ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) – ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ।ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਦੀ ਟੀਮ ਨੇ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੂੰ ਹਰਾਇਆ।
ਟੂਰਨਾਮੈਂਟ ਦੇ ਦੂਜੇ ਮੈਚ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਸਕੂਲ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਦੀ ਟੀਮ ਨੂੰ ਹਰਾਇਆ। ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀ ਅਨਿਲ ਕੁਮਾਰ (ਡੀ.ਪੀ.ਈ.), ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.), ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ), ਸ੍ਰੀਮਤੀ ਸੁਮਨ ਕੁਮਾਰੀ (ਡੀ.ਪੀ.ਈ), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ) , ਸ੍ਰੀ ਪ੍ਰਵੀਨ ਕੁਮਾਰ (ਕ੍ਰਿਕਟ ਕੋਚ), ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

