ਪੰਜਾਬਪਟਿਆਲਾ

ਗੁਰਦੁਆਰਾ ਪ੍ਰਬੰਧਕਾਂ ਨੇ ਜ਼ਮਾਨਤ ’ਤੇ ਆਏ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਨਾਲ ਕੀਤੀ ਮੁਲਾਕਾਤ

ਸ਼ੋ੍ਰਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਕਾਰਜਸ਼ੀਲ : ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ

ਪਟਿਆਲਾ 16 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਬੁੜੈਲ ਜੇਲ੍ਹ ਵਿਚ ਨਜ਼ਰਬੰਦ ਇੰਜੀਨੀਅਰ ਭਾਈ ਗੁਰਮੀਤ ਸਿੰਘ ਨੂੰ ਪੱਕੀ ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਭਾਈ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਜਾ ਕੇ ਮੁਲਾਕਾਤ ਕੀਤੀ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਭਾਈ ਗੁਰਮੀਤ ਸਿੰਘ ਨੂੰ ਜ਼ਮਾਨਤ ’ਤੇ ਮਿਲਣ ’ਤੇ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਇੰਜੀਨੀਅਰ ਭਾਈ ਗੁਰਮੀਤ ਸਿੰਘ ਨੂੰ ਮਿਲਦੀ ਆ ਰਹੀ ਪੈਰੋਲ ਤੋਂ ਬਾਅਦ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 28 ਸਾਲਾਂ ਬਾਅਦ ਪੱਕੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਰਵੱਈਆ ਕਾਰਨ ਮਨੁੱਖੀ ਅਧਿਕਾਰਾਂ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਸਬੰਧਤ ਅਦਾਲਤਾਂ ਨੂੰ ਚੱਲ ਰਹੇ ਕੇਸਾਂ ਦੀ ਢੁੱਕਵੇਂ ਸਮੇਂ ’ਤੇ ਪੈਰਵਾਈ ਕਰਕੇ ਹੋਰਨਾਂ ਬੰਦੀ ਸਿੰਘਾਂ ਪ੍ਰਤੀ ਜਲਦ ਫੈਸਲੇ ਦੇਣੇ ਚਾਹੀਦੇ ਹਨ। ਇਸ ਦੌਰਾਨ ਭਾਈ ਗੁਰਮੀਤ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਨੇ ਹੀ ਅਜਿਹੀ ਬਿਧ ਬਣਾਈ ਹੈ ਕਿ ਜੁਡੀਸ਼ਰੀ ਵੱਲੋਂ ਪੱਕੀ ਰਿਹਾਈ ਪ੍ਰਤੀ ਫੈਸਲੇ ਦੇਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਹੋਰਨਾਂ ਬੰਦੀ ਸਿੰਘਾਂ ’ਤੇ ਵੀ ਲਾਗੂ ਹੋਣ, ਜਿਸ ਨਾਲ ਹੋਰਨਾਂ ਦੀ ਰਿਹਾਈ ਵੀ ਸੰਭਵ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਤਾ ਸੁਰਜੀਤ ਕੌਰ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਹਰਵਿੰਦਰ ਸਿੰਘ ਕਾਹਲਵਾਂ, ਜਗਮੀਤ ਸਿੰਘ ਆਦਿ ਸਮੇਤ ਸਟਾਫ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *