ਪਟਿਆਲਾ

ਕ੍ਰਿਕਟ ਅੰਡਰ-17 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਨੇ ਹਾਸਲ ਕੀਤਾ ਗੋਲਡ ਮੈਡਲ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਕ੍ਰਿਕਟ ਅੰਡਰ-17 ਲੜਕਿਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਅਮਰਿੰਦਰ ਸਿੰਘ, ਸ੍ਰੀ ਰਵੀਇੰਦਰ ਸਿੰਘ ਅਤੇ ਸ੍ਰੀ ਜਸਵੀਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸਕੂਲ ਮਿਡਲ ਬ੍ਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਅਪਣੇ ਕੋਚ ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ., ਸ.ਸ.ਸ.ਸ.ਸ਼ੇਰਮਾਜਰਾ, ਪਟਿਆਲਾ),

ਸ੍ਰੀ ਪ੍ਰਵੀਨ ਕੁਮਾਰ (ਕ੍ਰਿਕਟ ਕੋਚ, ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ) ਅਤੇ ਸ੍ਰੀ ਗੁਰਦੀਪ ਸਿੰਘ (ਡੀ.ਪੀ.ਈ., ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਕ੍ਰਿਕਟ ਅੰਡਰ-17 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਗੋਲਡ, ਜ਼ੋਨ ਪਟਿਆਲਾ-3 ਦੀ ਟੀਮ ਨੇ ਸਿਲਵਰ ਅਤੇ ਜ਼ੋਨ ਪਟਿਆਲਾ-1 ਦੀ ਟੀਮ ਨੇ ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀ ਸਤਵਿੰਦਰ ਸਿੰਘ ਜੀ ਨੇ ਕਿਹਾ ਕਿ ਜ਼ੋਨ ਪਟਿਆਲਾ-2 ਦੀ ਟੀਮ ਨੇ ਟੂਰਨਾਮੈਂਟ ਦੌਰਾਨ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ ਹਰ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਸ੍ਰੀ ਸਤਵਿੰਦਰ ਸਿੰਘ ,ਸ੍ਰੀ ਪ੍ਰਵੀਨ ਕੁਮਾਰ, ਸ੍ਰੀ ਗੁਰਦੀਪ ਸਿੰਘ ਅਤੇ ਸਮੂਹ ਜ਼ੋਨ ਨੂੰ ਇਸ ਪ੍ਰਾਪਤੀ ਤੇ ਵਧਾਈ ਦਿਤੀ। ਇਸ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਬਲਕਾਰ ਸਿੰਘ, ਸ੍ਰੀ ਦੀਪਇੰਦਰ ਸਿੰਘ ਅਤੇ ਹੋਰ ਅਧਿਆਪਕ ਮੋਜੂਦ ਸਨ।

Leave a Reply

Your email address will not be published. Required fields are marked *