ਪਟਿਆਲਾ

ਦਿਹਾਤੀ ਖੇਤਰ ‘ਚ ਦਾਅਵੇਦਾਰੀ ਜਿਤਾਈ : ਹਰਪਾਲ ਪ੍ਰਧਾਨ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਪਟਿਆਲਾ (ਮਧੂਸਾਰ ਬਿਊਰੋ)
ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਸ੍ਰੀ ਹਰਪਾਲ ਪ੍ਰਧਾਨ ਨੇ ਹਲਕੇ ਵਿਚ ਆਪਣੀਆਂ ਗਤੀਵਿਧੀਆਂ ਵਿਢਦਿਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ।

ਅਜਿਹੀ ਹੀ ਮੀਟਿੰਗ ਰਾਜਪੁਰਾ ਰੋਡ ‘ਤੇ ਹੀਰਾ ਬਾਗ ਵਿਖੇ ਕੀਤੀ ਗਈ ਜਿਸ ਉਪਰੰਤ ਉਹਨਾਂ ਨੇ ਟਰੱਕ ਯੂਨੀਅਨ ਵਿਖੇ ਵੀ ਦੂਜੀ ਮੀਟਿੰਗ ਕੀਤੀ।
ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਦੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਬਹੁਤ ਚਿੰਤਾ ਹੈ ਕਿਉਂਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਨੌਜਵਾਨ ਪੀੜੀ ਨੂੰ ਬੁਰੀ ਤਰ੍ਹਾਂ ਗੁੰਮਰਾਹ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਦੇਸ਼ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲਿਜਾਣਾ ਚਾਹੁੰਦੀ ਹੈ ਪਰ ਪੰਜਾਬ ਦੀ ਸੱਤਾਧਾਰੀ ਧਿਰ ਨੌਜਵਾਨ ਵਰਗ ਨੂੰ ਵਰਗਲਾਉਣ ‘ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ 2008 ਵਿਚ ਹੀ ਇਹ ਫੈਸਲਾ ਕਰ ਲਿਆ ਸੀ ਕਿ ਨੌਜਵਾਨ ਪੀੜੀ ਨੂੰ ਰਾਜਨੀਤਕ ਗਤੀਵਿਧੀਆਂ ਵਿਚ ਸਰਗਰਮ ਕੀਤਾ ਜਾਵੇ ਅਤੇ ਉਹਨਾਂ ਨੂੰ ਦੇਸ਼ ਦੀ ਆਜ਼ਾਦੀ ਦੇ ਵਿਰਸੇ ਤੋਂ ਜਾਣੂ ਕਰਵਾਉਂਦਿਆਂ ਉਹਨਾਂ ਨੂੰ ਦੇਸ਼ ਵਾਸਤੇ ਕੰਮ ਕਰਨ ਲਈ ਪ੍ਰੇਰਿਆ ਜਾਵੇ। ਇਸੇ ਸੋਚ ਅਨੁਸਾਰ 2009 ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿਚ ਸ੍ਰੀ ਰਾਹੁਲ ਗਾਂਧੀ ਨੇ ਬਹੁ ਗਿਣਤੀ ਸੀਟਾਂ ‘ਤੇ ਆਪਣੇ ਨਾਲ ਜੁੜੇ ਨੌਜਵਾਨ ਆਗੂਆਂ ਨੂੰ ਟਿਕਟਾਂ ਦੇ ਕੇ ਖੜ੍ਹੇ ਕੀਤਾ ਸੀ ਜਿਹਨਾਂ ਵਿਚੋਂ ਬਹੁ ਗਿਣਤੀ ਨੇ ਜਿੱਤਾਂ ਦਰਜ ਕੀਤੀਆਂ ਤੇ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕੀਤੇ।
ਸ੍ਰੀ ਹਰਪਾਲ ਪ੍ਰਧਾਨ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਪੰਜਾਬ ਵਿਚ ਹਰਗ ਦੀ ਬੇਹਤਰੀ ਵਾਸਤੇ ਅਸੀਂ ਪਿੰਡ ਪਿੰਡ ਗਲੀ ਗਲੀ ਟੀਮਾਂ ਸਥਾਪਿਤ ਕਰ ਰਹੇ ਹਾਂ ਤੇ ਲੋਕਾਂ ਨੂੰ ਨਾਲ ਜੋੜ ਦੇ ਕੇ ਨੌਜਵਾਨ ਵਰਗ ਨੂੰ ਦੇਸ਼ ਵਾਸਤੇ ਯੋਗਦਾਨ ਪਾਉਣ ਵਾਸਤੇ ਪ੍ਰੇਰਿਆ ਜਾਵੇਗਾ। ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ ਤੇ ਮੌਜੂਦਾ ਆਧੁਨਿਕ ਯੁੱਗ ਵਿਚ ਹੁਣ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਵੀ ਪੰਜਾਬੀਆਂ ਦਾ ਸਭ ਤੋਂ ਵੱਡਾ ਯੋਗਦਾਨ ਰਹੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣਾ ਪੰਜੇਟਾ, ਸੋਨੂੰ, ਦੀਪੀ, ਹਿਤੇਸ਼ਵਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *