ਪੰਜਾਬੀ ਯੂਨੀਵਰਸਟੀ ਦੇ ਹਿੰਦੀ ਵਿਭਾਗ ਨੇ ਮਨਾਈ ਮੁਨਸ਼ੀ ਪ੍ਰੇਮ ਚੰਦ ਜਯੰਤੀ
ਪਟਿਆਲਾ, 1 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਹਿੰਦੀ ਸਾਹਿਤ ਦਾ ਮਾਣ ਮੁਨਸ਼ੀ ਪ੍ਰੇਮ ਚੰਦ ਦੀ ਜਯੰਤੀ ਮਨਾਈ ਗਈ। ਵਿਭਾਗ ਮੁਖੀ ਡਾ. ਨੀਤੂ ਕੌਸ਼ਲ ਨੇ ਦੱਸਿਆ ਕਿ ਵਿਭਾਗ ਵਿੱਚ ਇਸ ਸੰਬੰਧੀ ਕਰਵਾਏ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰੋਗਰਾਮ ਦੇ ਸ਼ੁਰੂ ਵਿੱਚ ਉਨ੍ਹਾਂ ਮੁਨਸ਼ੀ ਪ੍ਰੇਮ ਚੰਦ ਦੇ ਜੀਵਨ, ਸ਼ਖ਼ਸੀਅਤ ਅਤੇ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਨਸੀ ਪ੍ਰੇਮ ਚੰਦ ਭਾਰਤੀ ਸਮਾਜ ਦੇ ਪ੍ਰਤੀਨਿਧ ਸਾਹਿਤਕਾਰ ਸਨ ਜਿਨ੍ਹਾਂ ਨੇ ਆਪਣੀਆਂ ਲਿਖਤਾਂ ਰਾਹੀਂ ਸਮਾਜ ਨੂੰ ਸੇਧ ਦਿੱਤੀ। ਇਸ ਮੌਕੇ ਉਨ੍ਹਾਂ ਦੇ ਜੀਵਨ ਨਾਲ਼ ਸੰਬੰਧਤ ਇੱਕ ਦਸਤਾਵੇਜ਼ੀ ਫ਼ਿਲਮ ਵੀ ਵਿਖਾਈ ਗਈ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ। ਅੰਤ ਵਿੱਚ ਵਿਭਾਗ ਮੁਖੀ ਵੱਲੋਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

