ਹਰਮੀਤ ਸਿੰਘ ਪਠਾਣਮਾਜਰਾ ਨੇ ਸੈਕਟਰੀ ਕੰਬੋਜ ਦਾ ਸਿਰੋਪਾਓ ਨਾਲ ਕੀਤਾ ਸਨਮਾਨ
2017 ਦੇ ਮਿਸ਼ਨ ਦੀ ਸਫਲਤਾ ਲਈ ਨੌਜਵਾਨ ਇਕਜੁੱਟਤਾ ਵਿਖਾਉਣ : ਹਰਮੀਤ ਪਠਾਣਮਾਜਰਾ
ਪਟਿਆਲਾ 20 ਅਗਸਤ (ਕੰਵਰ ਬੇਦੀ)
ਜੁਝਾਰੂ, ਨਿੱਧੜਕ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਮੀਤ ਸਿੰਘ ਪਠਾਣਮਾਜਰਾ ਨੇ ਮਾਲਵਾ ਜ਼ੋਨ-2 ਦੇ ਜਥੇਬੰਦਕ ਢਾਂਚੇ ਵਿਚ ਸੈਕਟਰੀ ਬਣਾਏ ਗਏ ਜਸਵਿੰਦਰ ਸਿੰਘ ਕੰਬੋਜ (ਲੱਕੀ) ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ।
ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨਾਂ ਨੂੰ ਅਗਾਮੀ ਚੋਣਾਂ ‘ਚ ਅੱਗੇ ਲਿਆਉਣ ਲਈ ਪਹਿਲ ਕਦਮੀ ਨਾਲ 2017 ਦੇ ਮਿਸ਼ਨ ਵਿਚ ਅਕਾਲੀ ਦਲ ਨੂੰ ਵੱਡੀ ਸਫਲਤਾ ਹਾਸਲ ਹੋਣ ਨਾਲ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਦੀ ਸਫਲਤਾ ਲਈ ਨੌਜਵਾਨ ਇਕਜੁੱਟ ਹੋ ਕੇ ਅੱਗੇ ਆਉਣ।
ਉਹਨਾਂ ਕਿਹਾ ਕਿ ਨੌਜਵਾਨ ਸ਼ਕਤੀ ਨੇ ਮਹਿਸੂਸ ਕਰ ਲਿਆ ਹੈ ਕਿ ਪੰਜਾਬ ‘ਚ ਪਿਛਲੇ ਸਮੇਂ ਅੰਦਰ ਜੋ ਵਿਕਾਸ ਕਾਰਜ ਹੋਏ, ਉਹ ਸਿਰਫ ਪਰਕਾਸ਼ ਸਿੰਘ ਬਾਦਲ ਦੇ ਆਸ਼ੀਰਵਾਦ ਨਾਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਦੂਰਅੰਦੇਸ਼ੀ ਸੋਚ ਸਦਕਾ ਹੋਏ ਹਨ, ਇਸ ਲਈ ਸਿਰਫ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ ਜੋ ਸੂਬੇ ਦੇ ਸਰਵ ਪੱਖੀ ਵਿਕਾਸ ਤੇ ਇਸਦੇ ਵਸਨੀਕਾਂ ਦੀ ਭਲਾਈ, ਤਰੱਕੀ ਤੇ ਖੁਸ਼ਹਾਲੀ ਬਾਰੇ ਸੋਚਦੀ ਹੈ ਤੇ ਇਸ ਨਾਲ ਜੁੜ ਕੇ ਹੀ ਸਹੀ ਅਰਥਾਂ ਵਿਚ ਲੋਕ ਸੇਵਾ ਹੋ ਸਕਦੀ ਹੈ।
ਇਸ ਮੌਕੇ ਜਸਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ 25 ਸਾਲਾਂ ਰਾਜ ਕਰਨ ਦੇ ਮਿਸ਼ਨ ਨੂੰ 2017 ਵਿਚ ਪੂਰਾ ਕਰਨ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਵਿਚ ਯੂਥ ਵਰਕਰਾਂ ਵੱਲੋਂ ਕੀਤੀ ਜਾ ਰਹੀ ਲਾਮਬੰਦੀ ਨੇ ਸੰਕਲਪ ਲਿਆ ਹੈ ਕਿ ਸੂਬੇ ਵਿਚ ਤੀਜੀ ਵਾਰ ਸਰਕਾਰ ਬਣਾਉਣ ਲਈ ਯੂਥ ਵਰਕਰ ਤਨ,ਮਨ, ਧਨ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਤੀਜ ਵਾਰ ਅਕਾਲੀ ਦਲ ਦੀ ਸਰਕਾਰ ਬਣਨ ਨਾਲ ਵਿਰੋਧੀ ਪਾਰਟੀਆਂ ਦੇ ਭਰਮ ਭੁਲੇਖੇ ਦੂਰ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜਿੰਦਰ ਕੰਬੋਜ, ਸੰਜ਼ਮ ਸਿੱਧੂ, ਰਾਹੁਲ ਰਾਏ, ਰਾਗਵ ਦਾਦਾ ਆਦਿ ਹਾਜ਼ਰ ਸਨ।

