ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਖ-ਵੱਖ ਵਿਭਾਗਾਂ ਵੱਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਅਨੇਕਾਂ ਪ੍ਰੋਗਰਾਮ ਅਤੇ ਮੁਕਾਬਲੇ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ, ਸਕੂਲ ਆਫ ਕਮਰਸ ਐਂਡ ਮੈਨੇਜਮੈਂਟ ਵਿਭਾਗ, ਪੋਸਟ ਗ੍ਰੈਜੂਏਟ ਹੋਮ ਸਾਇੰਸ ਐਂਡ ਫੈਸ਼ਨ ਡਿਜਾਇਨਿੰਗ ਵਿਭਾਗ, ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵੱਲੋਂ ਅੱਜ ਅਧਿਆਪਕ ਦਿਵਸ ਦੇ ਵਿਸ਼ੇਸ਼ ਮੌਕੇ ਤੇ ਵੱਖੋ ਵੱਖ ਪ੍ਰੋਗਰਾਮ ਅਤੇ ਮੁਕਾਬਲੇ ਕਰਵਾਏ ਗਏ। ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਇਸ ਮੌਕੇ ਪੋਸਟਰ ਮੇਕਿੰਗ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਫੈਸ਼ਨ ਡਿਜਾਇਨਿੰਗ ਅਤੇ ਹੋਮ ਸਾਇੰਸ ਵਿਭਾਗ ਦੇ ਮੁਖੀ ਡਾ. ਬਲਬੀਰ ਕੌਰ ਅਤੇ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਮਨਵੀਰ ਕੌਰ ਵੱਲੋਂ ਬਤੌਰ ਜੱਜ ਅਤੇ ਕਵਿਤਾ ਉਚਾਰਨ ਮੁਕਾਬਲੇ ਲਈ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਪਰਮਜੀਤ ਕੌਰ ਵੱਲੋਂ ਬਤੌਰ ਜੱਜ ਸਾਹਿਬਾਨ ਸ਼ਿਰਕਤ ਕੀਤੀ ਗਈ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਵਿਮਲਪ੍ਰੀਤ ਕੌਰ ਦੂਜਾ ਸਥਾਨ ਗੁੰਜਨ, ਨਵਰੋਜ ਕੌਰ ਅਤੇ ਮਹਿਕਪ੍ਰੀਤ ਕੋਰ ਅਤੇ ਤੀਜਾ ਸਥਾਨ ਜਸਨੂਰ ਕੌਰ ਨੇ ਹਾਸਲ ਕੀਤਾ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਦੋ ਕਨਸੂਲੇਸ਼ਨ ਇਨਾਮ ਨਵਜੋਤ ਕੌਰ ਅਤੇ ਪਰਨੀਤ ਕੌਰ ਨੂੰ ਦਿੱਤੇ ਗਏ ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਸਥਾਨ ਮਨਮੀਤ ਕੌਰ ਦੂਜਾ ਸਥਾਨ ਨਰਪਿੰਦਰ ਕੌਰ ਅਤੇ ਤੀਜਾ ਸਥਾਨ ਗੁੰਜਨ ਨੇ ਹਾਸਿਲ ਕੀਤਾ ਇਸ ਪ੍ਰੋਗਰਾਮ ਦੌਰਾਨ ਕੰਪਿਊਟਰ ਵਿਭਾਗ ਦੇ ਪ੍ਰੋਫੈਸਰ ਜਸਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਾਲ ਹੀ ਕੰਪਿਊਟਰ ਵਿਭਾਗ ਦੇ ਮੁਖੀ ਡਾਕਟਰ ਵਿਕਰਮ ਗੁਪਤਾ ਵੱਲੋਂ ਇਸ ਦਿਵਸ ਦੇ ਮੌਕੇ ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ ਗਿਆ। ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਕੇਕ ਕੱਟ ਕੇ ਪੂਰੇ ਉਤਸ਼ਾਹ ਅਤੇ ਉਤਸ਼ਾਹ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਐਮਏ ਅੰਗਰੇਜ਼ੀ ਅਤੇ ਬੀਏ ਆਨਰਸ ਇਨ ਅੰਗਰੇਜ਼ੀ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਵਿਭਾਗ ਦੇ ਮੁਖੀ ਪ੍ਰੋ: ਜਸਪ੍ਰੀਤ ਕੌਰ ਨੇ ਅਧਿਆਪਕ ਦਿਵਸ ਮਨਾਉਣ ਵਾਲੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ

