ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਦਿੱਲੀ: ਉਪ ਰਾਜਪਾਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਲਈ ਕੈਲਾਸ਼ ਗਹਿਲੋਤ ਨਾਮਜ਼ਦ

ਗ੍ਰਹਿ ਮੰਤਰੀ ਛਤਰਸਾਲ ਸਟੇਡੀਅਮ ’ਚ ਸੂਬਾ ਪੱਧਰੀ ਸਮਾਗਮ ਮੌਕੇ ਲਹਿਰਾਉਣਗੇ ਕੌਮੀ ਝੰਡਾ

ਨਵੀਂ ਦਿੱਲੀ, 13 ਅਗਸਤ (ਮਧੂਸਾਰ ਬਿਊਰੋ) ਦਿੱਲੀ ਦੇ ਉਪ ਰਾਜਪਾਲ (ਐੱਲਜੀ) ਵੀਕੇ ਸਕਸੈਨਾ ਨੇ ਛਤਰਸਾਲ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਸਬੰਧੀ ਮੌਕੇ ਝੰਡਾ ਲਹਿਰਾਉਣ ਲਈ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੂੰ ਨਾਮਜ਼ਦ ਕੀਤਾ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਐੱਲਜੀ ਦੇ ਇਸ ਕਦਮ ਨਾਲ ‘ਆਪ’ ਅਤੇ ਐੱਲਜੀ ਸਕੱਤਰੇਤ ਵਿਚਾਲੇ ਟਕਰਾਅ ਦਾ ਨਵਾਂ ਪਿੜ ਬੰਨ੍ਹ ਦਿੱਤਾ ਹੈ। ਉਪ ਰਾਜਪਾਲ ਦੇ ਸੈਕਟਰੀ ਅਸ਼ੀਸ਼ ਕੁੰਦਰਾ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਲਿਖੇ ਪੱਤਰ ’ਚ ਕਿਹਾ, ‘‘ਉਪ ਰਾਜਪਾਲ ਨੇ ਜੀਐੱਨਸੀਟੀਡੀ (ਗ੍ਰਹਿ) ਮੰਤਰੀ ਕੈਲਾਸ਼ ਗਹਿਲੋਤ ਨੂੰ ਛਤਰਸਾਲ ਸਟੇਡੀਅਮ ’ਚ ਸੂਬਾ ਪੱਧਰੀ ਸਮਾਗਮ ਮੌਕੇ ਤਿਰੰਗਾ ਲਹਿਰਾਉਣ ਲਈ ਨਾਮਜ਼ਦ ਕੀਤਾ ਹੈ। ਇਸ ਮੁਤਾਬਕ ਲੋੜੀਂਦੇ ਬੰਦੋਬਸਤ ਕੀਤੇ ਜਾਣ।’’ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਹ ਤਜਵੀਜ਼ ਰੱਦ ਕਰ ਦਿੱਤੀ, ਜਿਸ ਵਿੱਚ ਉਨ੍ਹਾਂ ਇੱਛਾ ਜਤਾਈ ਸੀ ਕਿ ਆਜ਼ਾਦੀ ਦਿਵਸ ’ਤੇ ਛਤਰਸਾਲ ਸਟੇਡੀਅਮ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਥਾਂ ਆਤਿਸ਼ੀ ਸਿੰਘ ਨੂੰ ਝੰਡਾ ਲਹਿਰਾਉਣਗੇ। ਦੂਜੇ ਪਾਸੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਮਾਮਲੇ ਨੂੰ ਲੈ ਕੇ ਉਪ ਰਾਜਪਾਲ ਵੀ.ਕੇ ਸਕਸੈਨਾ ’ਤੇ ਵਿਅੰਗ ਕੱਸਦਿਆਂ ਆਖਿਆ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਘਟੀਆ ਰਾਜਨੀਤੀ ਖੇਡੀ ਜਾ ਰਹੀ ਹੈ।

Leave a Reply

Your email address will not be published. Required fields are marked *