ਹਲਕਾ ਦਿਹਾਤੀ ਦੀ ਨੁਹਾਰ ਨੂੰ ਬਦਲਣ ‘ਚ ਕੋਈ ਕਸਰ ਨਹੀਂ ਛੱਡਾਂਗਾ : ਸਤਬੀਰ ਖੱਟੜਾ
ਕਾਂਗਰਸ ਅਤੇ ਆਪ ਤੋਂ ਲੋਕਾਂ ਦਾ ਮੋਹ ਭੰਗ : ਜਸਵਿੰਦਰ ਕੰਬੋਜ
ਪਟਿਆਲਾ 17 ਅਗਸਤ (ਕੰਵਰ ਬੇਦੀ)
ਮਾਲਵਾ ਜ਼ੋਨ-2 ਦੇ ਜਥੇਬੰਦਕ ਢਾਂਚੇ ‘ਚ ਸੈਕਟਰੀ ਜਸਵਿੰਦਰ ਸਿੰਘ ਕੰਬੋਜ ਨੇ ਨਿਯੁਕਤੀ ਪੱਤਰ ਲੈਣ ਤੋਂ ਬਾਅਦ ਹਲਕਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਹਲਕਾ ਇੰਚਾਰਜ ਨੇ ਜਸਵਿੰਦਰ ਸਿੰਘ ਕੰਬੋਜ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਸਤਬੀਰ ਸਿੰਘ ਖੱਟੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਝਵਾਨ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ‘ਚ ਨੁਮਾਇੰਦਗੀਆਂ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਆਉਣ ਵਾਲੇ ਸਮੇਂ ‘ਚ ਨੌਜਵਾਨ ਸੂਬੇ ਦੀ ਵਾਗਢੋਰ ਨੂੰ ਸਾਂਭ ਸਕਣਗੇ।
ਉਨ੍ਹਾਂ ਕਿਹਾ ਕਿ 2017 ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਚੋਣਾਂ ਵਿਚ ਉਤਾਰੇ ਜਾਣ ਦਾ ਫੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਯੂਥ ਵਰਕਰਾਂ ਦੀ ਭੂਮਿਕਾ ਸੂਬੇ ਵਿਚ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਕਿਹਾ ਕਿ ਹਲਕਾ ਦਿਹਾਤੀ ਦੇ ਵਿਕਾਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਈ ਗ੍ਰਾਂਟ ਨੂੰ ਪਾਰਦਰਸ਼ਤਾ ਨਾਲ ਖਰਚੀ ਜਾਵੇਗੀ ਅਤੇ ਦਿਹਾਤੀ ਖੇਤਰ ਦੀ ਨੁਹਾਰ ਨੂੰ ਬਦਲਣ ‘ਚ ਕੋਈ ਕਸਰ ਨਹੀਂ ਛੱਡਾਂਗਾ।
ਇਸ ਮੌਕੇ ਸੈਕਟਰੀ ਜਸਵਿੰਦਰ ਸਿੰਘ ਕੰਬੋਜ ਨੇ ਕਿਹਾ ਕਿ ਦਿਹਾਤੀ ਖੇਤਰ ਵਿਚ ਅਕਾਲੀ ਦਲ ਨੂੰ ਵੱਧ ਤੋਂ ਵੱਧ ਲੀਡ ਦਿਵਾਉਣ ਲਈ ਯੂਥ ਵਰਕਰਾਂ ਨੇ ਜ਼ਿੰਮੇਵਾਰੀ ਨੂੰ ਸੰਭਾਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ ਪਿੰਡਾਂ ‘ਚ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿਚ ਯੂਥ ਵਰਕਰ ਘਰ-ਘਰ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ‘ਚ ਕਾਂਗਰਸ ਅਤੇ ਆਪ ਪਾਰਟੀ ਪ੍ਰਤੀ ਲੋਕਾਂ ਦਾ ਮੋਹ ਭੰਗ ਚੁੱਕਾ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਨ ਲੱਗ ਪਏ ਹਨ, ਜਿਸ ਨਾਲ ਉਹ ਦਿਨ ਦੂਰ ਨਹੀਂ ਰਹੇ, ਜਦੋਂ ਅਕਾਲੀ ਦਲ ਤੀਜੀ ਵਾਰ ਮੁੜ ਸੱਤਾ ‘ਤੇ ਕਾਬਜ਼ ਹੋਵੇਗਾ।