ਸਕੂਲ ਆਫ ਕਮਰਸ ਐਂਡ ਮੈਨੇਜਮੈਂਟ ਵਿਭਾਗ ਵਿੱਚ ਬੀ.ਕਾਮ, ਬੀ.ਕਾਮ (ਆਨਰਜ਼), ਬੀਬੀਏ, ਐਮ.ਕਾਮ, ਅਤੇ ਐਮ.ਬੀ.ਏ (ਐਲ.ਡੀ.) ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੀ ਪੂਰਵ ਸੰਧਿਆ ’ਤੇ ਵਿਭਾਗ ਨੂੰ ਸਜਾਵਟੀ ਵਸਤੂਆਂ ਨਾਲ ਸਜਾਇਆ ਅਤੇ ਫੈਕਲਟੀ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਜਿਵੇਂ ਕਿ ਡਾਂਸ, ਗੀਤ, ਪਾਠ, ਨਾਟਕ ਆਦਿ ਦਾ ਪ੍ਰਦਰਸ਼ਨ ਕੀਤਾ। ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਇੱਕ ਬਹੁਤ ਹੀ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਅਧਿਆਪਕਾਂ ਦੀ ਬਜਾਏ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਪ੍ਰਤੀ ਆਪਣੇ ਸਨੇਹ ਨੂੰ ਪ੍ਰਗਟ ਕਰਦੇ ਹੋਏ ਵਿਦਿਆਰਥੀ ਅਧਿਆਪਕ ਰਿਸ਼ਤੇ ਦੇ ਸਬੰਧ ਵਿੱਚ ਵਿਚਾਰ ਸਾਂਝੇ ਕੀਤੇ ਗਏ। ਪ੍ਰੋਗਰਾਮ ਦੇ ਅੰਤ ਤੇ ਪ੍ਰੋਫੈਸਰ ਸਮਨਦੀਪ ਸਿੰਘ ਵੱਲੋਂ ਇੱਕ ਕਵਿਤਾ ਸਾਂਝੀ ਕਰਕੇ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ ਮੰਚ ਦਾ ਸੰਚਾਲਨ ਡਾ. ਸਰਬਜੀਤ ਸਿੰਘ ਵੱਲੋਂ ਬਾਖੂਬੀ ਕੀਤਾ ਗਿਆ। ਪੋਸਟ ਗ੍ਰੈਜੂਏਟ ਹੋਮ ਸਾਇੰਸ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਅਧਿਆਪਕ ਦਿਪਸ ਮੌਕੇ ਪੰਜਾਬ ਦੇ ਰਵਾਇਤੀ ਸ਼ਿਲਪਕਾਰੀ ਦੇ ਅਮੀਰ ਵਿਰਸੇ ਨੂੰ ਮਨਾਉਣ ਲਈ ÷ਟੇਲੈਂਟ ਹੰਟ÷ ਦਾ ਆਯੋਜਨ ਕੀਤਾ। ਸਮਾਗਮ ਵਿੱਚ ਵੱਖ-ਵੱਖ ਰਵਾਇਤੀ ਲੋਕ ਵਸਤੂਆਂ ਜਿਵੇਂ ਕਿ ਗੁੜੀਆ ਪਟੋਲੇ, ਕਢਾਈ (ਫੁਲਕਾਰੀ), ਪਾਖੀ, ਐਨੂ, ਖਿਦੋ ਅਤੇ ਕਰੋਸ਼ੀਆ ਦਾ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਤਿਉਹਾਰ ਦੇ ਵਿਸ਼ੇ ’ਤੇ ਰੰਗੋਲੀ ਬਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਅਜਿਹੇ ਸਮਾਗਮ ਕਰਵਾਉਣ ਲਈ ਵਿਭਾਗਾਂ ਦੀ ਸ਼ਲਾਘਾ ਕੀਤੀ। ਅਤੇ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੇ ਮੌਕੇ ਆਪਣੇ ਵੱਲੋਂ ਵਧਾਈ ਵੀ ਪੇਸ਼ ਕੀਤੀ ਡਾ. ਬਲਬੀਰ ਕੌਰ (ਐਚ.ਓ.ਡੀ. ਪੀ.ਜੀ. ਵਿਭਾਗ ਫੈਸ਼ਨ ਡਿਜ਼ਾਈਨਿੰਗ ਅਤੇ ਹੋਮ ਸਾਇੰਸ) ਨੇ ਵਿਦਿਆਰਥੀਆਂ ਦੇ ਸਮਰਪਣ ਅਤੇ ਕੁਸ਼ਲਤਾ ਨਾਲ ਉਨ੍ਹਾਂ ਦੇ ਉਤਪਾਦਾਂ ਨੂੰ ਚਲਾਉਣ ਲਈ ਪ੍ਰਸ਼ੰਸਾ ਕੀਤੀ। ਜੱਜਮੈਂਟ ਉਪਰੰਤ ਇਨਾਮਾਂ ਦੀ ਵੰਡ ਕੀਤੀ ਗਈ।

Leave a Reply

Your email address will not be published. Required fields are marked *