ਸਰਕਾਰ ਨੂੰ ਝਟਕਾ 18 ਮੁੱਖ ਪਾਰਲੀਮਾਨੀ ਸਕੱਤਰਾਂ ਦੀ ਨਿਯੁਕਤੀ ਰੱਦ
ਚੰਡੀਗੜ੍ਹ 12 ਅਗਸਤ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਾਅਦ ਦੁਪਹਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਵੱਲੋਂ 2012 ਵਿਚ 18 ਮੁੱਖ ਪਾਰਲੀਮਾਨੀ ਸਕੱਤਰਾਂ ਦੀ ਨਿਯੁਕਤੀ ‘ਤੇ ਰੋਕ ਲਗਾ ਦਿੱਤੀ।
ਵਕੀਲ ਜਗਮੋਹਨ ਭੱਟੀ ਅਤੇ ਐਚ ਸੀ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਨ੍ਹਾਂ ਨਿਯੁਕਤੀਆਂ ਨੂੰ ਗੈਰ ਕਾਨੂੰਨੀ, ਗੈਰ ਸੰਵਿਧਾਨਕ ਕਰਾਰ ਦਿੱਤਾ ਅਤੇ ਜਨਹਿੱਤ ਪਟੀਸ਼ ਦਾਇਰ ਕੀਤੀ ਸੀ। ਕੋਰਟ ਨੇ ਮਾਮਲੇ ਨੂੰ ਸੁਣਵਾਈ ਲਈ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕੋਰਟ ਨੇ 18 ਪਾਰਲੀਮਾਨੀ ਸਕੱਤਰਾਂ ਦੀ ਨਿਯੁਕਤੀ ਨੂੰ ਖਾਰਜ ਕਰ ਦਿੱਤਾ ਹੈ।

