ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਸਥਾਪਿਤ ਕੀਤੀ ਗਈ ਕਾਮਰਸ ਪ੍ਰਯੋਗਸ਼ਾਲਾ
ਜ਼ੀਰਕਪੁਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਸ : ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾ :ਕਰਮਬੀਰ ਸਿੰਘ, ਪ੍ਰਿੰਸੀਪਲ ਦੀ ਯੋਗ ਅਗਵਾਈ ਅਧੀਨ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਕਾਮਰਸ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ | ਕਾਲਜ ਦੀ ਪੁਰਾਣੀ ਵਿਦਿਆਰਥਣ ਅਤੇ ਨਵ – ਨਿਯੁਕਤ ਅਧਿਆਪਕਾ ਪਰਮਿੰਦਰ ਕੌਰ ਨੇ ਫੀਤਾ ਕੱਟ ਕੇ ਕਾਮਰਸ ਪ੍ਰਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ | ਕਾਲਜ ਪ੍ਰਿੰਸੀਪਲ ਡਾ :ਕਰਮਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰਯੋਗਸ਼ਾਲਾ ਦਾ ਮਕਸਦ ਵਿਦਿਆਰਥੀਆਂ ਨੂੰ ਵਪਾਰ ਨਾਲ ਜੁੜੇ ਵਿਸ਼ਿਆਂ ਅਤੇ ਤਕਨੀਕਾਂ ਨੂੰ ਪ੍ਰੈਕਟੀਕਲ ਰੂਪ ਵਿਚ ਅਭਿਆਸ ਕਰਵਾਉਣਾ ਹੈ |ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ : ਪ੍ਰਭਜੀਤ ਸਿੰਘ ਨੇ ਕਿਹਾ ਕਿ ਇਸ ਪ੍ਰਯੋਗਸ਼ਾਲਾ ਵਿਚ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸਹਿਕਾਰੀ ਰੂਪ ਵਿਚ ਸਟੇਸ਼ਨਰੀ ਦੀ ਦੁਕਾਨ ਸਥਾਪਿਤ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਅਮਲੀ ਰੂਪ ਵਿਚ ਖਰੀਦ ਅਤੇ ਵੇਚਣ ਸਬੰਧੀ ਨੁਕਤਿਆਂ ਨੂੰ ਸਮਝਾਇਆ ਜਾ ਸਕੇ | ਇਸ ਦੁਕਾਨ ਉੱਪਰ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਮਾਰਕੀਟ ਨਾਲੋਂ ਘੱਟ ਰੇਟਾਂ ਉੱਪਰ ਸਟੇਸ਼ਨਰੀ ਦਾ ਸਮਾਨ ਮਿਲੇਗਾ | ਡਾ. ਜਯੋਤੀ ਸਲੂਜਾ ਨੇ ਐਲਾਨ ਕੀਤਾ ਕਿ ਜਲਦ ਹੀ ਪ੍ਰਯੋਗਸ਼ਾਲਾ ਵਿਚ ਟੈਲੀ ਸਾਫਟਵੇਅਰ ਸਿਖਾਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਕੈਸ਼ਬੁੱਕ, ਲੇਜ਼ਰਹੱਬ ਪ੍ਰੈਕਟੀਕਲ ਰੂਪ ਵਿਚ ਲਿਖਣ ਦਾ ਮੌਕਾ ਦਿੱਤਾ ਜਾਵੇਗਾ | ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ |

