ਪਟਿਆਲਾ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 2,55,405 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ।

ਪਟਿਆਲਾ, 5 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਵਿਰਕ ਕਲੋਨੀ, ਆਨੰਦ ਨਗਰ ਬੀ, ਜੱਟਾਂ ਵਾਲਾ ਚੋਤਰਾ,ਰਵਿਦਾਸ ਨਗਰ, ਜੈ ਜਬਨ ਕਲੋਨੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਉਪਲਬਧ ਹੈ। ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 26872 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 57 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 2,55,405 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 566 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਜੁਲਾਈ ਮਹੀਨਾ ਐਟੀ ਡੇਂਗੂ ਮਹੀਨੇ ਦੇ ਵਜੋ ਮਨਾਇਆ ਜਾ ਰਿਹਾ ਹੈ।ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ ਕੋਈ ਵੀ ਡੇਂਗੂ ਦਾ ਕੇਸ ਰਿਪੋਰਟ ਨਹੀਂ ਹੋਇਆ,ਫਿਰ ਵੀ ਸਾਨੂੰ ਹੁਣ ਤੋ ਹੀ ਬਰਸਾਤਾਂ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਸਬੰਧੀ ਲੋੜੀਂਦੀਆਂ ਕਾਰਵਾਈਆਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ ।ਸਿਹਤ ਵਿਭਾਗ ਆਪਣੇ ਸਾਰੇ ਸਿਹਤ ਕੇਦਰਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਵੀ ਆਮ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ।

Leave a Reply

Your email address will not be published. Required fields are marked *