ਰੂਪਨਗਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਲਗਾਇਆ ਜਾਗਰੂਕਤਾ ਕੈਂਪ

ਰੂਪਨਗਰ, 28 ਅਗਸਤ (ਮਧੂਸਾਰ ਬਿਊਰੋ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਮਾਹਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਵਿੱਚ ਪਿੰਡ ਵਾਸੀਆਂ ਨੂੰ ਡਾਇਰੀਆ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ ਗਈ ਇਸ ਦੇ ਨਾਲ ਹੀ ਮੀਂਹ ਦੇ ਪਾਣੀ ਨੂੰ ਬਚਾਉਣ ਅਤੇ ਮੁੜ ਤੋਂ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਕੈਂਪ ਵਿੱਚ ਮੌਕੇ ਉਤੇ ਪਿੰਡ ਦੇ ਪਾਣੀ ਦੇ ਨਮੂਨੇ ਵੀ ਟੈਸਟ ਕੀਤੇ ਗਏ। ਇਸ ਦੇ ਨਾਲ ਹੀ ਪਿੰਡ ਦੇ ਸਕੂਲ ਅਤੇ ਆਂਗਨਵਾੜੀ ਦਾ ਦੌਰਾ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੂੰ ਘਰਾਂ ਦੇ ਆਲੇ-ਦੁਆਲੇ ਗੰਦਾ ਪਾਣੀ ਇਕੱਠਾ ਨਾ ਹੋਂਣ ਅਤੇ ਪਾਣੀ ਦੀ ਸਹੀ ਵਰਤੋਂ ਅਤੇ ਸਾਂਭ ਸੰਭਾਲ ਲਈ ਦੱਸਿਆ ਗਿਆ ਅਤੇ ਉਹਨਾਂ ਨੂੰ ਪਖਾਨੇ ਦੀ ਵਰਤੋਂ ਉਪਰੰਤ ਹੱਥ ਧੋਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਜੇ.ਈ., ਬੀ.ਆਰ.ਸੀ, ਸਕੂਲ ਦੇ ਅਧਿਆਪਕ ਅਤੇ ਆਂਗਨਵਾੜੀ ਵਰਕਰ ਵੀ ਹਾਜਰ ਸਨ।

Leave a Reply

Your email address will not be published. Required fields are marked *