧਾਉਣ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦਾ ਧੰਨਵਾਦ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜਮੀਨੀ ਪੱਧਰ ਦੀ ਸਰਕਾਰ ਨੂੰ ਪ੍ਰਸਾਸ਼ਨਿਕ ਅਤੇ ਮਾਲੀ ਖੁਦਮੁਖਤਿਆਰੀ ਪ੍ਰਦਾਨ ਕਰ ਕੇ ਸਾਡੀ ਸਰਕਾਰ ਨੇ ਗ੍ਰਾਮੀਣ ਵਿਕਾਸ ਦੀ ਗਤੀ ਨੂੰ ਵਧਾਇਆ ਹੈ।

ਸ੍ਰੀ ਮਹੀਪਾਲ ਢਾਂਡਾ ਅੱਜ ਇੱਥੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ 2047 ਤਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦੀ ਦਿਸ਼ਾ ਵਿਚ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜਬੂਤ ਕਰਨਾ ਬਹੁਤ ਜਰੂਰੀ ਹੈ ਅਤੇ ਇਸੀ ਲੜੀ ਵਿਚ ਹਰਿਆਣਾ ਸਰਕਾਰ ਨੇ ਮਾਈਕਰੋ ਲੇਵਲ ‘ਤੇ ਪਲਾਨਿੰਗ ਕਰ ਕੇ ਪੰਚਾਇਤਾਂ ਨੂੰ ਮਜਬੂਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਗ੍ਰਾਮੀਣ ਖੇਤਰ ਵਿਚ ਤੈਨਾਤ ਸਫਾਈ ਕਰਮਚਾਰੀਆਂ ਅਤੇ ਨਗਰਪਾਲਿਕਾਵਾਂ ਦੇ ਸਫਾਈ ਕਰਮਚਾਰੀਆਂ ਦੇ ਮਹੀਨਾ ਮਾਨਭੱਤੇ ਵਿਚ ਵੀ ਵਾਧਾ ਕੀਤਾ ਹੈ, ਇਸ ਦੇ ਲਈ ਵੀ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।

ਹਰਿਆਣਾ ਸਰਕਾਰ ਬਜੁਰਗਾਂ ਨੂੰ ਦੇ ਰਹੀ ਸੱਭ ਤੋਂ ਵੱਧ 3 ਹਜਾਰ ਰੁਪਏ ਮਹੀਨਾ ਪੈਂਸ਼ਨ

ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਬੁਢਾਪਾ ਸਨਮਾਨ ਭੱਤਾ 750 ਰੁਪਏ ਤੋਂ 1 ਹਜਾਰ ਰੁਪਏ ਕਰਨ ਦਾ ਐਲਾਨ ਜਾਂਦੇ-ਜਾਂਦੇ 2014 ਵਿਚ ਕਰ ਗਏ ਸਨ। 1 ਹਜਾਰ ਰੁਪਏ ਦੀ ਪੈਂਸ਼ਨ ਦੀ ਰਕਮ ਪਹਿਲੀ ਵਾਰ ਸਾਡੀ ਸਰਕਾਰ ਨੇ ਹੀ ਦਿੱਤੀ। ਇੰਨ੍ਹਾਂ ਹੀ ਨਹੀਂ ਅੱਜ ਹਰਿਆਣਾ ਸਰਕਾਰ ਬਜੁਰਗਾਂ ਨੂੰ 3 ਹਜਾਰ ਰੁਪਏ ਮਹੀਨਾ ਪੈਂਸ਼ਨ ਪ੍ਰਦਾਨ ਕਰ ਰਹੀ ਹੈ, ਜੋ ਕਿ ਦੇਸ਼ ਵਿਚ ਸੱਭ ਤੋਂ ਵੱਧ ਹੈ।

ਝੂਠ ਤੇ ਫਰੇਬ ਦੀ ਰਾਜਨੀਤੀ ਕਰਨਾ ਵਿਰੋਧੀ ਧਿਰ ਦੀ ਆਦਤ

ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਝੂਠ ਤੇ ਫਰੇਬ ਦੀ ਰਾਜਨੀਤੀ ਕਰਨਾ ਕਾਂਗਰਸ ਦੀ ਆਦਤ ਰਹੀ ਹੈ। ਇਸ ਵਾਰ ਲੋਕਸਭਾ ਚੋਣਾਂ ਵਿਚ ਵੀ ਸੰਵਿਧਾਨ ਖਤਮ ਕਰਨ ਦੀ ਗੱਲ ਕਹਿ ਕੇ ਲੋਕਾਂ ਨੂੰ ਗੁਮਰਾਹ ਕੀਤਾ। ਕਾਂਗਰਸ ਦੇ ਨੇਤਾਵਾਂ ਨੂੰ ਇਹ ਵਿਚਾਰ ਕਰਨਾ ਚਾਹੀਦਾ ਹੈ ਕਿ ਸੰਵਿਧਾਨ ਦੀ ਉਲੰਘਣਾ ਉਨ੍ਹਾਂ ਦੇ ਨੇਤਾਵਾਂ ਨੇ ਕੀਤੀ ਸੀ। ਕਾਂਗਰਸ ਨੇ ਐਮਰਜੈਂਸੀ ਲਗਾ ਕੇ ਕੋਰਟ ਦੇ ਫੈਸਲੇ ਤਕ ਨੂੰ ਵੀ ਨਹੀਂ ਮੰਨਿਆ ਸੀ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮਰਾਓ ਅੰਬੇਦਕਰ ਨੂੰ ਭਾਰਤ ਰਤਨ ਦੇ ਕੇ ਸਾਡੀ ਸਰਕਾਰ ਨੇ ਹੀ ਉਨ੍ਹਾਂ ਨੁੰ ਸਨਮਾਨਿਤ ਕੀਤਾ, ਜਦੋਂ ਕਿ ਕਾਂਗਰਸ ਨੇ ਡਾ. ਭੀਮ ਰਾਓ ਅੰਬੇਦਕਰ ਨੂੰ ਅਪਮਾਨਿਤ ਕਰਨ ਦਾ ਕੰਮ ਕੀਤਾ। ਇੰਨ੍ਹਾਂ ਹੀ ਨਹੀਂ, ਦਿੱਲੀ ਦੇ ਲੂਟਿਅਨ ਜੋਨ ਵਿਚ ਬਾਬਾ ਸਾਹੇਬ ਦੀ ਯਾਦ ਵਿਚ ਇਕ ਅਜਾਇਬ-ਘਰ ਬਣਾਇਆ ਹੈ।

Leave a Reply

Your email address will not be published. Required fields are marked *